(Source: ECI/ABP News)
Punjab Election 2022: ਚੋਣਾਂ ਤੋਂ ਪਹਿਲਾਂ ਬਾਦਲ ਨੇ ਚੋਣ ਮਨੋਰਥ ਪੱਤਰ ਬਾਰੇ ਕਹੀ ਵੱਡੀ ਗੱਲ, ਸਿਆਸੀ ਪਾਰਟੀਆਂ ਕਨੂੰਨੀ ਤੌਰ 'ਤੇ ਬਣਨ ਜ਼ਿੰਮੇਵਾਰ
Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਿਆਸੀ ਪਾਰਟੀਆਂ ਨੂੰ ਚੋਣ ਮਨੋਰਥ ਪੱਤਰ ਲਈ ਕਨੂੰਨੀ ਤੌਰ 'ਤੇ ਜ਼ਿੰਮੇਵਾਰ ਬਣਾਇਆ ਜਾਣਾ ਚਾਹੀਦਾ ਹੈ।
![Punjab Election 2022: ਚੋਣਾਂ ਤੋਂ ਪਹਿਲਾਂ ਬਾਦਲ ਨੇ ਚੋਣ ਮਨੋਰਥ ਪੱਤਰ ਬਾਰੇ ਕਹੀ ਵੱਡੀ ਗੱਲ, ਸਿਆਸੀ ਪਾਰਟੀਆਂ ਕਨੂੰਨੀ ਤੌਰ 'ਤੇ ਬਣਨ ਜ਼ਿੰਮੇਵਾਰ Punjab Election 2022: Badal's big talk on election manifesto before elections, political parties to be legally responsible Punjab Election 2022: ਚੋਣਾਂ ਤੋਂ ਪਹਿਲਾਂ ਬਾਦਲ ਨੇ ਚੋਣ ਮਨੋਰਥ ਪੱਤਰ ਬਾਰੇ ਕਹੀ ਵੱਡੀ ਗੱਲ, ਸਿਆਸੀ ਪਾਰਟੀਆਂ ਕਨੂੰਨੀ ਤੌਰ 'ਤੇ ਬਣਨ ਜ਼ਿੰਮੇਵਾਰ](https://feeds.abplive.com/onecms/images/uploaded-images/2021/10/18/7874f5d53a470d8ab364373dd6068fb7_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਿਆਸੀ ਪਾਰਟੀਆਂ ਨੂੰ ਚੋਣ ਮਨੋਰਥ ਪੱਤਰ ਲਈ ਕਨੂੰਨੀ ਤੌਰ 'ਤੇ ਜ਼ਿੰਮੇਵਾਰ ਬਣਾਇਆ ਜਾਣਾ ਚਾਹੀਦਾ ਹੈ। ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਬਾਰੇ ਬਾਦਲ ਦਾ ਇਹ ਵੱਡਾ ਬਿਆਨ ਹੈ।
ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਫੇਸਬੁੱਕ ਪੇਜ਼ 'ਤੇ ਵੀਡੀਓ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਚੋਣ ਮਨੋਰਥ ਪੱਤਰ ਲਈ ਕਨੂੰਨੀ ਤੌਰ 'ਤੇ ਜ਼ਿੰਮੇਵਾਰ ਬਣਾਇਆ ਜਾਣਾ ਚਾਹੀਦਾ ਹੈ। ਜਿੱਥੋਂ ਤੱਕ ਮੌਜੂਦਾ ਸਰਕਾਰ ਦੀ ਗੱਲ ਹੈ, ਕਾਂਗਰਸ ਨੂੰ ਗੁਮਰਾਹਕੁਨ ਐਲਾਨਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਨਹੀਂ ਬਣਾਉਣਾ ਚਾਹੀਦਾ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਤੋਂ ਪਹਿਲਾਂ ਸਿਆਸੀ ਪਾਰਟੀਆਂ ਅੰਦਰ ਵਾਅਦਿਆਂ ਤੇ ਲਾਰਿਆਂ ਦੀ ਹੋੜ ਲੱਗੀ ਹੋਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਰ ਵਰਗ ਨਾਲ ਵੱਡੇ ਵਾਅਦੇ ਕੀਤੇ ਹਨ ਜੋ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਹੋਣਗੇ। ਕਾਂਗਰਸ ਵੀ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਦੂਜੇ ਪਾਸੇ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਕਾਂਗਰਸ ਨੇ ਕੁਝ ਨਹੀਂ ਕੀਤਾ।
ਦਿਲਚਸਪ ਗੱਲ ਹੈ ਕਿ ਅਕਾਲੀ ਦਲ ਵੀ ਲੋਕਾਂ ਨਾਲ ਵੱਡੇ ਵਾਅਦੇ ਕਰ ਰਿਹਾ ਹੈ। ਇਸ ਦੌਰਾਨ ਸਵਾਲ ਉੱਠ ਰਹੇ ਹਨ ਕਿ ਸਿਆਸੀ ਪਾਰਟੀਆਂ ਵਾਅਦੇ ਤਾਂ ਵੱਡੇ-ਵੱਡੇ ਕਰ ਦਿੰਦੀਆਂ ਹਨ ਪਰ ਸੱਤਾ ਵਿੱਚ ਆਉਣ ਮਗਰੋਂ ਕਹਿ ਦਿੰਦੀਆਂ ਹਨ ਕਿ ਖਜ਼ਾਨਾ ਖਾਲੀ ਹੈ। ਇਸ ਲਈ ਬਾਦਲ ਨੇ ਕਿਹਾ ਹੈ ਕਿ ਇਹ ਕਾਨੂੰਨੀ ਤੌਰ 'ਤੇ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਕਿ ਚੋਣ ਮਨੋਰੱਥ ਪੱਤਰ ਵਿੱਚ ਜੋ ਵਾਅਦੇ ਕੀਤੇ ਜਾਣ, ਉਹ ਪੂਰੇ ਹੋਣੇ ਚਾਹੀਦੇ ਹਨ।
ਇਹ ਵੀ ਪੜ੍ਹੋ: Kangana Ranaut Files FIR: ਕੰਗਨਾ ਰਣੌਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਐਕਟਰਸ ਨੇ ਦਰਜ ਕਰਵਾਈ FIR
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)