ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਸੀਟਾਂ ਲਈ ਅੱਜ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲੀਆਂ ਗਈਆਂ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਪੰਚਾਇਤ ਸੰਮਤੀ ਦੇ 8,098 ਅਤੇ ਜ਼ਿਲ੍ਹਾ ਪਰਿਸ਼ਦ ਦੇ 1,249 ਉਮੀਦਵਾਰਾਂ ਦੀ ਕਿਸਮਤ ਬੈਲਟ ਬਾਕਸ ਵਿੱਚ ਕੈਦ ਹੋ ਜਾਵੇਗੀ। ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।

Continues below advertisement

ਇਨ੍ਹਾਂ ਚੋਣਾਂ ਵਿੱਚ 1 ਕਰੋੜ 36 ਲੱਖ 4 ਹਜ਼ਾਰ 650 ਤੋਂ ਵੱਧ ਵੋਟਰ ਆਪਣੇ ਮਤਾਧਿਕਾਰ ਦਾ ਇਸਤੇਮਾਲ ਕਰਨਗੇ। ਇਸ ਵਿੱਚ 71,64,972 ਪੁਰਸ਼, 64,39,497 ਮਹਿਲਾਵਾਂ ਅਤੇ 181 ਹੋਰ ਵੋਟਰ ਸ਼ਾਮਲ ਹਨ।

ਸੰਘਣੀ ਕੋਹਰੇ ਦੇ ਚੱਲਦੇ ਵੀ ਲੋਕ ਪਹੁੰਚ ਰਹੇ ਪੋਲਿੰਗ ਸਟੇਸ਼ਨ

Continues below advertisement

ਠੰਡ ਅਤੇ ਸੰਘਣੇ ਕੋਹਰੇ ਦੇ ਬਾਵਜੂਦ ਵੋਟਰ ਸਵੇਰ ਤੋਂ ਹੀ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣ ਲੱਗ ਪਏ ਸਨ। ਲੋਕ ਚੋਣਾਂ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਨਜ਼ਰ ਆਏ। ਪੋਲਿੰਗ ਸਟਾਫ਼ ਵੀ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਤਿਆਰ ਦਿਖਾਈ ਦਿੱਤਾ। ਉਮੀਦਵਾਰਾਂ ਦੇ ਸਮਰਥਕਾਂ ਵੱਲੋਂ ਪੋਲਿੰਗ ਸਟੇਸ਼ਨਾਂ ਦੇ ਬਾਹਰ ਟੈਂਟ ਲਗਾਏ ਗਏ ਸਨ ਅਤੇ ਉਹ ਪੋਲਿੰਗ ਬੂਥਾਂ ’ਤੇ ਮੌਜੂਦ ਰਹੇ।

90 ਹਜ਼ਾਰ ਕਰਮਚਾਰੀ ਤੈਨਾਤ

ਇਸ ਚੋਣ ਪ੍ਰਕਿਰਿਆ ਵਿੱਚ ਪੂਰੇ ਸੂਬੇ ਦੀਆਂ 347 ਜ਼ਿਲ੍ਹਾ ਪਰਿਸ਼ਦਾਂ ਅਤੇ 2,838 ਬਲਾਕ ਸੰਮਤੀਆਂ ਦੀਆਂ ਸੀਟਾਂ ਲਈ ਉਮੀਦਵਾਰਾਂ ਦੀ ਚੋਣ ਹੋ ਰਹੀ ਹੈ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਚੋਣਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲਗਭਗ 90 ਹਜ਼ਾਰ ਕਰਮਚਾਰੀ ਤੈਨਾਤ ਕੀਤੇ ਗਏ ਹਨ।

ਇਨ੍ਹਾਂ ਵਿੱਚ ਜ਼ਿਲ੍ਹਾ ਪਰਿਸ਼ਦ ਲਈ 1,280 ਅਤੇ ਬਲਾਕ ਸੰਮਤੀ ਲਈ 8,495 ਉਮੀਦਵਾਰ ਕਿਸਮਤ ਆਜ਼ਮਾ ਰਹੇ ਹਨ। ਵੋਟਿੰਗ ਲਈ ਪੋਲਿੰਗ ਪਾਰਟੀਆਂ ਸ਼ਨੀਵਾਰ ਰਾਤ ਨੂੰ ਹੀ ਵੋਟਿੰਗ ਕੇਂਦਰਾਂ ਵੱਲ ਰਵਾਨਾ ਹੋ ਗਈਆਂ ਸਨ। ਆਮ ਆਦਮੀ ਪਾਰਟੀ (AAP), ਕਾਂਗਰਸ, ਅਕਾਲੀ ਦਲ, ਭਾਜਪਾ (BJP) ਅਤੇ BSP ਆਪਣੀ-ਆਪਣੀ ਪਾਰਟੀ ਦੇ ਚੋਣ ਨਿਸ਼ਾਨਾਂ ’ਤੇ ਚੋਣ ਲੜ ਰਹੀਆਂ ਹਨ।

ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ (AAP) ਆਗੂ ਅਤੇ ਅਭਿਨੇਤਰੀ ਸੋਨੀਆ ਮਾਨ ਖੁਦ ਇਲਾਕੇ ਦਾ ਦੌਰਾ ਕਰ ਰਹੀ ਹਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਲਈ ਅੱਗੇ ਆਉਣ, ਤਾਂ ਜੋ ਪਿੰਡਾਂ ਦਾ ਵਿਕਾਸ ਹੋ ਸਕੇ।

860 ਪੋਲਿੰਗ ਕੇਂਦਰ ਅਤਿ-ਸੰਵੇਦਨਸ਼ੀਲ

ਖੁਫੀਆ ਅਤੇ ਪੁਲਿਸ ਵਿਭਾਗ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਚੋਣ ਕਮਿਸ਼ਨ ਨੇ ਸੂਬੇ ਵਿੱਚ 860 ਪੋਲਿੰਗ ਕੇਂਦਰਾਂ ਨੂੰ ਅਤਿ-ਸੰਵੇਦਨਸ਼ੀਲ ਅਤੇ 3405 ਨੂੰ ਸੰਵੇਦਨਸ਼ੀਲ ਘੋਸ਼ਿਤ ਕੀਤਾ ਹੈ। ਇਨ੍ਹਾਂ ਸਾਰੇ ਕੇਂਦਰਾਂ ’ਤੇ ਵਾਧੂ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਸ਼ਾਂਤਮਈ ਚੋਣਾਂ ਕਰਵਾਉਣ ਲਈ ਕੜੇ ਇੰਤਜ਼ਾਮ

ਰਾਜ ਚੋਣ ਕਮਿਸ਼ਨ ਨੇ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਕੜੇ ਇੰਤਜ਼ਾਮ ਕੀਤੇ ਹਨ। ਕਮਿਸ਼ਨ ਮੁਤਾਬਕ ਪਹਿਲੀ ਵਾਰ 23 ਜ਼ਿਲ੍ਹਿਆਂ ਵਿੱਚ ਸੀਨੀਅਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਨੂੰ ਪਰਵੇਖਕ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਪਟਿਆਲਾ, ਸੰਗਰੂਰ, ਬਰਨਾਲਾ, ਤਰਨ ਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਆਈਪੀਐਸ ਅਧਿਕਾਰੀਆਂ ਨੂੰ ਵੀ ਪਰਵੇਖਕ ਵਜੋਂ ਤੈਨਾਤ ਕੀਤਾ ਗਿਆ ਹੈ।