ਪੜਚੋਲ ਕਰੋ

Punjab News: ਸਾਈਬਰ ਅਪਰਾਧ ਤੇ ਧੋਖਾਧੜੀ 'ਤੇ ਸ਼ਿਕੰਜਾ, ਹੁਣ ਵੈੱਬ ਪੋਰਟਲ cybercrime.punjabpolice.gov.in ਰਾਹੀਂ ਕਰੋ ਸ਼ਿਕਾਇਤ

ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀਕੇ ਭਾਵਰਾ ਨੇ ਅੱਜ ਨਾਗਰਿਕਾਂ ਦੀ ਸਹੂਲਤ ਲਈ ਇੱਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ cybercrime.punjabpolice.gov.in ਲਾਂਚ ਕੀਤਾ

ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀਕੇ ਭਾਵਰਾ ਨੇ ਅੱਜ ਨਾਗਰਿਕਾਂ ਦੀ ਸਹੂਲਤ ਲਈ ਇੱਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ cybercrime.punjabpolice.gov.in ਲਾਂਚ ਕੀਤਾ ਤਾਂ ਜੋ ਹਰ ਕਿਸਮ ਦੀ ਸਾਈਬਰ ਧੋਖਾਧੜੀ ਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਕੀਤੀ ਜਾ ਸਕੇ।

ਡੀਜੀਪੀ ਵੱਲੋਂ ਡੀਆਈਜੀ ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐਸਪੀ ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਮੌਜੂਦਗੀ ਵਿੱਚ ਵੈੱਬ-ਪੋਰਟਲ ਲਾਂਚ ਕਰਨ ਉਪਰੰਤ ਸਾਈਬਰ ਕ੍ਰਾਈਮ ਡਵੀਜ਼ਨ ਦੀ ਸਮੁੱਚੀ ਟੀਮ ਨੂੰ ਇਹ ਪੋਰਟਲ ਵਿਕਸਤ ਕਰਨ ਲਈ ਵਧਾਈ ਦਿੱਤੀ ਜਿਸ ਤੱਕ ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ ਕੋਈ ਵੀ ਵਿਅਕਤੀ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ।

ਨਵੇਂ ਉਪਭੋਗਤਾਵਾਂ ਲਈ ਇਸ ਵੈਬ-ਪੋਰਟਲ ਤੱਕ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ, ਇਸ ਵੈਬ-ਪੋਰਟਲ ਵਿੱਚ ਪੰਜਾਬੀ ਭਾਸ਼ਾ ‘ਚ ਇੱਕ ਜਾਣਕਾਰੀ ਵਾਲੀ ਵੀਡੀਓ ਦਿੱਤੀ ਗਈ ਹੈ ਜਿਸ ਵਿੱਚ ਇਸ ਪੋਰਟਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਤੇ ਉਪਭੋਗਤਾਵਾਂ ਨੂੰ ਕਿਸੇ ਵੀ ਕਿਸਮ ਦੇ ਸਾਈਬਰ ਅਪਰਾਧ ਬਾਰੇ ਸ਼ਿਕਾਇਤ ਦਰਜ ਕਰਨ ਬਾਰੇ ਮਾਰਗਦਰਸ਼ਨ ਕੀਤਾ ਗਿਆ ਹੈ। ਜਦੋਂ ਵੀ ਉਪਭੋਗਤਾ ਵੈੱਬ-ਪੋਰਟਲ ਖੋਲ੍ਹਦਾ ਹੈ ਤਾਂ ਸਕ੍ਰੀਨ ‘ਤੇ ਇਹ ਵੀਡੀਓ ਸਾਹਮਣੇ ਆ ਜਾਂਦੀ ਹੈ।

ਡੀਜੀਪੀ ਵੀਕੇ ਭੰਵਰਾ ਨੇ ਕਿਹਾ ਕਿ ਹਰ ਤਰ੍ਹਾਂ ਦੇ ਸਾਈਬਰ ਅਪਰਾਧ ਅਤੇ ਸਾਈਬਰ ਵਿੱਤੀ ਧੋਖਾਧੜੀ ਸਬੰਧੀ ਮਾਮਲਾ ਦਰਜ ਕਰਨ ਤੋਂ ਇਲਾਵਾ, ਉਪਭੋਗਤਾ ਇਸ ਪੋਰਟਲ ਦੀ ਵਰਤੋਂ ਕਰਕੇ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਵੀ ਟਰੈਕ ਕਰ ਸਕਦਾ ਹੈ। ਉਹਨਾਂ ਕਿਹਾ ਕਿ ਪੋਰਟਲ ਵਿੱਚ ਗੁਪਤ ਰੂਪ ‘ਚ ਸ਼ਿਕਾਇਤ ਦਰਜ ਕਰਵਾਉਣ ਦਾ ਵਿਕਲਪ ਵੀ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਵੈੱਬ-ਪੋਰਟਲ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਲਈ ਸਿੱਧੇ '1930' 'ਤੇ ਕਾਲ ਕਰਨ ਦਾ ਵਿਕਲਪ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਥਾਣਿਆਂ ਵਿੱਚ ਦਰਜ ਫਸਟ ਇਨਫਰਮੇਸ਼ਨ ਰਿਪੋਰਟਾਂ (ਐਫਆਈਆਰਜ਼) ਨੂੰ ਵੀ ਡਾਊਨਲੋਡ ਕਰ ਸਕਦਾ ਹੈ।

