ਪੜਚੋਲ ਕਰੋ

Punjab News : ਬਠਿੰਡਾ ਬਣਿਆ ਸ਼ਿਮਲਾ ! ਠੰਡ ਨੇ ਠਾਰੇ ਲੋਕਾਂ ਦੇ ਹੱਡ , ਅਗਲੇ 5 ਦਿਨਾਂ ਤੱਕ ਸੰਘਣੀ ਧੁੰਦ ਦੀ ਚੇਤਾਵਨੀ

Punjab News : ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ,

Punjab News : ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
 
ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ 13 ਸ਼ਹਿਰਾਂ ਅਤੇ ਕਸਬਿਆਂ ਦਾ ਤਾਪਮਾਨ ਸ਼ਿਮਲਾ ਦੇ ਘੱਟੋ-ਘੱਟ ਤਾਪਮਾਨ ਤੋਂ 6.5 ਡਿਗਰੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਅੱਜ ਮੋਹਾਲੀ 'ਚ ਖੁੱਲ੍ਹੇਗਾ ਰੇਤਾ-ਬੱਜਰੀ ਵਿਕਰੀ ਕੇਂਦਰ, ਵਧਦੀਆਂ ਕੀਮਤਾਂ 'ਤੇ ਲੱਗੇਗੀ ਲਗਾਮ

ਅੱਜ ਸਵੇਰੇ ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.3 ​​ਡਿਗਰੀ ਘੱਟ ਹੈ। ਲੁਧਿਆਣਾ ਵਿੱਚ ਸਵੇਰ ਦਾ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.3 ​​ਡਿਗਰੀ ਘੱਟ ਹੈ। ਇਸੇ ਤਰ੍ਹਾਂ ਮੋਗਾ ਵਿੱਚ ਵੀ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਮੌਸਮ ਵਿਭਾਗ ਨੇ ਪੂਰੇ ਉੱਤਰ ਭਾਰਤ 'ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ।

ਮਾਲਵੇ ਦੀ ਗੱਲ ਕਰੀਏ ਤਾਂ ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਪਟਿਆਲਾ 'ਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਦੇ ਨਾਲ-ਨਾਲ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਜਦੋਂ ਕਿ ਸੰਗਰੂਰ ਅਤੇ ਐਸ.ਏ.ਐਸ.ਨਗਰ ਨੂੰ ਹਰੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਮਾਝੇ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ 20 ਦਸੰਬਰ ਨੂੰ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਅਗਲੇ ਪੰਜ ਦਿਨਾਂ ਤੱਕ ਡੈਸ ਫੋਗ ਅਤੇ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂ ਕਿ ਦੋਆਬੇ ਦੇ ਨਵਾਂ ਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਮੌਸਮ ਵਿਭਾਗ ਦੀ ਚੇਤਾਵਨੀ ਤੋਂ ਬਾਅਦ ਹਾਈਵੇਅ 'ਤੇ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ। ਪੁਲਿਸ ਵਿਭਾਗ ਨੇ ਚੇਤਾਵਨੀ ਜਾਰੀ ਕਰਦੇ ਹੋਏ ਸਪੀਡ ਨੂੰ ਕੰਟਰੋਲ ਕਰਨ, ਅਗਲੇ ਵਾਹਨ ਤੋਂ ਸਹੀ ਦੂਰੀ ਰੱਖਣ ਅਤੇ ਘੱਟ ਬੀਮ 'ਤੇ ਲਾਈਟਾਂ ਲਗਾ ਕੇ ਗੱਡੀ ਚਲਾਉਣ ਲਈ ਕਿਹਾ ਹੈ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget