Punjab News: ਪੰਜਾਬ ਦੇ ਸਿੱਖਿਆ ਮੰਤਰੀ ਬੈਂਸ ਦਾ 25 ਮਾਰਚ ਨੂੰ ਵਿਆਹ, IPS ਜੋਤੀ ਯਾਦਵ ਨਾਲ ਹੋਵੇਗਾ ਵਿਆਹ
Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਬੈਂਸ ਦਾ ਵਿਆਹ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਡਾਕਟਰ ਜੋਤੀ ਯਾਦਵ ਨਾਲ ਹੋਵੇਗਾ। ਦੋਵੇਂ ਇਸ ਮਹੀਨੇ ਦੀ 25 ਮਾਰਚ ਨੂੰ ਨੰਗਲ ਦੇ...
Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਬੈਂਸ ਦਾ ਵਿਆਹ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਡਾਕਟਰ ਜੋਤੀ ਯਾਦਵ ਨਾਲ ਹੋਵੇਗਾ। ਦੋਵੇਂ ਇਸ ਮਹੀਨੇ ਦੀ 25 ਮਾਰਚ ਨੂੰ ਨੰਗਲ ਦੇ ਗੁਰਦੁਆਰਾ ਸਾਹਿਬ 'ਚ ਵਿਆਹ ਕਰਨਗੇ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 'ਆਪ' ਦੇ ਕਈ ਵੱਡੇ ਆਗੂ ਬੈਂਸ ਦੇ ਵਿਆਹ 'ਚ ਸ਼ਾਮਿਲ ਹੋਣਗੇ।
ਹਰਜੋਤ ਬੈਂਸ ਦੀ ਦੁਲਹਨ ਬਣਨ ਜਾ ਰਹੀ ਡਾ. ਜੋਤੀ ਯਾਦਵ ਭਾਰਤੀ ਪੁਲਿਸ ਸੇਵਾ (ਆਈਪੀਐਸ) ਦੇ 2019 ਬੈਚ ਦੀ ਅਧਿਕਾਰੀ ਹੈ। ਉਸਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ। ਜੋਤੀ ਯਾਦਵ, ਜੋ ਕਿ ਲੁਧਿਆਣਾ ਵਿੱਚ ਏਸੀਪੀ ਸਨ, ਇਸ ਸਮੇਂ ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹਨ। ਹਰਜੋਤ ਸਿੰਘ ਬੈਂਸ ਰੋਪੜ ਜ਼ਿਲ੍ਹੇ ਦੀ ਆਨੰਦਪੁਰ ਸਾਹਿਬ ਸੀਟ ਤੋਂ ਵਿਧਾਇਕ ਹਨ। ਉਹ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵਿੱਚ ਸਿੱਖਿਆ ਵਿਭਾਗ ਨੂੰ ਸੰਭਾਲ ਰਹੇ ਹਨ। ਇਸ ਤੋਂ ਪਹਿਲਾਂ ਉਹ ਜੇਲ੍ਹ ਮੰਤਰੀ ਵੀ ਰਹਿ ਚੁੱਕੇ ਹਨ।
31 ਸਾਲਾ ਹਰਜੋਤ ਸਿੰਘ ਬੈਂਸ ਆਮ ਆਦਮੀ ਪਾਰਟੀ (ਆਪ) ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਹਨ। ਉਹ ‘ਆਪ’ ਦੀ ਪੰਜਾਬ ਇਕਾਈ ਦੇ ਸਾਬਕਾ ਮੁੱਖ ਬੁਲਾਰੇ ਵੀ ਰਹਿ ਚੁੱਕੇ ਹਨ। ਬੈਂਸ ਨੇ ਪਿਛਲੇ ਸਾਲ ਹੋਈਆਂ ਚੋਣਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ 45,780 ਵੋਟਾਂ ਨਾਲ ਹਰਾਇਆ ਸੀ।