ਹੋਰ ਜਾਣਕਾਰੀ ਦਿੰਦਿਆਂ, ਡੀਆਈਜੀ ਨੀਲਾਂਬਰੀ ਨੇ ਕਿਹਾ ਕਿ ਉਪਭੋਗਤਾ ਇਸ ਵੈਬ-ਪੋਰਟਲ ਰਾਹੀਂ ਭਾਰਤ ਸਰਕਾਰ ਦੇ ਟਵਿੱਟਰ ਹੈਂਡਲ ਸਾਈਬਰ ਦੋਸਤ ਤੱਕ ਵੀ ਪਹੁੰਚ ਕਰ ਸਕਦੇ ਹਨ, ਜੋ ਸਾਈਬਰ ਅਪਰਾਧਾਂ ਬਾਰੇ ਜਾਣਕਾਰੀ, ਅਪਡੇਟਸ ਅਤੇ ਅਲਰਟ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪੋਰਟਲ ਵਿੱਚ ਸਾਈਬਰ ਸੇਫ ਨਾਮਕ ਵਿਸ਼ੇਸ਼ਤਾ ਵੀ ਹੈ ਜਿਸ ਦੀ ਵਰਤੋਂ ਕਰਦਿਆਂ ਉਪਭੋਗਤਾ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਕਿਸੇ ਵੀ ਕਿਸਮ ਦਾ ਲੈਣ-ਦੇਣ ਕਰਨ ਤੋਂ ਪਹਿਲਾਂ ਯੂਪੀਆਈ ਜਾਂ ਖਾਤਾ ਨੰਬਰ ਦੀ ਪੁਸ਼ਟੀ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਪੋਰਟਲ ਭਾਰਤ ਸਰਕਾਰ ਦੀ ਸਾਈਬਰ ਕ੍ਰਾਈਮ ਪ੍ਰੀਵੈਨਸ਼ਨ ਅਗੇਨਸਟ ਵੂਮੈਨ ਐਂਡ ਚਿਲਡਰਨ (ਸੀਸੀਪੀ.ਡਬਲਯੂਸੀ) ਸਕੀਮ ਨਾਲ ਵੀ ਜੁੜਿਆ ਹੋਇਆ ਹੈ ਜੋ ਔਰਤਾਂ ਤੇ ਬੱਚਿਆਂ ਨਾਲ ਹੋਣ ਵਾਲੇ ਸਾਈਬਰ ਅਪਰਾਧਾਂ ਨਾਲ ਨਜਿੱਠਦੀ ਹੈ। ਉਨ੍ਹਾਂ ਕਿਹਾ ਕਿ ਪੋਰਟਲ 'ਤੇ ਇਸ ਵਿਸ਼ੇਸ਼ਤਾ ਦੀ ਵਰਤੋਂ ਕਰਦਿਆਂ ਕੋਈ ਵੀ ਵਿਅਕਤੀ ਮਹਿਲਾਵਾਂ ਤੇ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ ਦੀ ਰਿਪੋਰਟ ਕਰ ਸਕਦਾ ਹੈ। 

 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Advertisement
ABP Premium

ਵੀਡੀਓਜ਼

Nayab Saini Vs Bhagwant Maan | ਮੁੱਖ ਮੰਤਰੀ ਹਰਿਆਣਾ ਨੇ CM ਮਾਨ ਨੂੰ ਵੰਗਾਰਿਆ , ਚੰਡੀਗੜ੍ਹ 'ਤੇ ਹਰਿਆਣਾ ਦਾ ਹੱਕPunjab 'ਚ 5994 ETT ਅਧਿਆਪਕਾਂ ਦੀ ਭਰਤੀ 'ਤੇ ਮੁੜ ਲਟਕੀ  ਤਲਵਾਰ। |Abp SanjhaSarpanch| Punjab 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਤਹਿ! 19 ਨਵੰਬਰ ਨੂੰ ਸਾਰੇ ਪੰਚਾਂ ਨੂੰ ਚੁੱਕਵਾਈ ਜਾਵੇਗੀ ਸਹੁੰChandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Embed widget