ਪੜਚੋਲ ਕਰੋ
Advertisement
Gaurav Yadav ਦੇ ਹੱਥਾਂ ਵਿੱਚ ਹੀ ਰਹੇਗੀ ਪੰਜਾਬ ਦੇ DGP ਦੀ ਕਮਾਨ , VK Bhawra ਨੂੰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਕੀਤਾ ਨਿਯੁਕਤ
ਪੰਜਾਬ ਵਿੱਚ ਡੀਜੀਪੀ ਦੇ ਪੱਕੇ ਅਹੁਦੇ ਨੂੰ ਲੈ ਕੇ ਹੁਣ ਸਾਰੀ ਸਥਿਤੀ ਸਪੱਸ਼ਟ ਹੋ ਗਈ ਹੈ। ਦਰਅਸਲ, ਪੰਜਾਬ ਦੇ ਡੀਜੀਪੀ ਦੀ ਕਮਾਨ ਗੌਰਵ ਯਾਦਵ ਦੇ ਹੱਥਾਂ ਵਿੱਚ ਹੀ ਰਹੇਗੀ, ਜਦੋਂ ਕਿ ਵੀਕੇ ਭਾਵਰਾ ਨੂੰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਵਿੱਚ ਡੀਜੀਪੀ ਦੇ ਪੱਕੇ ਅਹੁਦੇ ਨੂੰ ਲੈ ਕੇ ਹੁਣ ਸਾਰੀ ਸਥਿਤੀ ਸਪੱਸ਼ਟ ਹੋ ਗਈ ਹੈ। ਦਰਅਸਲ, ਪੰਜਾਬ ਦੇ ਡੀਜੀਪੀ ਦੀ ਕਮਾਨ ਗੌਰਵ ਯਾਦਵ ਦੇ ਹੱਥਾਂ ਵਿੱਚ ਹੀ ਰਹੇਗੀ, ਜਦੋਂ ਕਿ ਵੀਕੇ ਭਾਵਰਾ ਨੂੰ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਭਗਵੰਤ ਮਾਨ ਸਰਕਾਰ ਉਨ੍ਹਾਂ ਨੂੰ ਡੀਜੀਪੀ ਦੇ ਅਹੁਦੇ ’ਤੇ ਮੁੜ ਨਿਯੁਕਤ ਨਹੀਂ ਕਰਨਾ ਚਾਹੁੰਦੀ।
ਦਰਅਸਲ, ਗੌਰਵ ਯਾਦਵ ਨੂੰ ਇਹ ਚਾਰਜ ਵੀਕੇ ਭਾਵਰਾ ਦੇ ਛੁੱਟੀ 'ਤੇ ਜਾਣ ਦੇ ਸਮੇਂ ਦਿੱਤਾ ਗਿਆ ਸੀ, ਹਾਲਾਂਕਿ ਕੱਲ ਯਾਨੀ 4 ਸਤੰਬਰ ਨੂੰ ਵੀਕੇ ਭਾਵਰਾ ਦੀ ਛੁੱਟੀ ਖਤਮ ਹੋ ਰਹੀ ਹੈ। ਅਜਿਹੇ 'ਚ ਇਸ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਵੀਕੇ ਭਾਵਰਾ ਡਿਊਟੀ ਜੁਆਇਨ ਕਰਨਗੇ ਜਾਂ ਛੁੱਟੀ ਅੱਗੇ ਵਧਾਉਣਗੇ। ਹਾਲਾਂਕਿ ਹੁਣ ਇਹ ਖਬਰਾਂ 'ਤੇ ਵਿਰਾਮ ਲੱਗ ਗਿਆ ਹੈ।
ਸਿੱਧੂ ਮੂਸੇਵਾਲਾ ਦੀ ਹੱਤਿਆ, ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ 'ਤੇ ਹਮਲਾ ਅਤੇ ਪਟਿਆਲਾ 'ਚ ਦੋ ਭਾਈਚਾਰਿਆਂ ਦਰਮਿਆਨ ਫਿਰਕੂ ਤਣਾਅ ਕਾਰਨ ਵੀ ਕੇ ਭਾਵਰਾ 'ਤੇ ਦਬਾਅ ਬਣਿਆ। ਆਪ ਸਰਕਾਰ 'ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਨਾ ਸੰਭਾਲਣ ਦੇ ਦੋਸ਼ ਲੱਗਣੇ ਸ਼ੁਰੂ ਹੋ ਗਏ ਸਨ। ਇਸ ਦਬਾਅ ਨੂੰ ਘੱਟ ਕਰਨ ਲਈ ਵੀਕੇ ਭਾਵਰਾ ਦੋ ਮਹੀਨੇ ਦੀ ਛੁੱਟੀ 'ਤੇ ਚਲੇ ਗਏ। ਹੁਣ ਉਨ੍ਹਾਂ ਦੀ ਵਾਪਸੀ ਦੀਆਂ ਤਿਆਰੀਆਂ ਨੂੰ ਲੈ ਕੇ ਮੁੜ ਵਿਵਾਦ ਸ਼ੁਰੂ ਹੋ ਗਿਆ ।
