ਪੜਚੋਲ ਕਰੋ
Advertisement
ਪੰਜਾਬ ਦੇ ਵੱਡੇ ਡਰੱਗ ਰੈਕੇਟ ਮਾਮਲੇ ਦੀ ਸੁਣਵਾਈ ਤੋਂ ਹਾਈਕੋਰਟ ਦੇ ਦੋ ਜੱਜ ਹਟੇ, ਹੁਣ ਨਵੇਂ ਬੈਂਚ ਦਾ ਹੋਵੇਗਾ ਗਠਨ
ਪੰਜਾਬ ਦੇ ਹਾਈ-ਪ੍ਰੋਫਾਈਲ 6000 ਕਰੋੜ ਦੇ ਡਰੱਗ ਰੈਕੇਟ ਮਾਮਲੇ (Drug racket) ਵਿੱਚ ਨਵਾਂ ਮੋੜ ਆਇਆ ਹੈ। ਡਰੱਗ ਰੈਕੇਟ ਮਾਮਲੇ ਦੀ ਸੁਣਵਾਈ ਤੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦੋ ਜੱਜਾਂ ਨੇ ਖ਼ੁਦ ਨੂੰ ਵੱਖ ਕਰ ਲਿਆ ਹੈ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਹਾਈ-ਪ੍ਰੋਫਾਈਲ 6000 ਕਰੋੜ ਦੇ ਡਰੱਗ ਰੈਕੇਟ ਮਾਮਲੇ (Drug racket) ਵਿੱਚ ਨਵਾਂ ਮੋੜ ਆਇਆ ਹੈ। ਡਰੱਗ ਰੈਕੇਟ ਮਾਮਲੇ ਦੀ ਸੁਣਵਾਈ ਤੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦੋ ਜੱਜਾਂ ਨੇ ਖ਼ੁਦ ਨੂੰ ਵੱਖ ਕਰ ਲਿਆ ਹੈ। ਜਸਟਿਸ ਏਜੀ ਮਸੀਹ ਤੇ ਜਸਟਿਸ ਆਲੋਕ ਕੁਮਾਰ ਸੁਣਵਾਈ ਤੋਂ ਹਟ ਗਏ ਹਨ। ਹਾਲਾਂਕਿ ਉਨ੍ਹਾਂ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਕੇਂਦਰ ਦੇ ਵਕੀਲ ਰਹੇ ਹਨ ਜਿਸ ਕਰਕੇ ਉਹ ਸੁਣਵਾਈ ਤੋਂ ਅਲੱਗ ਹੋਏ ਹਨ।
ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਜਸਟਿਸ ਰਾਜਨ ਗੁਪਤਾ ਤੇ ਜਸਟਿਸ ਅਜੇ ਤਿਵਾੜੀ ਦੇ ਵਿਸ਼ੇਸ਼ ਬੈਂਚ ਵਿੱਚ ਇਸ ਅਰਜ਼ੀ 'ਤੇ ਸੁਣਵਾਈ ਚੱਲ ਰਹੀ ਸੀ ਪਰ 1 ਸਤੰਬਰ ਨੂੰ ਜਸਟਿਸ ਅਜੇ ਤਿਵਾੜੀ ਨੇ ਆਪਣੇ ਆਪ ਨੂੰ ਕੇਸ ਤੋਂ ਵੱਖ ਕਰ ਲਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਜਸਟਿਸ ਰਾਜਨ ਗੁਪਤਾ ਦੇ ਤਬਾਦਲੇ ਦੀ ਸਿਫਾਰਸ਼ ਕੀਤੀ ਸੀ। ਹੁਣ ਚੀਫ਼ ਜਸਟਿਸ ਦੀ ਤਰਫ਼ੋਂ ਇਸ ਮਾਮਲੇ ਵਿੱਚ ਨਵੀਂ ਬੈਂਚ ਬਣਾਈ ਜਾਵੇਗੀ।
ਇਸ ਕੇਸ 'ਚ ਆਇਆ ਸੀ ਮਜੀਠੀਆ ਦਾ ਨਾਂ
ਹਾਲ ਹੀ 'ਚ ਜੇਲ੍ਹ ਤੋਂ ਜਮਾਨਤ 'ਤੇ ਰਿਹਾਅ ਹੋਏ ਸਾਬਕਾ ਮੰਤਰੀ ਬਿਕਰਮ ਮਜੀਠੀਆ ਦਾ ਨਾਂ ਇਸ ਡਰੱਗ ਰੈਕੇਟ 'ਚ ਆਇਆ ਸੀ। 2012 ਵਿੱਚ ਸ਼ੁਰੂ ਹੋਏ ਇਸ ਮਾਮਲੇ ਵਿੱਚ ਫਤਿਹਗੜ੍ਹ ਸਾਹਿਬ ਵਿੱਚ ਪਹਿਲੀ ਐਫਆਈਆਰ ਦਰਜ ਕੀਤੀ ਗਈ ਸੀ। 2014 ਵਿੱਚ ਇਸ ਕੇਸ ਵਿੱਚ ਪੇਸ਼ ਹੋਏ ਤੇ ਪੰਜਾਬ ਪੁਲਿਸ ਦੇ ਡੀਐਸਪੀ ਨੂੰ ਬਰਖਾਸਤ ਕਰਨ ਵਾਲੇ ਇਸ ਕੇਸ ਦੇ ਮੁੱਖ ਮੁਲਜ਼ਮ ਜਗਦੀਸ਼ ਭੋਲਾ ਨੇ ਤਤਕਾਲੀ ਮਾਲ ਮੰਤਰੀ ਮਜੀਠੀਆ ਦਾ ਨਾਂ ਲਿਆ। ਫਿਰ ਉਸ ਨੂੰ ਕਲੀਨ ਚਿੱਟ ਮਿਲ ਗਈ।
ਦੱਸ ਦੇਈਏ ਕਿ ਪੰਜਾਬ ਵਿੱਚ ਕੁੱਝ ਸਾਲ ਪਹਿਲਾਂ 6 ਹਜ਼ਾਰ ਕਰੋੜ ਦਾ ਡਰੱਗ ਰੈਕੇਟ ਸਾਹਮਣੇ ਆਇਆ ਸੀ। ਜਿਸਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਕੀਤੀ ਸੀ। ਜਿਸ ਵਿੱਚ ਈਡੀ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ। ਸਿੱਧੂ ਲਗਾਤਾਰ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੇ ਸਨ। ਜਿਸ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਨੇ ਮਜੀਠੀਆ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ।
ਭੋਲਾ ਸਮੇਤ 19 ਨੂੰ ਹੋ ਚੁੱਕੀ ਸਜ਼ਾ
ਸਿੰਥੈਟਿਕ ਡਰੱਗ ਤਸਕਰੀ ਦੇ ਮਾਮਲੇ ਵਿੱਚ ਪਹਿਲੇ ਦੋ ਮਾਮਲੇ ਫਤਿਹਗੜ੍ਹ ਸਾਹਿਬ ਅਤੇ ਬਨੂੜ ਥਾਣਿਆਂ ਵਿੱਚ ਦਰਜ ਕੀਤੇ ਗਏ ਸਨ। ਉਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 5 ਹੋਰ ਕੇਸ ਦਰਜ ਕੀਤੇ ਗਏ। ਇਨ੍ਹਾਂ 'ਚੋਂ 4 ਮਾਮਲਿਆਂ 'ਚ ਜਗਦੀਸ਼ ਭੋਲਾ ਨੂੰ ਬਰੀ ਕਰ ਦਿੱਤਾ ਗਿਆ ਸੀ ਜਦਕਿ ਜਗਦੀਸ਼ ਭੋਲਾ ਨੂੰ 3 ਹੋਰ ਮਾਮਲਿਆਂ 'ਚ 10, 12 ਅਤੇ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਨ੍ਹਾਂ ਮਾਮਲਿਆਂ ਵਿੱਚ ਭੋਲਾ ਤੋਂ ਇਲਾਵਾ 18 ਹੋਰਾਂ ਨੂੰ ਵੀ 6 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੀ ਕੈਦ ਹੋਈ ਹੈ। ਇਸ ਮਾਮਲੇ 'ਚ 51 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਅੱਜ ਵੀ ਚਿੱਟਾ ਸ਼ਰੇਆਮ ਵਿਕ ਰਿਹਾ ਹੈ। ਜਿੱਥੇ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ ,ਉੱਥੇ ਹੀ ਸਿਆਸੀ ਪਾਰਟੀਆਂ ਵੀ ਇਸ ਮੁੱਦੇ ਤੇ ਸਿਆਸਤ ਕਰਦੀਆਂ ਹਨ। 15 ਦਸੰਬਰ 2015 ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਵਿੱਚ ਇੱਕ ਰੈਲੀ ਦੌਰਾਨ ਹੱਥ ਵਿੱਚ ਗੁਟਕਾ ਸਾਹਿਬ ਫੜ੍ਹ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਹੁੰ ਖਾਧੀ ਸੀ ਕਿ "ਚਾਰ ਹਫ਼ਤਿਆਂ 'ਚ ਨਸ਼ੇ ਦਾ ਲੱਕ ਤੋੜ ਕੇ ਛਡੂੰ ਪਰ ਅਜੇ ਤੱਕ ਨਸ਼ੇ ਦਾ ਮੁੱਦਾ ਜਿਉਂ ਦਾ ਤਿਉਂ ਬਣਿਆ ਹੋਇਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਸਿੱਖਿਆ
Advertisement