Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ ਜਾ ਰਹੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਭਗਵੰਤ ਮਾਨ ਦੇ ਨਾਂ ਦਾ ਐਲਾਨ ਚੋਣ ਕਮਿਸ਼ਨ ਦੇ ਚੋਣਾਂ ਬਾਰੇ ਐਲਾਨ ਤੋਂ ਬਾਅਦ ਹੀ ਕਰੇਗੀ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਚਿਹਰਾ ਬਣਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ (Bhagwant Maan)ਪੰਜਾਬ 'ਚ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ ਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਉਹ 'ਆਪ' ਦੇ ਇਕੱਲੇ ਉਮੀਦਵਾਰ ਸਨ, ਜਿਨ੍ਹਾਂ ਨੂੰ ਜਿੱਤ ਮਿਲੀ ਸੀ।

ਭਗਵੰਤ ਮਾਨ 2014 ਵਿਚ ਵੀ ਸੰਗਰੂਰ ਤੋਂ ਵਿਧਾਨ ਸਭਾ ਚੋਣ ਜਿੱਤਣ ਵਿਚ ਸਫਲ ਰਹੇ ਸਨ। ਭਗਵੰਤ ਮਾਨ ਦੇ ਕੱਦ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਾਇਆ ਗਿਆ। ਭਗਵੰਤ ਮਾਨ ਦੇ ਸਮਰਥਕ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ (Arvind Kejriwal) 'ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਲਈ ਲਗਾਤਾਰ ਦਬਾਅ ਬਣਾ ਰਹੇ ਹਨ।

ਆਮ ਆਦਮੀ ਪਾਰਟੀ ਗਲਤੀ ਨਹੀਂ ਕਰਨਾ ਚਾਹੁੰਦੀ
ਭਗਵੰਤ ਮਾਨ ਦੇ ਸਮਰਥਕਾਂ ਨੇ ਆਪਣੇ ਪੰਜਾਬ ਦੌਰਿਆਂ ਦੌਰਾਨ ਅਰਵਿੰਦ ਕੇਜਰੀਵਾਲ ਦੇ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 2017 ਵਾਂਗ ਬਿਨਾਂ ਕਿਸੇ ਚਿਹਰੇ ਦੇ ਮੈਦਾਨ 'ਚ ਉਤਰਨ ਦੀ ਗਲਤੀ ਨੂੰ ਦੁਹਰਾਉਣਾ ਨਹੀਂ ਚਾਹੁੰਦੀ।

ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 20 ਸੀਟਾਂ ਜਿੱਤੀਆਂ ਸਨ। ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਜਾਂ ਤਾਂ ਅਸਤੀਫਾ ਦੇ ਦਿੱਤਾ ਹੈ ਜਾਂ ਦੂਜੀਆਂ ਪਾਰਟੀਆਂ ਦਾ ਹਿੱਸਾ ਬਣ ਗਏ ਹਨ। ਇਨ੍ਹਾਂ 'ਚੋਂ ਕੁਝ ਵਿਧਾਇਕ ਭਗਵੰਤ ਮਾਨ ਦਾ ਸਮਰਥਨ ਵੀ ਕਰ ਚੁੱਕੇ ਹਨ।



ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 



 


https://play.google.com/store/



 


https://apps.apple.com/in/app/811114904