ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰਾਜ ਵਿੱਚ ਲੱਗੇ ਕਰਫਿਊ ਵਿੱਚ ਕਿਸੇ ਕਿਸਮ ਦੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਵਾਏ ਕਣਕ ਦੀ ਵਾਢੀ ਅਤੇ ਖਰੀਦ ਦੇ 3 ਮਈ ਤੱਕ, ਜਦੋਂ ਉਹ ਮੁੜ ਸਥਿਤੀ ਦਾ ਜਾਇਜ਼ਾ ਲੈਣਗੇ।
ਕੈਪਟਨ ਅਮਰਿੰਦਰ ਨੇ ਡੀਸੀਜ਼ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਹਫਤੇ ਤੋਂ ਸ਼ੁਰੂ ਹੋਏ ਰਮਜ਼ਾਨ ਦੇ ਅਰਸੇ ਦੌਰਾਨ ਵੀ ਕੋਈ ਢਿੱਲ ਜਾਂ ਰਿਆਇਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਰਮਜ਼ਾਨ ਦੇ ਕਾਰਨ ਲੋਕਾਂ ਨੂੰ ਕੋਈ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤਾ ਜਾਣੇ ਚਾਹੀਦੇ। ਮੁੱਖ ਮੰਤਰੀ ਨੇ ਜ਼ਿਲ੍ਹਾ ਡੀਸੀਜ਼ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਲਈ ਸਖਤ ਕਦਮ ਚੁੱਕਣ ਕਿ ਇਸ ਸਮੇਂ ਕਰਿਆਨਾ ਅਤੇ ਹੋਰ ਜ਼ਰੂਰੀ ਦੁਕਾਨਾਂ 'ਤੇ ਕੋਈ ਭੀੜ ਨਾ ਪਵੇ ਅਤੇ ਸਮਾਜਕ ਦੂਰੀਆਂ ਦੇ ਸਾਰੇ ਨਿਯਮਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ।
ਮੁੱਖ ਮੰਤਰੀ ਨੇ ਇਹ ਫੈਸਲਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ।ਇਹ ਫ਼ੈਸਲਾ 20 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਸ਼ ਵਿੱਚ ਗੈਰ-ਕੰਟੇਨਮੈਂਟ ਜ਼ੋਨਾਂ ਲਈ ਦਿੱਤੀਆਂ ਗਈਆਂ ਵੱਖ-ਵੱਖ ਛੋਟਾਂ ਤੇ ਲਿਆ ਗਿਆ ਹੈ।
ਪੰਜਾਬ ਦੇ ਕਿਸੇ ਜ਼ਿਲ੍ਹੇ 'ਚ ਕੋਈ ਰਿਆਇਤ ਨਹੀਂ, 3 ਮਈ ਤੱਕ ਜਾਰੀ ਰਖੇਗਾ ਕਰਫਿਊ, ਰਮਜ਼ਾਨ ਤੇ ਵੀ ਕੋਈ ਢਿੱਲ ਨਹੀਂ
ਏਬੀਪੀ ਸਾਂਝਾ
Updated at:
19 Apr 2020 06:22 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਫਸਲ ਦੀ ਵਾਢੀ ਅਤੇ ਮੰਡੀਕਰਨ ਤੋਂ ਇਲਾਵਾ ਹੋਰ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
- - - - - - - - - Advertisement - - - - - - - - -