Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (DA) ਦੇਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ਨੂੰ ਲੈਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੌਰਾਨ ਮੁੱਖ ਸਕੱਤਰ ਨੂੰ 5 ਅਕਤੂਬਰ ਨੂੰ ਹਾਈ ਕੋਰਟ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।
ਦਰਅਸਲ, ਅਗਸਤ ਵਿੱਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਡੀਏ/ਡੀਆਰ ਦੀਆਂ ਅਪਡੇਟ ਕੀਤੀਆਂ ਕਿਸ਼ਤਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜਦੋਂ ਤੱਕ ਬਕਾਏ ਦਾ ਭੁਗਤਾਨ ਨਹੀਂ ਹੋ ਜਾਂਦਾ, ਸਰਕਾਰ ਨੂੰ ਪ੍ਰਿੰਟ ਅਤੇ ਇੰਟਰਨੈਟ ਮਾਧਿਅਮਾਂ 'ਤੇ ਵੱਡੇ ਪੱਧਰ 'ਤੇ ਇਸ਼ਤਿਹਾਰਬਾਜ਼ੀ ਵਰਗੇ ਗੈਰ-ਉਤਪਾਦਕ ਖਰਚਿਆਂ ਤੋਂ ਬਚਣਾ ਚਾਹੀਦਾ ਹੈ।
