ਬਠਿੰਡਾ: ਕਰੋਨਾ ਮਹਾਮਾਰੀ ਦੇ ਚੱਲਦੇ ਇੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਵਿੱਚ ਬੈਠ ਇਸ ਮਹਾਂਮਾਰੀ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ ਦੂਜੇ ਪਾਸੇ ਇੰਨੇ ਦਿਨ ਬੀਤ ਜਾਣ ਤੋਂ ਬਾਅਦ ਹੁਣ ਲੋਕਾਂ ਦਾ ਸਬਰ ਟੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ।ਅੱਜ ਬਠਿੰਡਾ ਦੇ ਅਮਰਪੁਰਾ ਬਸਤੀ ਵਿੱਚ ਮਹਿਲਾਵਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਨਅਰੇਬਾਜ਼ੀ ਕੀਤੀ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਲੇ ਤੱਕ ਸਰਕਾਰ ਵੱਲੋਂ ਰਾਸ਼ਨ ਮੁਹੱਈਆ ਨਹੀਂ ਕਰਵਾਇਆ ਗਿਆ।ਬਠਿੰਡਾ ਦੇ ਅਮਰਪੁਰਾ ਬਸਤੀ ਵਿਖੇ ਮਹਿਲਾਵਾਂ ਨੇ ਪੰਜਾਬ ਸਰਕਾਰ ਅਤੇ ਮਨਪ੍ਰੀਤ ਸਿੰਘ ਬਾਦਲ ਮੁਰਦਾਬਾਦ ਦੇ ਨਾਅਰੇ ਲਾਏ।ਉਨ੍ਹਾਂ ਸਰਕਾਰ ਤੇ ਵਿਤਕਰਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕਾਂਗਰਸੀ ਵਰਕਰਾਂ ਨੂੰ ਹੀ ਰਾਸ਼ਨ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਗਰੀਬ ਬੰਦਿਆਂ ਨੂੰ ਕੋਈ ਨਹੀਂ ਪੁੱਛਦਾ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਤਾਂ ਜਦੋਂ ਮਰਾਂਗੇ ਦੇਖੀ ਜਾਊ ਪਰ ਲੱਗਦਾ ਅਸੀਂ ਭੁੱਖੇ ਹੀ ਮਰ ਜਾਵਾਂਗੇ।