ਪੇਸ਼ੇ ਤੋਂ ਵਕੀਲ ਬੈਂਸ ਨੇ ਬੀ.ਏ. ਐਲਐਲਬੀ (ਆਨਰਜ਼) ਕੀਤੀ। 2017 ਵਿੱਚ ਬੈਂਸ ਨੇ ਲੁਧਿਆਣਾ ਜ਼ਿਲ੍ਹੇ ਦੀ ਸਾਹਨੇਵਾਲ ਸੀਟ ਤੋਂ ਵਿਧਾਨ ਸਭਾ ਚੋਣ ਲੜੀ ਸੀ ਪਰ ਉਦੋਂ ਹਾਰ ਗਏ ਸਨ। 2022 ਦੀਆਂ ਚੋਣਾਂ ਵਿੱਚ 'ਆਪ' ਨੇ ਉਨ੍ਹਾਂ ਨੂੰ ਰੋਪੜ ਜ਼ਿਲ੍ਹੇ ਦੀ ਆਨੰਦਪੁਰ ਸਾਹਿਬ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਿਆਹ ਵਿੱਚ ਕਈ ਸਿਆਸੀ ਹਸਤੀਆਂ ਸ਼ਿਰਕਤ ਕਰਨਗੀਆਂ। ਇਸ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੂਰੇ ਪਰਿਵਾਰ ਨਾਲ ਪਹੁੰਚਣ ਦੀ ਉਮੀਦ ਹੈ। ਬੈਂਸ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਰੀਬੀ ਰਹੇ ਹਨ। ਸਿਸੋਦੀਆ ਖੁਦ ਇਸ ਸਮੇਂ ਜੇਲ੍ਹ ਵਿੱਚ ਹਨ ਪਰ ਉਨ੍ਹਾਂ ਦਾ ਪਰਿਵਾਰ ਬੈਂਸ ਦੇ ਵਿਆਹ ਵਿੱਚ ਸ਼ਾਮਿਲ ਹੋ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਨਾਲ ਦਿੱਲੀ ਅਤੇ ਪੰਜਾਬ ਦੇ ਕਈ ਹੋਰ ਮੰਤਰੀ ਵੀ ਉਨ੍ਹਾਂ ਦੇ ਵਿਆਹ ਵਿੱਚ ਪਹੁੰਚਣਗੇ। ਇਸ ਸਬੰਧੀ ਜ਼ਿਲ੍ਹਾ ਰੋਪੜ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ: Rahul Gandhi: ਰਾਹੁਲ ਗਾਂਧੀ ਨੇ ਲੰਡਨ 'ਚ ਦਿੱਤੇ ਆਪਣੇ ਬਿਆਨ 'ਤੇ ਦਿੱਤਾ ਸਪੱਸ਼ਟੀਕਰਨ, ਕਿਹਾ- 'ਅਜਿਹੀ ਕੋਈ ਗੱਲ ਨਹੀਂ ਹੈ ਕਿ...'
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕਈ ਵਿਧਾਇਕਾਂ ਨੇ ਇੱਕ ਸਾਲ ਵਿੱਚ ਹੀ ਵਿਆਹ ਕਰਵਾ ਲਿਆ। ਵਿਆਹ ਕਰਵਾਉਣ ਵਾਲੇ 'ਆਪ' ਵਿਧਾਇਕਾਂ ਦੀ ਸੂਚੀ 'ਚ ਭਗਵੰਤ ਮਾਨ ਤੋਂ ਇਲਾਵਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਾਰਜ ਅਤੇ ਫਿਰੋਜ਼ਪੁਰ ਤੋਂ ਵਿਧਾਇਕ ਰਣਵੀਰ ਸਿੰਘ ਭੁੱਲਰ ਦੇ ਨਾਂ ਸ਼ਾਮਿਲ ਹਨ। ਹੁਣ ਇਸ ਸੂਚੀ ਵਿੱਚ ਹਰਜੋਤ ਬੈਂਸ ਦਾ ਨਾਂ ਵੀ ਜੁੜਣ ਜਾ ਰਿਹਾ ਹੈ।
ਇਹ ਵੀ ਪੜ੍ਹੋ: Donald Trump: ਡੋਨਾਲਡ ਟਰੰਪ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ, ਆਪਣੇ ਸਮਰਥਕਾਂ ਨੂੰ ਕੀਤੀ ਪ੍ਰਦਰਸ਼ਨ ਦੀ ਅਪੀਲ, ਜਾਣੋ ਕੀ ਹੈ ਮਾਮਲਾ