ਨਵੇਂ ਨਿਯਮਾਂ ਮੁਤਾਬਕ ਡੀਜੀਪੀ ਨੂੰ ਦੋ ਸਾਲ ਤੋਂ ਪਹਿਲਾਂ ਨਹੀਂ ਹਟਾਇਆ ਜਾ ਸਕਦਾ, ਇਸ ਲਈ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਉੱਚ ਪੱਧਰ ਤੱਕ ਮੀਟਿੰਗਾਂ ਵਿੱਚ ਚਰਚਾ ਚੱਲ ਰਹੀ ਸੀ ਕਿ ਇਸ ਦਾ ਬਦਲ ਕੀ ਲੱਭਿਆ ਜਾਵੇ। ਹਾਲਾਂਕਿ ਡੀਜੀਪੀ 'ਤੇ ਦਬਾਅ ਬਣਾਉਣ ਲਈ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ ਪਰ ਡੀਜੀਪੀ ਭਾਵਰਾ ਆਪਣੀ ਛੁੱਟੀ ਹੋਰ ਵਧਾਉਣ ਲਈ ਤਿਆਰ ਨਹੀਂ ਹਨ। ਅਜਿਹੇ ਵਿੱਚ ਸਰਕਾਰ ਦੀ ਸਥਿਤੀ ਵੀ ਭੰਬਲਭੂਸੇ ਵਾਲੀ ਬਣੀ ਹੋਈ ਸੀ।
ਦੱਸਣਯੋਗ ਹੈ ਕਿ ਦੋ ਮਹੀਨੇ ਪਹਿਲਾਂ ਡੀਜੀਪੀ ਵੀਕੇ ਭਾਵਰਾ ਦੇ ਛੁੱਟੀ ‘ਤੇ ਚਲੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਸੀ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਡੀਜੀਪੀ ਵਜੋਂ ਰੱਖਣਾ ਚਾਹੁੰਦੀ ਹੈ, ਇਸ ਲਈ ਵੀ ਕੇ ਭਾਵੜਾ ਨੂੰ ਉਨ੍ਹਾਂ ਦੀ ਛੁੱਟੀ ਵਧਾਉਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ।
ਇਹ ਦੂਜੀ ਵਾਰ ਹੈ ਜਦੋਂ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਮੁੜ ਵਿਵਾਦ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਸੀ ਤਾਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਾਗੀ ਰੁਖ਼ ਅਖਤਿਆਰ ਕਰ ਲਿਆ ਸੀ। ਸਿੱਧੂ ਨੇ ਕਿਹਾ ਕਿ ਜਿਸ ਡੀਜੀਪੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਜਾਂਚ ਨਹੀਂ ਕੀਤੀ, ਉਸ ਨੂੰ ਡੀਜੀਪੀ ਕਿਉਂ ਲਾਇਆ ਗਿਆ ਹੈ।
ਇਹ ਦੂਜੀ ਵਾਰ ਹੈ ਜਦੋਂ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਮੁੜ ਵਿਵਾਦ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਸੀ ਤਾਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਾਗੀ ਰੁਖ਼ ਅਖਤਿਆਰ ਕਰ ਲਿਆ ਸੀ। ਸਿੱਧੂ ਨੇ ਕਿਹਾ ਕਿ ਜਿਸ ਡੀਜੀਪੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਜਾਂਚ ਨਹੀਂ ਕੀਤੀ, ਉਸ ਨੂੰ ਡੀਜੀਪੀ ਕਿਉਂ ਲਾਇਆ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement