Punjab News: ਸਰਕਾਰੀ ਨਿਯਮਾਂ ਦੀਆਂ ਇੰਝ ਉਡਾਈਆਂ ਜਾ ਰਹੀਆਂ ਸੀ ਧੱਜੀਆਂ, ਇਲਾਕੇ 'ਚ ਚੱਲਿਆ ਪੀਲਾ ਪੰਜਾ
Dinanagar News: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ, ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅਣਅਧਿਕਾਰਤ

Dinanagar News: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ, ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅਣਅਧਿਕਾਰਤ ਕਲੋਨੀਆਂ ਵਿਰੁੱਧ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਡਿਊਟੀ ਮੈਜਿਸਟ੍ਰੇਟ ਗੁਰਜਿੰਦਰ ਸਿੰਘ ਸਰੋਆ ਦੀ ਅਗਵਾਈ ਹੇਠ, ਰਿਤਿਕਾ ਅਰੋੜਾ, ਜ਼ਿਲ੍ਹਾ ਟਾਊਨ ਪਲੈਨਰ ਗੁਰਦਾਸਪੁਰ ਟੀਮ, ਪੁਨੀਤ ਡਿਗਰਾ, ਸਹਾਇਕ ਟਾਊਨ ਪਲੈਨਰ, ਦਵਿੰਦਰਪਾਲ ਸਿੰਘ, ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ/ਰੈਗੂਲੇਟਰੀ ਵਿਭਾਗ ਦੀ ਸਾਂਝੀ ਟੀਮ ਨੇ ਦੀਨਾ ਨਗਰ ਦੇ ਪਿੰਡ ਸਮੁਚਕ ਵਿੱਚ ਪਾਪਰਾ ਐਕਟ 1995 ਦੀ ਉਲੰਘਣਾ ਕਰਕੇ ਹੋਂਦ ਵਿੱਚ ਆਈ ਇੱਕ ਅਣਅਧਿਕਾਰਤ ਕਲੋਨੀ ਨੂੰ ਜੇਸੀਬੀ ਮਸ਼ੀਨ ਦੀ ਮਦਦ ਨਾਲ ਢਾਹ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਦੀਨਾ ਨਗਰ ਦੇ ਪਿੰਡ ਸਮੁਚਕ ਵਿੱਚ ਵਿਕਸਤ ਅਣਅਧਿਕਾਰਤ ਕਲੋਨੀ ਵਿਰੁੱਧ ਪਾਪਰਾ ਐਕਟ-1995 ਤਹਿਤ ਨੋਟਿਸ ਜਾਰੀ ਕਰਕੇ ਢਾਹੁਣ ਦੀ ਕਾਰਵਾਈ ਕੀਤੀ ਗਈ ਹੈ, ਕਿਉਂਕਿ ਅਣਅਧਿਕਾਰਤ ਕਲੋਨੀਆਂ ਦੇ ਮਾਲਕ ਸਰਕਾਰ ਦੀਆਂ ਹਦਾਇਤਾਂ ਨੂੰ ਅਣਦੇਖਾ ਕਰਕੇ ਸਰਕਾਰੀ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਾਪਰਾ ਐਕਟ-1995 ਦੀ ਸੋਧ 2024 ਦੇ ਅਨੁਸਾਰ, ਅਣਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਨੂੰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਰੁਪਏ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਰੈਗੂਲੇਟਰੀ ਵਿੰਗ ਸਮੇਂ-ਸਮੇਂ 'ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਿਕਸਤ ਹੋ ਰਹੀਆਂ ਅਣਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਨਿਰੀਖਣ ਕਰ ਰਿਹਾ ਹੈ ਅਤੇ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਕੇ, ਕੰਮ ਨੂੰ ਰੋਕ ਕੇ, ਸਬੰਧਤ ਥਾਣਾ ਇੰਚਾਰਜ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਹਿ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















