ਪੰਜਾਬ ਸਰਕਾਰ ਵੱਲੋਂ ਕੁੱਝ ਮੁਲਾਜ਼ਮਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਦੇ ਲੋਹੜੀ ਦੇ ਤਿਉਹਾਰ ਦਾ ਮਜ਼ਾ ਦੁੱਗਣਾ ਕਰ ਦਿੱਤਾ ਹੈ। ਪੰਜਾਬ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਸਨੇਹੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਇੱਕ ਮਿਸਾਲੀ ਕਦਮ ਤਹਿਤ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਿੱਚ ਠੇਕੇ ‘ਤੇ ਕੰਮ ਕਰ ਰਹੇ 21 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਦੇ ਹੋਏ ਉਨ੍ਹਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਸੌਂਪੇ।

Continues below advertisement

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਐਡਹੌਕ, ਕਾਂਟ੍ਰੈਕਟੂਅਲ, ਡੇਲੀ ਵੇਜਜ਼, ਵਰਕ-ਚਾਰਜਡ ਅਤੇ ਟੈਂਪਰੇਰੀ ਕਰਮਚਾਰੀਆਂ ਦੀ ਭਲਾਈ ਨੀਤੀ” ਤਹਿਤ 16 ਪੈਕਰ, 2 ਕੁੱਕ, 2 ਵੇਟਰ ਅਤੇ ਇੱਕ ਡਰਾਈਵਰ ਨੂੰ ਸਥਾਈ ਕਰਕੇ ਸਰਕਾਰੀ ਸੇਵਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਬੈਂਸ ਸਰਟੀਫਿਕੇਟ ਦੇ ਦਿੱਤੀ ਵਧਾਈ

Continues below advertisement

ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਟੀਫਿਕੇਟ ਕਰਮਚਾਰੀਆਂ ਲਈ ਸਨਮਾਨ, ਸੁਰੱਖਿਅਤ ਨੌਕਰੀ ਅਤੇ ਸਮਾਜਿਕ ਪੱਧਰ ‘ਤੇ ਹੋਰ ਮਜ਼ਬੂਤ ਹੋਣ ਦਾ ਪ੍ਰਤੀਕ ਹਨ, ਕਿਉਂਕਿ ਇਹ ਸਾਰੇ ਸਾਡੀ ਪ੍ਰਣਾਲੀ ਦਾ ਮਹੱਤਵਪੂਰਨ ਹਿੱਸਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਸਾਡੇ ਚੋਣੀ ਵਾਅਦੇ ਪ੍ਰਤੀ ਵਚਨਬੱਧਤਾ ਨੂੰ ਪੂਰਾ ਕਰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਯੋਗ ਕਰਮਚਾਰੀ ਸਥਾਈ ਨੌਕਰੀ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਇਨ੍ਹਾਂ ਕਰਮਚਾਰੀਆਂ ਵੱਲੋਂ ਦਿੱਤੀਆਂ ਅਥਕ ਸੇਵਾਵਾਂ ਦੇ ਚਲਦਿਆਂ ਉਹ ਇਸ ਨਿਯਮਿਤੀਕਰਨ ਦੇ ਹੱਕਦਾਰ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਕਦਮ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਆਪਣੇ ਕਰਮਚਾਰੀਆਂ ਨੂੰ ਸੁਰੱਖਿਆ ਦੇਣ ਅਤੇ ਉਨ੍ਹਾਂ ਨੂੰ ਵਿਕਾਸ ਦੇ ਸਮਾਨ ਮੌਕੇ ਪ੍ਰਦਾਨ ਕਰਨ ਦੇ ਵਾਅਦੇ ਦੇ ਮੂਲ ਸਿਧਾਂਤ ਨੂੰ ਦਰਸਾਉਂਦਾ ਹੈ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰੀ ਰਾਹਤ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ ਨੂੰ ਬੋਰਡ ਵੱਲੋਂ ਦਿੱਤੇ ਜਾ ਰਹੇ ਸੇਵਾ ਲਾਭਾਂ ਤੱਕ ਪਹੁੰਚ ਯਕੀਨੀ ਬਣਾਉਂਦੀ ਹੈ। ਇਸ ਨਾਲ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਦਾ ਹੱਲ ਹੁੰਦਾ ਹੈ ਅਤੇ ਅਨਿਯਮਿਤ ਸੇਵਾਵਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਨਿਯਮਿਤ ਕਰਨ ਪ੍ਰਤੀ ਰਾਜ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ। ਇਸ ਮੌਕੇ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।