Punjab Election 2022 : ਅੰਮ੍ਰਿਤਸਰ 'ਚ ਅਰਵਿੰਦ ਕੇਜਰੀਵਾਲ ਨੇ ਲਾਈ ਵਾਅਦਿਆਂ ਦੀ ਝੜੀ
‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਆਰਜ਼ੀ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰ ਦੇਵਾਂਗੇ
Punjab Election 2022 : ਪੰਜਾਬ 'ਚ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੂਰਾ ਧਿਆਨ ਪੰਜਾਬ 'ਤੇ ਹੈ। ਆਪਣੇ ਪੰਜਾਬ ਦੌਰੇ 'ਤੇ ਸਾਲ ਦੇ ਪਹਿਲੇ ਦਿਨ ਸ਼ਨੀਵਾਰ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਦੇ ਸ਼੍ਰੀ ਰਾਮ ਤੀਰਥ ਮੰਦਰ ਦਾ ਦੌਰਾ ਕੀਤਾ ਅਤੇ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ, ਤਾਂ ਸੂਬੇ ਭਰ ਦੇ ਸਾਰੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਵੇਗੀ।
ਸਫ਼ਾਈ ਕਰਮਚਾਰੀਆਂ ਨੂੰ ਮਸ਼ੀਨਾਂ ਦਿੱਤੀਆਂ ਜਾਣਗੀਆਂ
‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਆਰਜ਼ੀ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰ ਦੇਵਾਂਗੇ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੀਵਰੇਜ ਵਿਚ ਜਾ ਕੇ ਆਪਣੇ ਹੱਥਾਂ ਨਾਲ ਸਾਫ਼ ਕਰਦੇ ਹਨ, ਅਸੀਂ ਉਨ੍ਹਾਂ ਨੂੰ ਮਸ਼ੀਨਾਂ ਦੇਵਾਂਗੇ ਤਾਂ ਜੋ ਉਹ ਕਾਰੋਬਾਰ ਕਰ ਸਕਣ। ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਗਰੀਬ ਤੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਮਿਲੇਗੀ
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜਨਮ ਇਕ ਗਰੀਬ ਪਰਿਵਾਰ 'ਚ ਹੋਇਆ ਸੀ ਅਤੇ ਉਨ੍ਹਾਂ ਨੇ ਵਿਦੇਸ਼ ਤੋਂ ਦੋ-ਦੋ ਡਿਗਰੀਆਂ ਹਾਸਲ ਕੀਤੀਆਂ ਸਨ। ਬਾਬਾ ਸਾਹਿਬ ਚਾਹੁੰਦੇ ਸਨ ਕਿ ਗਰੀਬ ਤੇ ਦੱਬੇ-ਕੁਚਲੇ ਬੱਚਿਆਂ ਨੂੰ ਚੰਗੀ ਸਿੱਖਿਆ ਮਿਲੇ। ਅਸੀਂ ਉਸਦਾ ਸੁਪਨਾ ਪੂਰਾ ਕਰਾਂਗੇ। ਸੀਐਮ ਕੇਜਰੀਵਾਲ ਨੇ ਕਿਹਾ ਕਿ ਅੱਜ ਵੀ ਗਰੀਬ ਅਤੇ ਦਲਿਤ ਸਮਾਜ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਨਹੀਂ ਮਿਲਦੀ। ਜੇਕਰ ਪੰਜਾਬ 'ਚ ਸਰਕਾਰ ਬਣੀ ਤਾਂ ਗਰੀਬ ਅਤੇ ਐਸਸੀ ਬੱਚਿਆਂ ਨੂੰ ਚੰਗੀ ਸਿੱਖਿਆ ਦੇਵਾਂਗੇ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ। ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ਨਗਰ ਨਿਗਮ 2021 ਦੀਆਂ ਚੋਣਾਂ 'ਚ 'ਆਪ' ਪਾਰਟੀ ਨੇ 14 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ ਅਤੇ ਇਸ ਨਾਲ ਪੰਜਾਬ 'ਚ ਪਾਰਟੀ ਦੀ ਮਜ਼ਬੂਤ ਜ਼ਮੀਨ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin