ਭਾਜਪਾ ਵੱਲੋਂ 27 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਪਹਿਲੀ ਸੂਚੀ ਵਿੱਚ ਐਲਾਨੇ ਸੀ 35 ਉਮੀਦਵਾਰ
ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 27 ਉਮੀਦਵਾਰਾਂ ਦੇ ਨਾਂ ਹਨ।
ਚੰਡੀਗੜ੍ਹ: ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 27 ਉਮੀਦਵਾਰਾਂ ਦੇ ਨਾਂ ਹਨ। ਬੀਜੇਪੀ ਨੇ ਪਹਿਲੀ ਸੂਚੀ ਵਿੱਚ 35 ਉਮੀਦਵਾਰ ਐਲਾਨੇ ਸੀ। ਬੀਜੇਪੀ ਇਸ ਵਾਰ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜ ਰਹੀ ਹੈ।
ਬੀਜੇਪੀ ਨੇ ਪਹਿਲੀ ਸੂਚੀ ਵਿੱਚ 35 ਉਮੀਦਵਾਰ ਐਲਾਨੇ ਸੀ। ਬੀਜੇਪੀ ਇਸ ਵਾਰ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜ ਰਹੀ ਹੈ।
ਬੀਜੇਪੀ ਨੇ ਕਾਨੂੰਨ ਵਿਵਸਥਾ ਨੂੰ ਬਣਾਇਆ ਮੁੱਦਾ
ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨੇ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕ ਰਹੀ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੋਸ਼ ਲਗਾਇਆ ਹੈ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਢਹਿ ਗਈ ਹੈ। ਇਸ ਦੇ ਨਾਲ ਹੀ ਤਰੁਣ ਚੁੱਘ ਨੇ ਸੂਬੇ ਵਿੱਚ ਰੈੱਡ ਅਲਰਟ (Red Alert) ਜਾਰੀ ਕਰਨ ਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ।
ਭਾਜਪਾ ਆਗੂ ਨੇ ਇਹ ਮੰਗ ਪਟਿਆਲਾ ਦੇ ਕਾਲੀ ਮੰਦਰ, ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਤੇ ਲੁਧਿਆਣਾ ਵਿਚ ਹਾਲ ਹੀ ਵਿਚ ਹੋਏ ਬੰਬ ਧਮਾਕਿਆਂ ਦੇ ਕਥਿਤ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਕੀਤੀ ਹੈ। ਪਟਿਆਲਾ ਵਿਚ ਬੇਅਦਬੀ ਦੇ ਇੱਕ ਕਥਿਤ ਮਾਮਲੇ ਵਿਚ ਸੋਮਵਾਰ ਨੂੰ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਹੀ ਅੰਮ੍ਰਿਤਸਰ ਹਰਿਮੰਦਰ ਸਾਹਿਬ ਕਾਂਡ ਨਾਲ ਜੁੜੇ ਇਕ ਵਿਅਕਤੀ ਨੂੰ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :