Punjab News: ਪੰਜਾਬ ਆਫ਼ਤ ਪ੍ਰਭਾਵਿਤ ਸੂਬਾ ਘੋਸ਼ਿਤ! 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠਾਂ, ਭਾਰੀ ਮੀਂਹ ਕਾਰਨ ਮੁੜ ਪੰਜਾਬ ’ਤੇ ਮੰਡਰਾਉਣ ਲੱਗਿਆ ਖਤਰਾ
ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਘੋਸ਼ਿਤ ਕਰ ਦਿੱਤਾ ਹੈ। ਇਸ ਵੇਲੇ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਚਪੇਟ ‘ਚ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ..

ਉੱਤਰੀ ਭਾਰਤ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਨਦੀਆਂ-ਨਾਲੇ ਉਫਾਨ ਉੱਤੇ ਹਨ। ਸਾਰੇ ਡੈਮ ਪਾਣੀ ਨਾਲ ਵੱਧ ਭਰੇ ਹੋਏ ਹਨ ਅਤੇ ਡੈਜ਼ਰ ਜ਼ੋਨ ਤੋਂ ਉਪਰ ਚੱਲ ਰਹੇ ਹਨ। ਇਸਦਾ ਸਭ ਤੋਂ ਵੱਧ ਪ੍ਰਭਾਵ ਪੰਜਾਬ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਉਤਰਾਖੰਡ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਵਿੱਚ ਸਥਿਤੀ ਖਾਸ ਤੌਰ 'ਤੇ ਗੰਭੀਰ ਹੈ, ਜਿੱਥੇ ਹਿਮਾਚਲ ਤੋਂ ਆਉਣ ਵਾਲਾ ਪਾਣੀ ਘੱਟ ਨਹੀਂ ਹੋ ਰਿਹਾ ਹੈ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨਿਆ ਗਿਆ ਹੈ। ਪਹਾੜੀ ਰਾਜਾਂ ਵਿੱਚ ਜ਼ਮੀਨ ਖਿਸਕਣ ਦਾ ਸਿਲਸਿਲਾ ਜਾਰੀ ਹੈ, ਜਿਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਵਿੱਚ ਰਾਸ਼ਟਰੀ ਰਾਜਮਾਰਗਾਂ ਸਮੇਤ ਸੈਂਕੜੇ ਛੋਟੀਆਂ-ਵੱਡੀਆਂ ਸੜਕਾਂ ਬੰਦ ਹਨ।
ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਘੋਸ਼ਿਤ ਕਰ ਦਿੱਤਾ ਹੈ। ਇਸ ਵੇਲੇ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਚਪੇਟ ‘ਚ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਸਭ ਤੋਂ ਵੱਧ ਅਸਰ ਗੁਰਦਾਸਪੁਰ ਦੇ 324 ਪਿੰਡਾਂ ‘ਤੇ ਪਿਆ ਹੈ। ਅੰਮ੍ਰਿਤਸਰ ਦੇ 135, ਬਰਨਾਲਾ ਦੇ 134 ਅਤੇ ਹੁਸ਼ਿਆਰਪੁਰ ਦੇ 119 ਪਿੰਡ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3 ਲੋਕ ਅਜੇ ਵੀ ਲਾਪਤਾ ਹਨ।
ਇਸੇ ਦਰਮਿਆਨ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੇਤਾਵਨੀ ਦਿੱਤੀ ਹੈ ਕਿ ਨੰਗਲ ਇਲਾਕੇ ‘ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਖੱਡਾਂ ਅਤੇ ਸਤਲੁਜ ਦੇ ਕਿਨਾਰੇ ਪੈਂਦੇ ਪਿੰਡਾਂ ਦੇ ਬੰਨ੍ਹਾਂ ਕਮਜ਼ੋਰ ਹੋ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।
ਹਰੀਕੇ ਪੱਤਣ ਹੈੱਡ ਵਰਕਸ ਤੋਂ 3 ਲੱਖ 5 ਹਜ਼ਾਰ ਕਿਊਸੈਕ ਪਾਣੀ ਛੱਡੇ ਜਾਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤਰਨਤਾਰਨ ਨੂੰ ਹਾਈ ਫਲੱਡ ਏਰੀਆ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਪਾਣੀ ਦਾ ਅਸਰ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਕਈ ਪਿੰਡਾਂ ਵਿੱਚ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















