ਪੜਚੋਲ ਕਰੋ
Advertisement
ਪੰਜਾਬ ਨੂੰ ਮਿਲੇਗਾ ਨਵਾਂ DGP : 2 ਮਹੀਨੇ ਦੀ ਛੁੱਟੀ 'ਤੇ ਗਏ ਭਾਵਰਾ ,ਕੇਂਦਰੀ ਡੈਪੂਟੇਸ਼ਨ ਨੂੰ ਮਿਲੀ ਮਨਜ਼ੂਰੀ, ਯਾਦਵ ਜਾਂ ਸਿੱਧੂ ਨੂੰ ਮਿਲੇਗਾ ਚਾਰਜ
ਪੰਜਾਬ ਨੂੰ ਜਲਦੀ ਹੀ ਨਵਾਂ ਪੁਲਿਸ ਡਾਇਰੈਕਟਰ ਜਨਰਲ (DGP) ਮਿਲੇਗਾ। ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰ 'ਚ ਜਾਣਗੇ। ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ ਆਪ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।
ਚੰਡੀਗੜ੍ਹ : ਪੰਜਾਬ ਨੂੰ ਜਲਦੀ ਹੀ ਨਵਾਂ ਪੁਲਿਸ ਡਾਇਰੈਕਟਰ ਜਨਰਲ (DGP) ਮਿਲੇਗਾ। ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰ 'ਚ ਜਾਣਗੇ। ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਰਜ਼ੀ ਦਿੱਤੀ ਹੈ।
ਉਹ 5 ਜੁਲਾਈ ਤੋਂ ਛੁੱਟੀ 'ਤੇ ਚਲੇ ਜਾਣਗੇ। ਇਸ ਤੋਂ ਬਾਅਦ ਗੌਰਵ ਯਾਦਵ ਜਾਂ ਹਰਪ੍ਰੀਤ ਸਿੱਧੂ ਨੂੰ ਕਾਰਜਕਾਰੀ ਡੀਜੀਪੀ ਦਾ ਚਾਰਜ ਦਿੱਤਾ ਜਾ ਸਕਦਾ ਹੈ। ਇਸ ਦੌੜ ਵਿੱਚ ਡੀਜੀਪੀ ਸ਼ਰਦ ਸੱਤਿਆ ਚੌਹਾਨ ਅਤੇ ਸੰਜੀਵ ਕਾਲੜਾ ਦੇ ਨਾਂ ਵੀ ਚਰਚਾ ਵਿੱਚ ਹਨ। ਇਹ ਚਾਰ ਨਾਂ ਪੰਜਾਬ ਦੇ ਨਵੇਂ ਡੀਜੀਪੀ ਦੀ ਦੌੜ ਵਿੱਚ ਵੀ ਹਨ।
ਡੀਜੀਪੀ ਤੋਂ ਨਾਖੁਸ਼ 'ਆਪ' ਸਰਕਾਰ
ਪੰਜਾਬ ਦੀ 'ਆਪ' ਸਰਕਾਰ ਡੀਜੀਪੀ ਵੀਕੇ ਭਾਵਰਾ ਤੋਂ ਨਾਖੁਸ਼ ਹੈ। ਜਿਸ ਦਾ ਵੱਡਾ ਕਾਰਨ ਸੂਬੇ ਵਿੱਚ ਪੈਦਾ ਹੋਈ ਕਾਨੂੰਨ ਵਿਵਸਥਾ ਦੀ ਸਥਿਤੀ ਹੈ। ਪਹਿਲਾਂ ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ 'ਤੇ ਰਾਕੇਟ ਹਮਲਾ ਹੋਇਆ ਸੀ। ਪੁਲਿਸ ਅਜੇ ਤੱਕ ਰਾਕੇਟ ਸੁੱਟਣ ਵਾਲਿਆਂ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਫਿਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਇਸ ਵਿੱਚ ਪੰਜਾਬ ਪੁਲਿਸ ਦੀ ਖੁਫੀਆ ਨਾਕਾਮੀ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਗਈ ਸੀ। ਸੂਬੇ ਵਿੱਚ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਪੁਲੀਸ ਵੀ ਨਾਕਾਮ ਸਾਬਤ ਹੋਈ ਹੈ।
ਸੰਗਰੂਰ ਹਾਰ ਤੋਂ ਬਾਅਦ ਹੋ ਚੁੱਕਾ ਸੀ ਤੈਅ
ਡੀਜੀਪੀ ਵੀਕੇ ਭਾਵਰਾ ਨੂੰ ਬਦਲਣ ਦਾ ਫੈਸਲਾ ਸੰਗਰੂਰ ਦੀ ਹਾਰ ਤੋਂ ਬਾਅਦ ਹੋਇਆ ਸੀ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਉਹ ਕਾਨੂੰਨ ਵਿਵਸਥਾ ਅਤੇ ਖਾਸ ਕਰਕੇ ਮੂਸੇਵਾਲਾ ਦੇ ਕਤਲ ਕਾਰਨ ਹਾਰੇ ਹਨ। ਜਿਸ ਦੀ ਜਿੰਮੇਵਾਰੀ ਪੰਜਾਬ ਪੁਲਿਸ ਮੁਖੀ ਹੈ। ਇਸ ਦਾ ਪਤਾ ਲੱਗਣ ਤੋਂ ਬਾਅਦ ਡੀਜੀਪੀ ਭਾਵਰਾ ਨੇ ਖ਼ੁਦ ਕੁਰਸੀ ਛੱਡਣ ਦੀ ਤਿਆਰੀ ਕਰ ਲਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕ੍ਰਿਕਟ
Advertisement