(Source: ECI/ABP News/ABP Majha)
ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੰਗਲਵਾਰ ਸਵੇਰੇ ਲੱਗੇ ਭੂਚਾਲ ਦੇ ਹਲਕੇ ਝਟਕੇ
ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਸਵੇਰੇ 10.04 ਵਜੇ ਆਇਆ, ਜਿਸ ਦੀ ਤੀਬਰਤਾ 3.9 ਤੀਬਰਤਾ ਸੀ।
ਚੰਡੀਗੜ੍ਹ: ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਸਵੇਰੇ 10.04 ਵਜੇ ਆਇਆ, ਜਿਸ ਦੀ ਤੀਬਰਤਾ 3.9 ਤੀਬਰਤਾ ਸੀ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਪਰ ਪੰਜਾਬ 'ਚ ਮਹਿਸੂਸ ਕੀਤੇ ਗਏ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ 18 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਬੇਸ਼ੱਕ ਭੂਚਾਲ ਦੇ ਝਟਕੇ ਪਾਕਿਸਤਾਨ ਵਿੱਚ ਹੀ ਮਹਿਸੂਸ ਹੋਏ ਪਰ ਭਾਰਤੀ ਪੰਜਾਬ ਦੇ ਵੀ ਕੁਝ ਸ਼ਹਿਰਾਂ ਵਿੱਚ ਇਸ ਦਾ ਅਸਰ ਰਿਹਾ।
ਪ੍ਰਾਪਤ ਜਾਣਕਾਰੀ ਅਨੁਸਾਰ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਵੇਰੇ 10.04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਜ਼ਿਆਦਾ ਨਹੀਂ ਸੀ ਪਰ ਇਹ ਇੱਕ ਵਾਰ ਵਿੱਚ ਇਕ ਵਿਅਕਤੀ ਨੂੰ ਹਿਲਾ ਦੇਣ ਲਈ ਕਾਫੀ ਸੀ।
ਭਾਰਤ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਵੀ ਪਾਕਿਸਤਾਨ ਹੀ ਦੱਸਿਆ ਜਾ ਰਿਹਾ ਹੈ। ਇਸ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਵਿਚ ਉੱਤਰ ਵੱਲ 18 ਕਿਲੋਮੀਟਰ ਦੀ ਦੂਰੀ 'ਤੇ ਦੱਸਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤ ਦੇ ਗੁਆਂਢੀ ਦੇਸ਼ਾਂ ਅਫਗਾਨਿਸਤਾਨ ਤੇ ਪਾਕਿਸਤਾਨ ਦੀ ਧਰਤੀ ਭੂਚਾਲ ਦੇ ਝਟਕਿਆਂ ਨਾਲ ਹਿੱਲ ਗਈ ਸੀ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਸੀ। ਇਸ ਭੂਚਾਲ ਨੇ ਅਫਗਾਨਿਸਤਾਨ ਵਿੱਚ ਬਹੁਤ ਤਬਾਹੀ ਮਚਾਈ ਸੀ ਤੇ 3200 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਵੱਡੀ ਗਿਣਤੀ 'ਚ ਲੋਕ ਜ਼ਖਮੀ ਹੋਏ ਹਨ।
ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਨੇ ਕਿਹਾ ਹੈ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ ਲਗਭਗ 44 ਕਿਲੋਮੀਟਰ ਦੂਰ ਅਤੇ 51 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਦੇਸ਼-ਸੰਚਾਲਿਤ ਬਖਤਰ ਨਿਊਜ਼ ਏਜੰਸੀ ਨੇ ਕਿਹਾ ਕਿ ਬਚਾਅ ਦਲ ਨੂੰ ਹੈਲੀਕਾਪਟਰ ਦੀ ਮਦਦ ਨਾਲ ਪਹੁੰਚਾਇਆ ਗਿਆ।
ਅਫਗਾਨਿਸਤਾਨ ਤੋਂ ਇਲਾਵਾ ਲਾਹੌਰ, ਮੁਲਤਾਨ, ਕਵੇਟਾ ਅਤੇ ਪਾਕਿਸਤਾਨ ਦੇ ਹੋਰ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸਲਾਮਾਬਾਦ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਘੱਟ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਪਾਕਿਸਤਾਨ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਹ ਜਾਣਕਾਰੀ ਦਿੱਤੀ ਸੀ।