Punjab Election 2022: ਪੰਜਾਬ ਚੋਣਾਂ 'ਚ ਸੀਟਾਂ ਦੀ ਵੰਡ ਦੇ ਫਾਰਮੂਲੇ 'ਤੇ ਕੈਪਟਨ ਅਤੇ ਬੀਜੇਪੀ ਸੋਮਵਾਰ ਨੂੰ ਕਰ ਸਕਦੇ ਐਲਾਨ
BJP- Amarinder Singh Party Alliance: ਕੁੱਲ 117 ਵਿਧਾਨ ਸਭਾ ਸੀਟਾਂ ਚੋਂ ਭਾਜਪਾ 70 ਤੋਂ 82 ਸੀਟਾਂ 'ਤੇ ਚੋਣ ਲੜ ਸਕਦੀ ਹੈ ਅਤੇ ਬਾਕੀ ਸੀਟਾਂ 'ਤੇ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਅਤੇ ਢੀਂਡਸਾ ਦੀ ਚੋਣ ਲੜਨਗੇ।
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (BJP) ਅਤੇ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਹਾਲ ਹੀ 'ਚ ਬਣੀ ਪੰਜਾਬ ਲੋਕ ਕਾਂਗਰਸ 'ਚ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ (Punjab assembly Election) ਲਈ ਸੀਟ ਵੰਡ ਸਮਝੌਤੇ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ। ਇਸ ਗਠਜੋੜ ਵਿੱਚ ਅਕਾਲੀ ਦਲ ਸੰਯੁਕਤ ਦੇ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਦੇ ਸ਼ਾਮਲ ਹੋਣ ਦੇ ਸੰਕੇਤ ਮਿਲੇ ਹਨ। ਸੂਤਰਾਂ ਮੁਤਾਬਕ ਭਾਜਪਾ ਗਠਜੋੜ 'ਚ ਵੱਡੀ ਭਾਈਵਾਲ ਹੋਵੇਗੀ।
ਇਸ ਦੇ ਨਾਲ ਹੀ ਜੇਕਰ ਸੂਤਰਾਂ ਦੀ ਮੰਨੀਏ ਤਾਂ ਸੀਟ ਵੰਡ ਅਤੇ ਗਠਜੋੜ ਦੇ ਉਮੀਦਵਾਰਾਂ ਦੀਆਂ ਸੀਟਾਂ 'ਤੇ ਚਰਚਾ ਕਰਨ ਲਈ ਸਿਖਰਲੀ ਲੀਡਰਸ਼ਿਪ ਸੋਮਵਾਰ 27 ਦਸੰਬਰ ਨੂੰ ਬੈਠਕ ਕਰੇਗੀ। ਕੁੱਲ 117 ਵਿਧਾਨ ਸਭਾ ਸੀਟਾਂ 'ਚੋਂ ਭਾਜਪਾ 70 ਤੋਂ 82 ਸੀਟਾਂ 'ਤੇ ਚੋਣ ਲੜ ਸਕਦੀ ਹੈ ਅਤੇ ਬਾਕੀ ਸੀਟਾਂ 'ਤੇ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਅਤੇ ਢੀਂਡਸਾ ਚੋਣ ਲੜਨਗੇ।
ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਸੋਮਵਾਰ ਦੁਪਹਿਰ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਸੁੱਖੀ ਸਿੰਘ ਢੀਂਡਸਾ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿੱਚ ਪੰਜਾਬ ਦੇ ਐਨਡੀਏ ਦੇ ਸੀਟ ਵੰਡ ਫਾਰਮੂਲੇ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੂੰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੱਤਾ ਦੇ ਸੰਘਰਸ਼ ਦੌਰਾਨ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਕਾਂਗਰਸ ਨੇ ਫਿਰ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ, ਜਿਸ ਤੋਂ ਬਾਅਦ ਕੈਪਟਨ ਨੇ ਕਾਂਗਰਸ ਛੱਡ ਕੇ ਆਪਣੀ ਪਾਰਟੀ ਬਣਾ ਲਈ।
ਫਿਲਹਾਲ ਭਾਜਪਾ ਪੰਜਾਬ ਦੀ ਸਿਆਸਤ ਵਿੱਚ ਵੀ ਪੈਰ ਪਸਾਰ ਰਹੀ ਹੈ। ਅਮਿਤ ਸ਼ਾਹ ਖੁਦ ਇਸ ਸਮੇਂ ਪੰਜਾਬ ਦੀ ਰਾਜਨੀਤੀ ਵਿੱਚ ਖਾਸ ਦਿਲਚਸਪੀ ਲੈ ਰਹੇ ਹਨ। ਅਮਿਤ ਸ਼ਾਹ ਦਾ ਮੰਨਣਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election) ਭਾਜਪਾ ਲਈ ਵੱਡਾ ਮੌਕਾ ਲੈ ਕੇ ਆਈਆਂ ਹਨ। ਇੱਥੇ ਭਾਜਪਾ ਨੂੰ ਸਥਾਪਿਤ ਕਰਨ ਦਾ ਇਹ ਸਭ ਤੋਂ ਵਧੀਆ ਮੌਕਾ ਹੈ। ਸੂਤਰਾਂ ਮੁਤਾਬਕ ਗਠਜੋੜ ਨੂੰ ਅੰਤਿਮ ਰੂਪ ਦੇਣ ਦੇ ਨਾਲ-ਨਾਲ ਭਾਜਪਾ ਦੇ ਵੱਡੇ ਨੇਤਾਵਾਂ ਦੇ ਪ੍ਰੋਗਰਾਮ, ਰੈਲੀਆਂ ਅਤੇ ਜਨ ਸਭਾਵਾਂ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਦੇਰ ਨਾਲ ਪਿਤਾ ਬਣਨ ਵਾਲੇ ਪੁਰਸ਼ਾਂ ਨੂੰ ਹੋ ਸਕਦਾ ਹੈ ਇਹ ਖ਼ਤਰਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin