ਹੁਣ ਉਪ ਮੁੱਖ ਮੰਤਰੀ ਰੰਧਾਵਾ ਦੇ ਜਵਾਈ ਨੂੰ ਬਣਾਇਆ ਏਏਜੀ, ਵਿਰੋਧੀਆਂ ਦਾ ਸਵਾਲ, 'ਲੱਖਾਂ ਬੇਰੁਜ਼ਗਾਰਾਂ ਦੀ ਯਾਦ ਕਿਉਂ ਨਹੀਂ ਆਈ?'
ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਸਰਕਾਰ ਨੂੰ ਇਹ ਨਿਯੁਕਤੀ ਕਰਨ ਸਮੇਂ ਸੂਬੇ ਦੇ ਲੱਖਾਂ ਬੇਰੁਜ਼ਗਾਰਾਂ ਦੀ ਯਾਦ ਕਿਉਂ ਨਹੀਂ ਆਈ।

ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ (ਏਏਜੀ) ਨਿਯੁਕਤ ਕੀਤਾ ਗਿਆ ਹੈ। ਇਸ ਉੱਪਰ ਵਿਰੋਧੀ ਧਿਰਾਂ ਨੇ ਰੰਧਾਵਾ ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਨੇ ਰੰਧਾਵਾ ਦੇ ਜਵਾਈ ਦੀ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਕੀਤੀ ਗਈ ਨਿਯੁਕਤੀ ’ਤੇ ਇਤਰਾਜ਼ ਪ੍ਰਗਟਾਇਆ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਸਰਕਾਰ ਨੂੰ ਇਹ ਨਿਯੁਕਤੀ ਕਰਨ ਸਮੇਂ ਸੂਬੇ ਦੇ ਲੱਖਾਂ ਬੇਰੁਜ਼ਗਾਰਾਂ ਦੀ ਯਾਦ ਕਿਉਂ ਨਹੀਂ ਆਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਆਪਣੇ ਮੰਤਰੀਆਂ ਤੇ ਵਿਧਾਇਕਾਂ ਲਈ ਨਿਯਮਾਂ ਵਿੱਚ ਵਿਸ਼ੇਸ਼ ਤਬਦੀਲੀਆਂ ਕਰਕੇ ਪੂਰਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਦੀ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਕੀਤੀ ਗਈ ਨਿਯੁਕਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਘਰ-ਘਰ ਰੁਜ਼ਗਾਰ ਮੁਹਿੰਮ ਪੰਜਾਬ ਦੇ ਤਿੰਨ ਕਰੋੜ ਲੋਕਾਂ ਲਈ ਝੂਠੀ ਸਿੱਧ ਹੋਈ ਹੈ ਪਰ ਸੱਤਾਧਾਰੀ ਕਾਂਗਰਸ ਦੇ ਆਗੂਆਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਾਂਗ ਹੀ ਚੰਨੀ ਸਰਕਾਰ ਨੇ ਵੀ ਆਪਣੇ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
Before You Go
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਟ੍ਰੈਂਡਿੰਗ ਟੌਪਿਕ





















