Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
ਪੰਜਾਬ ਰਾਜ ਚੋਣ ਕਮਿਸ਼ਨ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 21 ਦਸੰਬਰ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ ਅਧਿਕਾਰ ਖੇਤਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਵਿੱਚ ਪੈਂਦੇ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ..
Public Holiday: ਇਸ ਹਫਤੇ ਪੰਜਾਬ ਦੇ ਵਿੱਚ ਇੱਕ ਹੋਰ ਛੁੱਟੀ ਆ ਰਹੀ ਹੈ। ਜੀ ਹਾਂ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ, 2024 ਨੂੰ ਕਰਵਾਈਆਂ ਜਾਣਗੀਆਂ। ਇਨ੍ਹਾਂ ਸਥਾਨਕ ਸਰਕਾਰਾਂ ਚੋਣਾਂ ਵਿੱਚ ਵੋਟਰਾਂ ਨੂੰ ਆਪਣੀ ਵੋਟ ਦੀ ਸੁੱਚਜੇ ਢੰਗ ਨਾਲ ਵਰਤੋਂ ਕਰਨਾ ਯਕੀਨੀ ਬਣਾਉਣ ਲਈ ਹੇਠ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ।
ਹੋਰ ਪੜ੍ਹੋ : ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
ਇਸ ਵਜ੍ਹਾ ਕਰਕੇ ਸ਼ਨੀਵਾਰ ਦੀ ਛੁੱਟੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 21 ਦਸੰਬਰ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ ਅਧਿਕਾਰ ਖੇਤਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਵਿੱਚ ਪੈਂਦੇ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਜਨਤਕ ਛੁੱਟੀ ਐਲਾਨੀ ਜਾਵੇਗੀ।
ਉਹਨਾਂ ਅੱਗੇ ਦੱਸਿਆ ਕਿ ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਕਰਾਂ, ਜੋ ਕਿ ਇਹਨਾਂ ਨਗਰ ਨਿਗਮਾਂ ਦੇ ਵੋਟਰ ਹਨ ਪਰ ਕਿਸੇ ਹੋਰ ਥਾਂ 'ਤੇ ਨੌਕਰੀ ਕਰਦੇ ਹਨ, ਨੂੰ ਨਿਯਮਾਂ ਅਨੁਸਾਰ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਸਕੂਲਾਂ ਵਿੱਚ ਵੀ ਛੁੱਟੀ ਐਲਾਨੀ ਜਾਵੇਗੀ।
ਆਮ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ 21 ਦਸੰਬਰ, 2024 ਨੂੰ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਤੇ ਫੈਕਟਰੀ ਐਕਟ, 1948 ਦੀਆਂ ਧਾਰਾਵਾਂ ਅਧੀਨ ਨਗਰ ਨਿਗਮ ਅਧਿਕਾਰ ਦੇ ਚੋਣਾਂ ਵਾਲੇ ਖੇਤਰ ਨੂੰ 'ਕਲੋਜ਼ ਡੇਅ' ਵਜੋਂ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਇਹਨਾਂ ਨਗਰ ਨਿਗਮ ਦੇ ਮਾਲੀਆ ਅਧਿਕਾਰ ਖੇਤਰਾਂ ਵਿੱਚ ਸਥਿਤ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਆਪਣੀ ਵੋਟ ਪਾ ਸਕਣ।
ਡਰਾਈ ਡੇਅ
ਇਹ ਵੀ ਦੱਸਿਆ ਜਾਂਦਾ ਹੈ ਕਿ 21 ਦਸੰਬਰ, 2024 (ਸ਼ਨੀਵਾਰ) ਨੂੰ ਜਿਹਨਾਂ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਦੇ ਮਾਲੀਆ ਅਧਿਕਾਰ ਖੇਤਰ ਵਿੱਚ "ਡਰਾਈ ਡੇਅ" ਵਜੋਂ ਘੋਸ਼ਿਤ ਕੀਤਾ ਗਿਆ ਹੈ।
ਯੂਨੀਵਰਸਿਟੀਆਂ ਨੇ ਪੇਪਰ ਕੀਤਾ ਮੁਲਤਵੀ
ਉਨ੍ਹਾਂ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੇ ਉਹ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਜੋ 21 ਦਸੰਬਰ, 2024 ਨੂੰ ਹੋਣੀਆਂ ਸਨ, ਨੂੰ ਕਿਸੇ ਹੋਰ ਮਿਤੀ ਤੱਕ ਮੁਲਤਵੀ ਕਰ ਦਿੱਤਾ ਹੈ। ਜਿਹੜੇ ਵਿਦਿਆਰਥੀ ਇਨ੍ਹਾਂ ਮਿਤੀਆਂ 'ਤੇ ਵੱਖ-ਵੱਖ ਪ੍ਰੀਖਿਆਵਾਂ ਵਿਚ ਸ਼ਾਮਲ ਹੋਣੇ ਸਨ, ਉਹ ਨਵੀਆਂ ਤਰੀਕਾਂ ਦੇ ਵੇਰਵਿਆਂ ਲਈ ਸਬੰਧਤ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਦੇਖ ਸਕਦੇ ਹਨ।