ਪੰਜਾਬ ਚੋਣਾਂ 2022: ਫਿਰੋਜ਼ਪੁਰ ਤੋਂ 'ਆਪ' ਦੇ ਉਮੀਦਵਾਰ ਅਸਤੀਫਾ ਦੇਣ ਮਗਰੋਂ ਕਾਂਗਰਸ 'ਚ ਹੋਣਗੇ ਸ਼ਾਮਲ, ਨਵਜੋਤ ਸਿੱਧੂ ਦਾ ਦਾਅਵਾ
ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਦਿਹਾਤੀ ਸੀਟ ਤੋਂ ਆਸ਼ੂ ਬੰਗੜ ਨੂੰ ਆਪਣਾ ਉਮੀਦਵਾਰ ਬਣਾਇਆ ਸੀ। 'ਆਪ' ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਇਕ ਬਹੁਰਾਸ਼ਟਰੀ ਕੰਪਨੀ ਵਾਂਗ ਕੰਮ ਕਰ ਰਹੇ ਹਨ।
ਰਵਨੀਤ ਕੌਰ ਦੀ ਰਿਪੋਰਟ
Punjab News: ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰੀ ਛੱਡ ਕੇ ਆਏ ਆਸ਼ੂ ਬੰਗੜ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਨੇ ਦਾਅਵਾ ਕੀਤਾ ਹੈ ਕਿ ਆਸ਼ੂ ਬੰਗੜ ਜਲਦੀ ਹੀ ਕਾਂਗਰਸ ਦਾ ਹਿੱਸਾ ਬਣਨਗੇ। ਇਸ ਤੋਂ ਪਹਿਲਾਂ ਆਸ਼ੂ ਬੰਗੜ ਨੇ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ 'ਆਪ' ਦੀ ਟਿਕਟ 'ਤੇ ਫਿਰੋਜ਼ਪੁਰ ਤੋਂ ਚੋਣ ਨਹੀਂ ਲੜਨਗੇ।
ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਦਿਹਾਤੀ ਸੀਟ ਤੋਂ ਆਸ਼ੂ ਬੰਗੜ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਨ੍ਹਾਂ 'ਆਪ' ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਇਕ ਬਹੁਰਾਸ਼ਟਰੀ ਕੰਪਨੀ ਵਾਂਗ ਕੰਮ ਕਰ ਰਹੇ ਹਨ।
ਨਵਜੋਤ ਸਿੱਧੂ ਨੇ ਹੁਣ ਆਸ਼ੂ ਬੰਗੜ ਨੂੰ ਕਾਂਗਰਸ 'ਚ ਸ਼ਾਮਲ ਕਰਨ ਦਾ ਐਲਾਨ ਕਰ ਦਿੱਤਾ ਹੈ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ, ''ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਰੱਦ ਕਰਨ ਵਾਲੇ ਆਸ਼ੂ ਬੰਗੜ ਕਾਂਗਰਸ ਪਾਰਟੀ ਦਾ ਹਿੱਸਾ ਬਣ ਜਾਣਗੇ। ਜਲਦੀ ਹੀ ਆਸ਼ੂ ਬੰਗੜ ਕਾਂਗਰਸ 'ਚ ਸ਼ਾਮਲ ਹੋਣਗੇ।
ਆਸ਼ੂ ਬੰਗੜ ਨੇ ਦੋਸ਼ ਲਾਏ
ਆਸ਼ੂ ਬੰਗੜ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਨੂੰ ਦਿੱਲੀ ਬੈਠੇ ਆਗੂ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਆਗੂਆਂ ਦੀ ਭਾਸ਼ਾ ਮਾੜੀ ਹੈ। ਉਹ ਹਰ ਚੀਜ਼ 'ਤੇ ਦਬਾਅ ਪਾ ਕੇ ਕੰਮ ਕਰਨਾ ਚਾਹੁੰਦੇ ਹਨ ਅਤੇ ਸਾਡੀ ਆਵਾਜ਼ ਨੂੰ ਦਬਾਇਆ ਗਿਆ। ਪਾਰਟੀ 'ਚ ਕੋਈ ਸੁਣਵਾਈ ਨਹੀਂ ਹੋ ਰਹੀ। ਰਾਘਵ ਚੱਢਾ ਫੈਸਲੇ ਆਪਣੀ ਮਰਜ਼ੀ ਨਾਲ ਲੈਂਦੇ ਹਨ।
ਕਾਂਗਰਸ ਪਾਰਟੀ ਫਿਰੋਜ਼ਪੁਰ ਦਿਹਾਤੀ ਤੋਂ ਆਸ਼ੂ ਬੰਗੜ ਨੂੰ ਆਪਣਾ ਉਮੀਦਵਾਰ ਬਣਾਏਗੀ ਜਾਂ ਨਹੀਂ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਨਤੀਜੇ 10 ਮਾਰਚ ਨੂੰ ਆਉਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin