ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀਕੇ ਭਾਵਰਾ ਨੇ ਅੱਜ ਨਾਗਰਿਕਾਂ ਦੀ ਸਹੂਲਤ ਲਈ ਇੱਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ cybercrime.punjabpolice.gov.in ਲਾਂਚ ਕੀਤਾ ਤਾਂ ਜੋ ਹਰ ਕਿਸਮ ਦੀ ਸਾਈਬਰ ਧੋਖਾਧੜੀ ਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਕੀਤੀ ਜਾ ਸਕੇ।
ਡੀਜੀਪੀ ਵੱਲੋਂ ਡੀਆਈਜੀ ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐਸਪੀ ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਮੌਜੂਦਗੀ ਵਿੱਚ ਵੈੱਬ-ਪੋਰਟਲ ਲਾਂਚ ਕਰਨ ਉਪਰੰਤ ਸਾਈਬਰ ਕ੍ਰਾਈਮ ਡਵੀਜ਼ਨ ਦੀ ਸਮੁੱਚੀ ਟੀਮ ਨੂੰ ਇਹ ਪੋਰਟਲ ਵਿਕਸਤ ਕਰਨ ਲਈ ਵਧਾਈ ਦਿੱਤੀ ਜਿਸ ਤੱਕ ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ ਕੋਈ ਵੀ ਵਿਅਕਤੀ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ।
ਨਵੇਂ ਉਪਭੋਗਤਾਵਾਂ ਲਈ ਇਸ ਵੈਬ-ਪੋਰਟਲ ਤੱਕ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ, ਇਸ ਵੈਬ-ਪੋਰਟਲ ਵਿੱਚ ਪੰਜਾਬੀ ਭਾਸ਼ਾ ‘ਚ ਇੱਕ ਜਾਣਕਾਰੀ ਵਾਲੀ ਵੀਡੀਓ ਦਿੱਤੀ ਗਈ ਹੈ ਜਿਸ ਵਿੱਚ ਇਸ ਪੋਰਟਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਤੇ ਉਪਭੋਗਤਾਵਾਂ ਨੂੰ ਕਿਸੇ ਵੀ ਕਿਸਮ ਦੇ ਸਾਈਬਰ ਅਪਰਾਧ ਬਾਰੇ ਸ਼ਿਕਾਇਤ ਦਰਜ ਕਰਨ ਬਾਰੇ ਮਾਰਗਦਰਸ਼ਨ ਕੀਤਾ ਗਿਆ ਹੈ। ਜਦੋਂ ਵੀ ਉਪਭੋਗਤਾ ਵੈੱਬ-ਪੋਰਟਲ ਖੋਲ੍ਹਦਾ ਹੈ ਤਾਂ ਸਕ੍ਰੀਨ ‘ਤੇ ਇਹ ਵੀਡੀਓ ਸਾਹਮਣੇ ਆ ਜਾਂਦੀ ਹੈ।
ਡੀਜੀਪੀ ਵੀਕੇ ਭੰਵਰਾ ਨੇ ਕਿਹਾ ਕਿ ਹਰ ਤਰ੍ਹਾਂ ਦੇ ਸਾਈਬਰ ਅਪਰਾਧ ਅਤੇ ਸਾਈਬਰ ਵਿੱਤੀ ਧੋਖਾਧੜੀ ਸਬੰਧੀ ਮਾਮਲਾ ਦਰਜ ਕਰਨ ਤੋਂ ਇਲਾਵਾ, ਉਪਭੋਗਤਾ ਇਸ ਪੋਰਟਲ ਦੀ ਵਰਤੋਂ ਕਰਕੇ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਵੀ ਟਰੈਕ ਕਰ ਸਕਦਾ ਹੈ। ਉਹਨਾਂ ਕਿਹਾ ਕਿ ਪੋਰਟਲ ਵਿੱਚ ਗੁਪਤ ਰੂਪ ‘ਚ ਸ਼ਿਕਾਇਤ ਦਰਜ ਕਰਵਾਉਣ ਦਾ ਵਿਕਲਪ ਵੀ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਵੈੱਬ-ਪੋਰਟਲ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਲਈ ਸਿੱਧੇ '1930' 'ਤੇ ਕਾਲ ਕਰਨ ਦਾ ਵਿਕਲਪ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਥਾਣਿਆਂ ਵਿੱਚ ਦਰਜ ਫਸਟ ਇਨਫਰਮੇਸ਼ਨ ਰਿਪੋਰਟਾਂ (ਐਫਆਈਆਰਜ਼) ਨੂੰ ਵੀ ਡਾਊਨਲੋਡ ਕਰ ਸਕਦਾ ਹੈ।
