ਸੰਗਰੂਰ: ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (AAP Arvind Kejriwal) ਸਭ ਤੋਂ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ (Sangrur) ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ (Bhagwant Mann) ਦੇ ਘਰ ਪੁੱਜੇ ਹਨ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ (Jarnail Singh) ਵੀ ਹਾਜ਼ਰ ਰਹੇ। ਕੇਜਰੀਵਾਲ ਦਾ ਭਗਵੰਤ ਮਾਨ ਦੇ ਘਰ ਜਾਣਾ ਕਾਫੀ ਅਹਿਮ ਹੈ ਕਿਉਂਕਿ ਪਿਛਲੇ ਸਮੇਂ ਚਰਚਾ ਰਹੀ ਹੈ ਕਿ ਪੰਜਾਬ ਪ੍ਰਧਾਨ ਹਾਈਕਮਾਨ ਤੋਂ ਖਫਾ ਹਨ।


ਭਗਵੰਤ ਮਾਨ ਦੇ ਹਮਾਇਤੀਆਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਉਣ ਦੀ ਮੁਹਿੰਮ ਵਿੱਢੀ ਹੋਈ ਹੈ ਜਦੋਂਕਿ ਕੇਜਰੀਵਾਲ ਅਜੇ ਪੱਤੇ ਨਹੀਂ ਕੋਲ੍ਹ ਰਹੇ। ਇਸ ਲਈ ਭਗਵੰਤ ਮਾਨ ਵੀ ਖਫਾ ਦੱਸੇ ਜਾ ਰਹੇ ਹਨ। ਅੱਜ ਕੇਜਰੀਵਾਲ ਦੀ ਭਗਵੰਤ ਮਾਨ ਦੇ ਘਰ ਫੇਰੀ ਨੂੰ ਵੀ ਇਸ ਨਾਲ ਜੋੜ ਕੇ ਵੇਖਿਆ ਦਾ ਰਿਹਾ ਹੈ।


ਦੱਸ ਦਈਏ ਕਿ ਪਾਰਟੀ ਸੁਪਰੀਮੋ ਕੇਜਰੀਵਾਲ ਬਾਅਦ ਦੁਪਹਿਰ ਮਾਨਸਾ ਲਈ ਰਵਾਨਾ ਹੋਣਗੇ ਜਿੱਥੇ ਉਹ ਨਰਮੇ ਦੀ ਫ਼ਸਲ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ। ਦੌਰੇ ਦੇ ਦੂਜੇ ਦਿਨ ਕੇਜਰੀਵਾਲ ਬਠਿੰਡਾ ਵਿਖੇ ਵਪਾਰੀਆਂ ਨਾਲ ਮਿਲਣੀ ਕਰਨਗੇ।


ਦੱਸ ਦਈਏ ਕਿ ਪਿਛਲੀਆਂ ਚੋਣ ਵਿੱਚ ਆਪ ਮੁੱਖ ਵਿਰੋਧੀ ਪਾਰਟੀ ਵਜੋਂ ਉੱਭਰੀ ਸੀ। ਇਸ ਵਾਰ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦੀ ਉਮੀਦ ਹੈ। ਇਹੀ ਕਾਰਨ ਹੈ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ। ਕੇਜਰੀਵਾਲ ਇਸ ਤੋਂ ਪਹਿਲਾਂ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਦਾ ਦੌਰਾ ਕਰ ਚੁੱਕੇ ਹਨ। ਇੱਥੇ ਉਨ੍ਹਾਂ ਨੇ ਕਾਰੋਬਾਰੀਆਂ ਤੇ ਉੱਦਮੀਆਂ ਤੋਂ ਸਮਰਥਨ ਮੰਗਿਆ ਤੇ ਕਈ ਵੱਡੇ ਵਾਅਦੇ ਕੀਤੇ।


ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਖੁਦ ਲਗਾਤਾਰ ਪੰਜਾਬ ਦਾ ਦੌਰਾ ਕਰ ਰਹੇ ਹਨ। ਉਹ ਇਸ ਮਹੀਨੇ ਆਪਣੇ ਦੂਜੇ ਦੌਰੇ 'ਤੇ ਪੰਜਾਬ ਆ ਰਹੇ ਹਨ। 'ਆਪ' ਦੇ ਪੰਜਾਬ 'ਚ ਸਿਆਸੀ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਬੁੱਧਵਾਰ ਨੂੰ ਕਿਹਾ ਕਿ ਕੇਜਰੀਵਾਲ ਆਪਣੇ ਦੌਰੇ ਦੇ ਪਹਿਲੇ ਦਿਨ ਮਾਨਸਾ 'ਚ ਕਿਸਾਨਾਂ ਨਾਲ ਮੁਲਾਕਾਤ ਕਰਨਗੇ ਤੇ ਗੱਲਬਾਤ ਕਰਨਗੇ।


ਇਹ ਵੀ ਪੜ੍ਹੋ: BJP in Punjab: ਗੁਰੂ ਦਾ ਨਾਂ ਲੈ ਪੰਜਾਬ ਦੇ ਚੋਣ ਮੈਦਾਨ 'ਚ ਨਿੱਤਰੀ ਬੀਜੇਪੀ, ਸੁਖਮਨੀ ਸਾਹਿਬ ਦੇ ਪਾਠ ਮਗਰੋਂ ਮੀਟਿੰਗਾਂ ਦਾ ਦੌਰ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904