ਸੰਗਰੂਰ : ਅੱਜ ਸੰਗਰੂਰ ਤੋਂ 5 ਵੱਡੇ ਸਿਆਸੀ ਚਿਹਰਿਆਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜੇਕਰ ਸੰਗਰੂਰ ਦੀ ਗੱਲ ਕਰੀਏ ਤਾਂ ਜਿੱਥੋਂ ਅੱਜ ਅਰਵਿੰਦ ਖੰਨਾ ਅਤੇ ਕੈਬਨਿਟ ਮੰਤਰੀ  ਵਿਜੈ ਇੰਦਰ ਸਿੰਗਲਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਤੋਂ ਬਲਦੇਵ ਸਿੰਘ ਮਾਨ ਅਤੇ ਅਮਨ ਅਰੋੜਾ ਨੇ ਆਪਣੇ  ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਅਤੇ ਲਹਿਰਾਗਾਗਾ ਤੋਂ ਬੀਬੀ ਰਜਿੰਦਰ ਕੌਰ ਭੱਠਲ ਨੇ ਵੀ ਆਪਣਾ ਨਾਮਜ਼ਦਗੀ ਫਾਰਮ ਭਰਿਆ ਹੈ।

 

ਸਾਰੇ ਉਮੀਦਵਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਾਰੀ ਬਹੁਮਤ ਨਾਲ ਜਿੱਤਣਗੇ ਅਤੇ 2022 'ਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣੇਗੀ ਪਰ ਇਸ ਦਾ ਫੈਸਲਾ ਸਮੇਂ ਦੀ ਕੁੱਖ 'ਚ ਛੁਪਿਆ ਹੋਇਆ ਹੈ, ਜਿਸ ਦਾ ਨਤੀਜਾ 10 ਮਾਰਚ ਨੂੰ ਹੀ ਪਤਾ ਲੱਗੇਗਾ ਕਿ ਪੰਜਾਬ ਵਿੱਚ ਕਿਹੜੀ ਪਾਰਟੀ ਸੱਤਾ ਵਿੱਚ ਹੋਵੇਗੀ। ਦੂਜੇ ਪਾਸੇ ਸੰਗਰੂਰ ਤੋਂ ਭਾਜਪਾ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਅਰਵਿੰਦ ਖੰਨਾ ਨੇ ਪਰਿਵਾਰ ਸਮੇਤ ਆਪਣਾ ਨਾਮਜ਼ਦਗੀ ਫਾਰਮ ਭਰਿਆ ਹੈ। 

 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਖਿਲਾਫ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ ,ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਵਿਰੁੱਧ ਸਖ਼ਤ ਐਕਸ਼ਨ ਲੈਣਗੇ। ਉਨ੍ਹਾਂ ਕਿਹਾ ਕਿ ਇਸ ਨੂੰ ਪ੍ਰਮੋਟ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਹਮੇਸ਼ਾ ਹੀ ਨੌਕਰੀਆਂ ਕਰਨੀਆਂ ਪੈਂਦੀਆਂ ਹਨ, ਸਿਆਸੀ ਲੋਕ ਆਉਂਦੇ-ਜਾਂਦੇ ਰਹਿੰਦੇ ਹਨ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਠੰਢੀ ਰਾਜਨੀਤੀ ਕਰਨ ਵਾਲਾ ਆਦਮੀ ਹਾਂ।

 

ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਖਿਲਾਫ ਕੀਤੀ ਜਾ ਰਹੀ ਮੁਹਿੰਮ ਦੇ ਖਿਲਾਫ ਉਨ੍ਹਾਂ ਕਿਹਾ ਕਿ ਉਹ ਸ. ਇਸ ਦੇ ਖਿਲਾਫ ਜਲਦ ਹੀ ਸਖਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਸਰਕਾਰੀ ਕਰਮਚਾਰੀ ਇਸ ਦਾ ਪ੍ਰਚਾਰ ਕਰ ਰਹੇ ਹਨ, ਉਨ੍ਹਾਂ ਹਮੇਸ਼ਾ ਨੌਕਰੀ ਹੀ ਕਰਨੀ ਹੈ, ਸਿਆਸੀ ਲੋਕ ਆਉਂਦੇ-ਜਾਂਦੇ ਰਹਿੰਦੇ ਹਨ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਠੰਡੀ ਰਾਜਨੀਤੀ ਕਰਨ ਵਾਲਾ ਆਦਮੀ ਹਾਂ।

 

ਲਹਿਰਾਗਾਗਾ ਤੋਂ ਕਾਂਗਰਸ ਉਮੀਦਵਾਰ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਪੰਜਾਬ 'ਚ ਪਾਰਟੀਆ ਸਿਰਫ ਗੰਰਟੀਆ ਦੇ ਰਹੀਆ ਹੈ। 2 ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣ ਚੁੱਕੇ ਨਰਿੰਦਰ ਮੋਦੀ ਵੀ ਅਜੇ ਤੱਕ ਆਪਣੇ ਵਾਅਦੇ ਪੂਰੇ ਨਹੀ ਕਰ ਸਕੇ। ਬੀਜੇਪੀ ਵਾਲੇ ਆਪਣੇ ਵਾਅਦੇ ਪੂਰੇ ਨਹੀ ਕਰ ਸਕੇ। ਕੇਜਰੀਵਾਲ ਵੀ ਦੁਜੀ ਵਾਰ ਮੁੱਖ ਮੰਤਰੀ ਦਿੱਲੀ 'ਚ ਬਣ ਚੁਕਿਆ ਹੈ ਪਰ ਆਪਣੇ ਵਾਅਦੇ ਪੂਰੇ ਨਹੀ ਕਰ ਸਕਿਆ। ਪੰਜਾਬ ਵਿਚ ਵੀ ਉਹ ਝੂਠੀਆਂ ਗੱਲਾਂ ਕਰ ਰਹੇ ਹਨ।

 

ਹਲਕਾ ਦਾਖਾ ਤੋਂ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਭਰੀ ਨਾਮਜ਼ਦਗੀ  

 

ਇਸ ਦੇ ਇਲਾਵਾ ਸੰਵੇਦਨਸ਼ੀਲ ਕਹੇ ਜਾਣ ਵਾਲੇ ਹਲਕਾ ਦਾਖਾ ਤੋਂ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਭਰੀ ਨਾਮਜ਼ਦਗੀ ਹੈ। ਕੈਪਟਨ ਸੰਦੀਪ ਸਿੰਘ ਸੰਧੂ ਨੇ ਜਿਥੇ ਪਾਰਟੀ ਹਾਈਕਮਾਂਡ ਦਾ ਟਿਕਟ ਦੇਣ ਲਈ ਧੰਨਵਾਦ ਕੀਤਾ ਹੈ , ਉਥੇ ਹੀ ਕਿਹਾ ਕਿ ਬਹੁਤ ਜ਼ਿਆਦਾ ਵਿਕਾਸ ਕਾਰਜ ਅਜੇ ਵੀ ਬਾਕੀ ਹਨ, ਜਿਨ੍ਹਾਂ ਨੂੰ ਪੂਰਾ ਕਰਨਾ ਚਾਹੁੰਦੇ ਹਨ। ਅਤੇ ਹਲਕਾ ਦਾਖਾ ਵਿੱਚ ਨਸ਼ੇ ਨੂੰ ਲੈ ਕੇ ਵੀ ਸੁਆਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਮੁੜ ਸਰਕਾਰ ਆਉਣ 'ਤੇ ਜੜ ਤੋਂ ਖਾਤਮਾ ਕੀਤਾ ਜਾਵੇਗਾ।