ਹੋਰ ਜਾਣਕਾਰੀ ਦਿੰਦਿਆਂ, ਡੀਆਈਜੀ ਨੀਲਾਂਬਰੀ ਨੇ ਕਿਹਾ ਕਿ ਉਪਭੋਗਤਾ ਇਸ ਵੈਬ-ਪੋਰਟਲ ਰਾਹੀਂ ਭਾਰਤ ਸਰਕਾਰ ਦੇ ਟਵਿੱਟਰ ਹੈਂਡਲ ਸਾਈਬਰ ਦੋਸਤ ਤੱਕ ਵੀ ਪਹੁੰਚ ਕਰ ਸਕਦੇ ਹਨ, ਜੋ ਸਾਈਬਰ ਅਪਰਾਧਾਂ ਬਾਰੇ ਜਾਣਕਾਰੀ, ਅਪਡੇਟਸ ਅਤੇ ਅਲਰਟ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪੋਰਟਲ ਵਿੱਚ ਸਾਈਬਰ ਸੇਫ ਨਾਮਕ ਵਿਸ਼ੇਸ਼ਤਾ ਵੀ ਹੈ ਜਿਸ ਦੀ ਵਰਤੋਂ ਕਰਦਿਆਂ ਉਪਭੋਗਤਾ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਕਿਸੇ ਵੀ ਕਿਸਮ ਦਾ ਲੈਣ-ਦੇਣ ਕਰਨ ਤੋਂ ਪਹਿਲਾਂ ਯੂਪੀਆਈ ਜਾਂ ਖਾਤਾ ਨੰਬਰ ਦੀ ਪੁਸ਼ਟੀ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਹ ਪੋਰਟਲ ਭਾਰਤ ਸਰਕਾਰ ਦੀ ਸਾਈਬਰ ਕ੍ਰਾਈਮ ਪ੍ਰੀਵੈਨਸ਼ਨ ਅਗੇਨਸਟ ਵੂਮੈਨ ਐਂਡ ਚਿਲਡਰਨ (ਸੀਸੀਪੀ.ਡਬਲਯੂਸੀ) ਸਕੀਮ ਨਾਲ ਵੀ ਜੁੜਿਆ ਹੋਇਆ ਹੈ ਜੋ ਔਰਤਾਂ ਤੇ ਬੱਚਿਆਂ ਨਾਲ ਹੋਣ ਵਾਲੇ ਸਾਈਬਰ ਅਪਰਾਧਾਂ ਨਾਲ ਨਜਿੱਠਦੀ ਹੈ। ਉਨ੍ਹਾਂ ਕਿਹਾ ਕਿ ਪੋਰਟਲ 'ਤੇ ਇਸ ਵਿਸ਼ੇਸ਼ਤਾ ਦੀ ਵਰਤੋਂ ਕਰਦਿਆਂ ਕੋਈ ਵੀ ਵਿਅਕਤੀ ਮਹਿਲਾਵਾਂ ਤੇ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ ਦੀ ਰਿਪੋਰਟ ਕਰ ਸਕਦਾ ਹੈ।
Punjab News: ਸਾਈਬਰ ਅਪਰਾਧ ਤੇ ਧੋਖਾਧੜੀ 'ਤੇ ਸ਼ਿਕੰਜਾ, ਹੁਣ ਵੈੱਬ ਪੋਰਟਲ cybercrime.punjabpolice.gov.in ਰਾਹੀਂ ਕਰੋ ਸ਼ਿਕਾਇਤ
abp sanjha
Updated at:
25 Apr 2022 03:19 PM (IST)
Edited By: sanjhadigital
ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀਕੇ ਭਾਵਰਾ ਨੇ ਅੱਜ ਨਾਗਰਿਕਾਂ ਦੀ ਸਹੂਲਤ ਲਈ ਇੱਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ cybercrime.punjabpolice.gov.in ਲਾਂਚ ਕੀਤਾ
ਡੀਜੀਪੀ ਵੀਕੇ ਭੰਵਰਾ ਨੇ ਲਾਂਚ ਕੀਤਾ ਪੋਰਟਲ
NEXT
PREV
Published at:
25 Apr 2022 03:19 PM (IST)
- - - - - - - - - Advertisement - - - - - - - - -