ਚੰਡੀਗੜ੍ਹ: ਸਾਬਕਾ ਅਕਾਲੀ ਲੀਡਰ ਬਿਕਰਮ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਦਰਜ ਕੇਸ 'ਤੇ ਸਿਆਸਤ ਗਰਮਾ ਗਈ ਹੈ। ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਹਿ ਰਿਹਾ ਹੈ ਪਰ ਸਰਕਾਰ ਇਸ ਨੂੰ ਕਾਨੂੰਨ ਮੁਤਾਬਕ ਦੱਸ ਰਹੀ ਹੈ। ਕੈਬਨਿਟ ਮੰਤਰੀ ਪਰਗਟ ਸਿੰਘ ਨੇ ਇਸ ਬਾਰੇ ਕਿਹਾ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਪਰਗਟ ਸਿੰਘ ਕਿਹਾ ਕਿ ਇਸ ਮੁੱਦੇ ’ਤੇ ਸਿਰਫ਼ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਹੀ ਜ਼ਿਆਦਾ ਬੋਲ ਸਕਦੇ ਹਨ।


ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਸ ਕਰਾਵਾਈ ਲਈ ਲਗਾਤਾਰ ਡੀਜੀਪੀ ਬਦਲਣ ਦੇ ਦੋਸ਼ਾਂ ’ਤੇ ਪਰਗਟ ਸਿੰਘ ਨੇ ਕਿਹਾ ਕਿ ਡੀਜੀਪੀ ਬਦਲਣਾ ਸਰਕਾਰ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਪਰ ਸਿਆਸੀ ਰੰਜਿਸ਼ ਦੀ ਭਾਵਨਾ ਨਾਲ ਕੰਮ ਨਹੀਂ ਕਰਨਾ ਚਾਹੀਦਾ।


ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਡਰੱਗ ਮਾਫੀਆ ਦੇ ਮੁੱਖ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਇਨਸਾਫ਼ ਨਹੀਂ ਹੋਵੇਗਾ। ਇਹ ਪਹਿਲਾ ਕਦਮ ਹੈ, ਜਦੋਂ ਤੱਕ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਲੜਾਂਗੇ। ਸਾਨੂੰ ਇਮਾਨਦਾਰ ਲੋਕਾਂ ਦੀ ਚੋਣ ਕਰਨੀ ਚਾਹੀਦੀ ਹੈ ਤੇ ਨਸ਼ਾ ਤਸਕਰਾਂ ਤੇ ਉਨ੍ਹਾਂ ਦੇ ਸਰਪ੍ਰਸਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ।


ਦੱਸ ਦਈਏ ਕਿ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਨਸ਼ਿਆਂ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੰਨੀ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਬਾਦਲ ਨੇ ਕਿਹਾ ਹੈ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਕਿ ਉਹ ਅਜਿਹਾ ਕੁਝ ਕਰਨਗੇ।


ਉਨ੍ਹਾਂ ਕਿਹਾ ਕਿ ਬਾਦਲ ਤੇ ਮਜੀਠੀਆ ਨੂੰ ਫੜਨ ਲਈ ਹੀ ਤਿੰਨ ਡੀਜੀਪੀ ਬਦਲੇ ਗਏ ਹਨ। ਪਿਛਲੇ ਡੀਜੀਪੀ ਨੇ ਨਾਂਹ ਕਰ ਦਿੱਤੀ ਤਾਂ ਨਵੇਂ ਲਾਏ ਗਏ ਪਰ ਬਦਲੇ ਦੀ ਨੀਅਤ ਨਾਲ ਕੰਮ ਕਰਨ ਵਾਲੀਆਂ ਸਰਕਾਰਾਂ ਨੂੰ ਖਮਿਆਜ਼ਾ ਭੁਗਤਣਾ ਪੈਂਦਾ ਹੈ।



ਇਹ ਵੀ ਪੜ੍ਹੋ: Badal Reaction on Majithia: ਬਿਕਰਮ ਮਜੀਠੀਆ ਖਿਲਾਫ ਕੇਸ ਮਗਰੋਂ ਬਾਦਲ ਦਾ ਹਮਲਾ, ਬੋਲੇ ਅਜਿਹਾ ਕਰਨ ਲਈ ਤਿੰਨ ਡੀਜੀਪੀ ਬਦਲੇ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904