ਚੰਡੀਗੜ੍ਹ: ਪੰਜਾਬ ਦੀ ਸਿਆਸਤ ਹੁਣ ਬਿਜਲੀ 'ਤੇ ਕੇਂਦਰਤ ਹੋ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਮਹਿੰਗੀ ਬਿਜਲੀ ਦਾ ਮੁੱਦਾ ਉਭਾਰਨ ਮਗਰੋਂ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਹੀ ਬਿਜਲੀ ਦਰਾਂ ਘਟਾ ਦਿੱਤੀਆਂ ਹਨ। ਕਾਂਗਰਸ ਦੇ ਐਲਾਨ ਮਗਰੋਂ ਹੁਣ ਅਕਾਲੀ ਦਲ ਨੇ ਪੰਜਾਬ ਦੀ ਜਨਤਾ ਵੱਡਾ ਵਾਅਦਾ ਕੀਤਾ ਹੈ। ਅਕਾਲੀ ਦਲ ਨੇ 800 ਯੂਨਿਟ (ਪ੍ਰਤੀ ਮਹੀਨਾ 400) ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫੇਸਬੁੱਕ ਉੱਪਰ ਪੋਸਟ ਸ਼ੇਅਰ ਕਰਦਿਆਂ ਕਿਹਾ ਹੈ ਕਿ ਜਿਸ ਕਾਂਗਰਸ ਨੇ ਹਮੇਸ਼ਾ ਪੰਜਾਬ ਨੂੰ ਉਜਾੜੇ ਵੱਲ ਧੱਕਿਆ ਹੈ, ਜਿਸ ਦੇ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਅਕਾਲੀ ਸਰਕਾਰ ਦੇ ਮੁਕਾਬਲੇ 35% ਮਹਿੰਗੀ ਹੋਈ ਬਿਜਲੀ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਅੱਜ ਉਹੀ ਕਾਂਗਰਸ ਚੋਣਾਂ ਨੇੜੇ ਆ ਚੁਣਾਵੀਂ ਜੁਮਲੇ ਤਹਿਤ ਮੁੜ ਲੋਕਾਂ ਨੂੰ ਮੂਰਖ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।



ਜਦਕਿ ਅਸੀਂ ਪੰਜਾਬੀਆਂ ਦੀ ਆਪਣੀ ਸਰਕਾਰ ਬਣਨ 'ਤੇ ਮੁਫ਼ਤ ਬਿਜਲੀ ਦੇਣ ਲਈ ਵਚਨਬੱਧ ਹਾਂ। ਪੰਜਾਬ ਨੂੰ ਸਭ ਤੋਂ ਪਹਿਲਾਂ ਬਿਜਲੀ ਸਰਪਲੱਸ ਸ਼੍ਰੋਮਣੀ ਅਕਾਲੀ ਦਲ ਨੇ ਬਣਾਇਆ, ਅਸੀਂ ਕਦੇ ਵੀ ਚੁਣਾਵੀਂ ਵਾਅਦੇ ਨਹੀਂ ਕੀਤੇ, ਜੋ ਕਿਹਾ ਉਹ ਕੀਤਾ, ਜੋ ਕਹਾਂਗੇ ਉਹ ਕਰਕੇ ਵਿਖਾਵਾਂਗੇ।


ਦਰਅਸਲ ਕਾਂਗਰਸ ਨੇ ਅਜਿਹਾ ਕਰਕੇ ਇੱਕ ਪਾਸੇ ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਪ੍ਰਾਈਵੇਟ ਕੰਪਨੀਆਂ ਨਾਲ ਮਹਿੰਗੇ ਬਿਜਲੀ ਸਮਝੌਤਿਆਂ ਖਿਲਾਫ ਪੈਦਾ ਰੋਹ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਨਾਲ ਹੀ 'ਆਪ' ਤੇ ਅਕਾਲੀ ਦਲ ਵੱਲੋਂ ਮੁਫਤ ਬਿਜਲੀ ਦੇਣ ਦੇ ਵਾਅਦਿਆਂ ਨੂੰ ਖੁੰਡਾ ਕਰ ਦਿੱਤਾ ਹੈ।


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 7 ਕਿਲੋ ਵਾਟ ਤੱਕ ਦੇ ਉਪਭੋਗਤਾਵਾਂ ਲਈ ਬਿਜਲੀ ਦਰਾਂ '3 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। 100 ਯੂਨਿਟ ਤੱਕ 1 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿੱਲ ਆਏਗਾ।


ਸੋਮਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਘਰੇਲੂ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਤੋਂ ਬਾਅਦ 100 ਯੂਨਿਟ ਤੱਕ ਬਿਜਲੀ ਦੀ ਦਰ 4.19 ਪੈਸੇ ਤੋਂ ਘਟ ਕੇ 1.19 ਰੁਪਏ ਹੋ ਜਾਵੇਗੀ। ਇਸ ਦੇ ਨਾਲ ਹੀ 100 ਤੋਂ 300 ਯੂਨਿਟਾਂ ਲਈ ਇਹ ਦਰ 7 ਰੁਪਏ ਤੋਂ ਘਟ ਕੇ 4.01 ਰੁਪਏ ਅਤੇ ਇਸ ਤੋਂ ਉੱਪਰ 5.76 ਰੁਪਏ ਪ੍ਰਤੀ ਯੂਨਿਟ ਰਹਿ ਗਈ ਹੈ।


ਇਹ ਵੀ ਪੜ੍ਹੋ: 21 ਸਾਲਾ ਮੁਟਿਆਰ ਨੌਕਰੀ ਛੱਡ, ਇਸ ਤਰ੍ਹਾਂ ਹਰ ਮਹੀਨੇ ਕਮਾ ਰਹੀ 50 ਲੱਖ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904