ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ , IPS ਅਧਿਕਾਰੀ ਨਾਲ ਲੈਣਗੇ ਲਾਵਾਂ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਹਰਜੋਤ ਸਿੰਘ ਬੈਂਸ ਦੇ ਜਲਦ ਹੀ ਵਿਆਹ ਕਰਾਉਣ ਦੀ ਚਰਚਾ ਹੈ। ਇਸ ਸਬੰਧੀ ਹਰਜੋਤ ਸਿੰਘ ਬੈਂਸ ਨੇ ਇਕ ਨਿੱਜੀ ਟੀਵੀ ਚੈਨਲ ਉਤੇ ਗੱਲਬਾਤ ਕਰਦਿਆਂ ਕਿਹਾ ਕਿ

ਸੂਤਰਾਂ ਅਨੁਸਾਰ ਮੁਤਾਬਕ ਮਾਰਚ ਮਹੀਨੇ ਵਿੱਚ ਉਹ ਵਿਆਹ ਕਰਵਾ ਸਕਦੇ ਹਨ। ਦੱਸਿਆ ਜਾਂਦਾ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਆਈਪੀਐਸ ਅਧਿਕਾਰੀਆਂ ਡਾ. ਜੋਯਤੀ ਯਾਦਵ ਨਾਲ ਵਿਆਹ ਕਰਾਉਣਗੇ। 2019 ਬੈਂਚ ਦੀ ਆਈਪੀਐਸ ਅਧਿਕਾਰੀ ਡਾ. ਜੋਯਤੀ ਯਾਦਵ ਇਸ ਸਮੇਂ ਮਾਨਸਾ ਵਿਖੇ ਐਸਪੀ ਹਨ। ਵਿਆਹ ਸਮਾਗਮ ਦਾ ਆਨੰਦਪੁਰ ਸਾਹਿਬ ਵਿਖੇ ਸਮਾਗਮ ਹੋਵੇਗਾ। ਦੱਸ ਦੇਈਏ ਕਿ ਸ੍ਰੀ ਅਨੰਦਪੁਰ ਸਾਹਿਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ਵਿਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰਨਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















