ਚੰਡੀਗੜ੍ਹ: ਪੰਜਾਬ ਦੇ ਵਿੱਚ ਕੋਰੋਨਾਵਾਇਰਸ ਕਾਰਨ ਲੱਗੇ ਕਰਫਿਊ ਦੀ ਮਿਆਦ 17 ਮਈ ਤੋਂ ਅੱਗੇ ਵੀ ਵੱਧ ਸਕਦੀ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਟੀਵੀ ਨਿਊਜ਼ ਚੈਨਲ 'ਤੇ ਇੰਟਰਵਿਊ ਦੌਰਾਨ ਸੰਕੇਤ ਦਿੱਤੇ ਹਨ।

ਕੈਪਟਨ ਨੇ ਸੂਬੇ 'ਚ ਕੋਰੋਨਾਵਾਇਰਸ ਦੀ ਮੌਜੂਦਾ ਸਥਿਤੀ ਬਾਰੇ ਗੱਲ ਕਰਦੇ ਕਿਹਾ ਕਿ 17 ਮਈ ਤੋਂ ਬਾਅਦ ਹਾਲਾਤਾਂ ਦੀ ਸਮੀਖਿਆ ਕੀਤੀ ਜਾਵੇਗੀ ਤੇ ਜੇ ਜ਼ਰੂਰੀ ਹੋਇਆ ਤਾਂ ਰਾਜ 'ਚ ਕੋਰੋਨਵਾਇਰਸ ਕਰਫਿਊ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ।