Punjab Elections: ਕਾਂਗਰਸ 'ਚ ਨਵਾਂ ਕਲੇਸ਼, ਰਾਣਾ ਗੁਰਜੀਤ ਨੂੰ ਪਾਰਟੀ 'ਚੋਂ ਬਾਹਰ ਕੱਢਣ ਦੀ ਮੰਗ
Punjab Elections 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਸੱਤਾਧਾਰੀ ਕਾਂਗਰਸ 'ਚ ਬਗਾਵਤ ਵਧਦੀ ਨਜ਼ਰ ਆ ਰਹੀ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Elections) ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਸੱਤਾਧਾਰੀ ਕਾਂਗਰਸ (Congress) 'ਚ ਬਗਾਵਤ ਵਧਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ (Charanjit Channi) ਦੇ ਭਰਾ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ (Cabinet Minister Rana Gurjeet Singh) ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਜਿਸ ਤੋਂ ਬਾਅਦ 4 ਕਾਂਗਰਸੀ ਵਿਧਾਇਕਾਂ ਵੱਲੋਂ ਰਾਣਾ ਗੁਰਜੀਤ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ।ਵਿਧਾਇਕਾਂ ਦਾ ਕਹਿਣਾ ਹੈ ਕਿ ਸੁਲਤਾਨਪੁਰ ਲੋਧੀ ਹਲਕੇ ਤੋਂ ਪਾਰਟੀ ਦੇ ਅਧਿਕਾਰਤ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਖਿਲਾਫ ਆਪਣੇ ਪੁੱਤਰ ਨੂੰ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰ ਕੇ ਰਾਣਾ ਗੁਰਜੀਤ ਨੇ ਪਿੱਠ 'ਚ ਛੁਰਾ ਮਾਰਿਆ ਹੈ।
ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਨੇ ਇਸ ਸੀਟ ਤੋਂ ਮੌਜੂਦਾ ਵਿਧਾਇਕ ਨਵਤੇਜ ਸਿੰਘ 'ਤੇ ਗੰਭੀਰ ਦੋਸ਼ ਲਗਾਏ ਹਨ। ਇੰਦਰ ਪ੍ਰਤਾਪ ਦਾ ਕਹਿਣਾ ਹੈ ਕਿ ਉਹ ਕਾਂਗਰਸ ਨੂੰ ਬਚਾਉਣ ਲਈ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਸੀ ਪਰ ਪਾਰਟੀ ਨੇ ਸੇਫ ਖੇਡਦੇ ਹੋਏ ਮੌਜੂਦਾ ਵਿਧਾਇਕ ਨਵਤੇਜ ਸਿੰਘ 'ਤੇ ਹੀ ਦਾਅ ਲਾਇਆ।
ਇੰਦਰ ਪ੍ਰਤਾਪ ਸਿੰਘ ਨੇ ਨਵਤੇਜ ਸਿੰਘ 'ਤੇ ਭ੍ਰਿਸ਼ਟਾਚਾਰੀ ਦੇ ਇਲਜ਼ਾਮ ਲਾਏ। ਇੰਦਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਜੀ ਦੀ 550ਵੀਂ ਜੈਅੰਤੀ 'ਤੇ ਵੀ ਜਮ੍ਹਾ ਫੰਡ ਦੀ ਸਹੀ ਵਰਤੋਂ ਨਹੀਂ ਕੀਤੀ ਗਈ। ਨਵਤੇਜ ਸਿੰਘ ਨੇ ਵਿਧਾਇਕ ਰਹਿੰਦੇ ਹੋਏ ਹਲਕੇ 'ਚ ਰਹਿੰਦੇ ਹੋਏ ਭ੍ਰਿਸ਼ਟਾਚਾਰੀ ਵੱਡੇ ਪੱਧਰ 'ਤੇ ਵਧੀ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :