ਪੰਜਾਬੀ ਡਰਾਈਵਰਾਂ ਦੇ ਵਰਕ ਵੀਜ਼ੇ ਰੁਕੇ ਜਾਣ ਨੂੰ ਲੈ ਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ, ਲਿਖਿਆ- '1.5 ਲੱਖ ਪੰਜਾਬੀ ਡਰਾਈਵਰਾਂ ਦੀ ਰੋਜ਼ੀ-ਰੋਟੀ ਖ਼ਤਰੇ 'ਚ...'
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਨੂੰ ਲੈ ਕੇ ਉਭਰੇ ਸੰਕਟ 'ਤੇ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ। ਫਲੋਰੀਡਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ..

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਨੂੰ ਲੈ ਕੇ ਉਭਰੇ ਸੰਕਟ 'ਤੇ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ। ਫਲੋਰੀਡਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਹਾਦਸੇ ਤੋਂ ਬਾਅਦ, ਅਮਰੀਕਾ ਨੇ ਵਪਾਰਕ ਡਰਾਈਵਰਾਂ ਦੇ ਵਰਕ ਵੀਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ 1.5 ਲੱਖ ਪੰਜਾਬੀ ਡਰਾਈਵਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਗਈ ਹੈ।
ਮੰਤਰੀ ਸੰਜੀਵ ਅਰੋੜਾ ਵੱਲੋਂ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਨੂੰ ਅਮਰੀਕੀ ਸਰਕਾਰ ਨਾਲ ਤੁਰੰਤ ਗੱਲ ਕਰਨ ਦੀ ਅਪੀਲ ਕੀਤੀ ਹੈ। ਸੰਜੀਵ ਅਰੋੜਾ ਦਾ ਕਹਿਣਾ ਹੈ ਕਿ ਇੱਕ ਘਟਨਾ ਦੇ ਆਧਾਰ 'ਤੇ ਪੂਰੇ ਪੰਜਾਬੀ ਭਾਈਚਾਰੇ ਨੂੰ ਸਜ਼ਾ ਦੇਣਾ ਗਲਤ ਹੈ।
ਵੱਡੀ ਗਿਣਤੀ 'ਚ ਪੰਜਾਬੀ ਡਰਾਈਵਰ US ਦੀ ਅਰਥਵਿਵਸਥਾ ਵਿੱਚ ਯੋਗਦਾਨ ਪਾ ਰਹੇ ਹਨ
ਸੰਜੀਵ ਅਰੋੜਾ ਨੇ ਕਿਹਾ ਕਿ, “ਇੱਕ ਘਟਨਾ ਦੇ ਆਧਾਰ 'ਤੇ ਪੂਰੇ ਪੰਜਾਬੀ ਭਾਈਚਾਰੇ ਨੂੰ ਸਜ਼ਾ ਦੇਣਾ ਗਲਤ ਹੈ। ਹਜ਼ਾਰਾਂ ਪੰਜਾਬੀ ਡਰਾਈਵਰ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੇ ਹਨ ਅਤੇ ਅਮਰੀਕਾ ਦੀ ਅਰਥਵਿਵਸਥਾ ਵਿੱਚ ਯੋਗਦਾਨ ਪਾ ਰਹੇ ਹਨ।”
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਸਭ ਤੋਂ ਉੱਚੇ ਪੱਧਰ 'ਤੇ ਉਠਾਇਆ ਜਾਵੇ, ਤਾਂ ਜੋ ਪੰਜਾਬੀ ਡਰਾਈਵਰਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ।
ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਚੁੱਕਿਆ ਗਿਆ ਇਹ ਮੁੱਦਾ
ਦੱਸ ਦਈਏ ਐਮਪੀ ਹਰਸਿਮਰਤ ਕੌਰ ਬਾਦਲ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਨੂੰ ਲੈ ਕੇ ਉਭਰੇ ਸੰਕਟ 'ਤੇ ਤੁਰੰਤ ਦਖਲ ਦੀ ਅਪੀਲ ਕੀਤੀ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਹਾਲ ਹੀ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨਾਲ ਹੋਏ ਸੜਕ ਹਾਦਸੇ ਤੋਂ ਬਾਅਦ ਅਮਰੀਕੀ ਸਰਕਾਰ ਨੇ ਸਾਰੇ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਫ੍ਰੀਜ਼ ਕਰ ਦਿੱਤੇ ਹਨ।
ਹਰਸਿਮਰਤ ਕੌਰ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਅਮਰੀਕੀ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਇਸ ਆਦੇਸ਼ ਨੂੰ ਵਾਪਸ ਕਰਨ ਲਈ ਪਹਿਲ ਕਰੇ। ਇੱਕ ਡਰਾਈਵਰ ਦੀ ਗਲਤੀ ਦੀ ਸਜ਼ਾ ਸਾਰੇ ਭਾਈਚਾਰੇ ਨੂੰ ਦੇਣਾ ਸਹੀ ਨਹੀਂ ਹੋਵੇਗਾ। ਪੰਜਾਬੀ ਭਾਈਚਾਰੇ ਨੇ ਦਹਾਕਿਆਂ ਤੋਂ ਅਮਰੀਕਾ ਦੀ ਟਰੱਕਿੰਗ ਲਾਜਿਸਟਿਕਸ ਅਤੇ ਨੈੱਟਵਰਕ ਨੂੰ ਖੜਾ ਕੀਤਾ ਅਤੇ ਸੰਭਾਲਿਆ ਹੈ। ਇਸ ਲਈ ਉਨ੍ਹਾਂ 'ਤੇ ਸਮੂਹਿਕ ਕਾਰਵਾਈ ਕਰਨਾ ਭੇਦਭਾਵਪੂਰਨ ਹੋਵੇਗਾ।






















