Punjab News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੰਘੜਿਆਲ (ਜ਼ਿਲ੍ਹਾ ਮਾਨਸਾ) ਦੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਪੜ੍ਹਾਈ ਬਾਰੇ ਗੱਲਬਾਤ ਕੀਤੀ। ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੰਘੜਿਆਲ (ਜਿਲਾ ਮਾਨਸਾ) ਦੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਪੜ੍ਹਾਈ ਬਾਰੇ ਗੱਲਬਾਤ ਕਰਕੇ ਬਹੁਤ ਵਧੀਆ ਲੱਗਿਆ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਹੀ ਵਧੀਆ ਕੰਮ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ "Mission 100: Give Your Best" ਮੁਹਿੰਮ ਸ਼ਾਨਦਾਰ ਨਤੀਜੇ ਦੇਵੇਗੀ। ਸਾਰੇ ਵਿਦਿਆਰਥੀ ਆਪਣੇ ਆਪਣੇ ਘਰਾਂ ਵਿੱਚ ਰੀਡਿੰਗ ਕਾਰਨਰ ਬਣਾ ਕੇ ਪੜ੍ਹਾਈ ਕਰਨਗੇ। ਬੇਟੀ ਗੀਤਾ ਨੂੰ ਸ਼ੁਭ ਇੱਛਾਵਾਂ ਕਿ ਉਹ IPS ਬਣੇ, ਬੇਟੀ ਸੀਤਾ ਇੱਕ ਮਹਾਨ ਅਧਿਆਪਕ ਬਣੇ ਤੇ ਬੇਟਾ ਹੇਮਰਾਜ ਪਾਈਲਟ ਬਣ ਕੇ ਆਪਣੇ ਮਾਪਿਆਂ, ਅਧਿਆਪਕਾਂ, ਪਿੰਡ ਤੇ ਪੰਜਾਬ ਦਾ ਨਾਮ ਰੌਸ਼ਨ ਕਰੇ।
ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ "Mission 100: Give Your Best" ਮੁਹਿੰਮ ਸ਼ਾਨਦਾਰ ਨਤੀਜੇ ਦੇਵੇਗੀ। ਸਾਰੇ ਵਿਦਿਆਰਥੀ ਆਪਣੇ ਆਪਣੇ ਘਰਾਂ ਵਿੱਚ ਰੀਡਿੰਗ ਕਾਰਨਰ ਬਣਾ ਕੇ ਪੜ੍ਹਾਈ ਕਰਨਗੇ। ਬੇਟੀ ਗੀਤਾ ਨੂੰ ਸ਼ੁਭ ਇੱਛਾਵਾਂ ਕਿ ਉਹ IPS ਬਣੇ, ਬੇਟੀ ਸੀਤਾ ਇੱਕ ਮਹਾਨ ਅਧਿਆਪਕ ਬਣੇ ਤੇ ਬੇਟਾ ਹੇਮਰਾਜ ਪਾਈਲਟ ਬਣ ਕੇ ਆਪਣੇ ਮਾਪਿਆਂ, ਅਧਿਆਪਕਾਂ, ਪਿੰਡ ਤੇ ਪੰਜਾਬ ਦਾ ਨਾਮ ਰੌਸ਼ਨ ਕਰੇ।
ਦੱਸ ਦੇਈਏ ਕਿ ਬੋਰਡ ਪ੍ਰੀਖਿਆ 2023 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਬੇਹਤਰੀਨ ਨਤੀਜੇ ਹਾਂਸਲ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ਬੀਤੇ ਦਿਨੀਂ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ।
ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਹਨਾਂ ਦੇ ਮਨਾਂ ਵਿੱਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।
ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਅਧੀਨ ਬੋਰਡ ਦੀ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਜਾਣਗੇ ਜਿੰਨਾਂ ਵਿੱਚੋਂ ਪਹਿਲੇ ਗਰੁੱਪ ਵਿੱਚ 40% ਤੋਂ ਘੱਟ ਅੰਕ ਲੈਣ ਵਾਲੇ, ਦੂਜੇ ਵਿੱਚ 40% ਤੋਂ 80% ਅੰਕ ਲੈਣ ਵਾਲੇ ਅਤੇ ਤੀਜੇ ਗਰੁੱਪ ਵਿੱਚ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਹਫਤੇ ਕਾਰਗੁਜਾਰੀ ਦਾ ਮੁਲਾਂਕਨ ਕੀਤਾ ਜਾਵੇਗਾ।
ਪੜਾਈ ਵਿੱਚ ਕਮਜ਼ੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਅਲੱਗ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜੀਰੋ ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜਾਈ ਕਰਵਾਉਣਗੇ। ਸਿੱਖਿਆ ਮੰਤਰੀ ਅਨੁਸਾਰ ਇਸ ਮਿਸ਼ਨ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਉਹ ਪ੍ਰਸੰਸਾ ਪੱਤਰ ਵੀ ਦੇਣਗੇ।