ਪੜਚੋਲ ਕਰੋ
Advertisement
Punjab Election 2022 : ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅਗਲੀ ਸੂਚੀ ਕੀਤੀ ਜਾਰੀ
ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੀਟਾਂ ਲਈ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 3 ਉਮੀਦਵਾਰਾਂ ਦੇ ਨਾਂ ਹਨ।
ਸ਼ੰਕਰ ਬਦਰਾ ਦੀ ਰਿਪੋਰਟ
ਚੰਡੀਗੜ੍ਹ : ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੀਟਾਂ ਲਈ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 3 ਉਮੀਦਵਾਰਾਂ ਦੇ ਨਾਂ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਡਾਕਟਰ ਰਾਮ ਚਾਵਲਾ , ਅੰਮ੍ਰਿਤਸਰ ਪੂਰਬੀ ਤੋਂ ਡਾਕਟਰ ਜਗਮੋਹਨ ਸਿੰਘ ਰਾਜੂ ,ਬਾਬਾ ਬਕਾਲਾ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟ ਦੇ ਕੇ ਚੋਣ ਮੈਦਾਨ 'ਚ ਉਤਾਰਿਆ ਹੈ।
ਬਾਬਾ ਬਕਾਲਾ ਤੇ ਖਡੂਰ ਸਾਹਿਬ ਤੋਂ ਤਿੰਨ ਵਾਰ ਅਕਾਲੀ ਦਲ ਵੱਲੋਂ ਵਿਧਾਇਕ ਰਹੇ ਮਨਜੀਤ ਸਿੰਘ ਮੰਨਾ ਨੂੰ ਭਾਜਪਾ ਨੇ ਬਾਬਾ ਬਕਾਲਾ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਮਨਜੀਤ ਸਿੰਘ ਮੰਨਾ ਇਸ ਵਾਰ ਅਕਾਲੀ ਦਲ ਵੱਲੋਂ ਦਾਵੇਦਾਰ ਸਨ ਪਰ ਅਕਾਲੀ ਦਲ ਨੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਨੂੰ ਟਿਕਟ ਦਿੱਤੀ। ਮੰਨਾ ਖਡੂਰ ਸਾਹਿਬ ਤੋਂ ਦੋ ਵਾਰ ਤੇ ਬਾਬਾ ਬਕਾਲਾ ਤੋਂ ਇਕ ਵਾਰ ਵਿਧਾਇਕ ਰਹੇ ਜਦਕਿ ਪਿਛਲੀ ਵਿਧਾਨ ਸਭਾ ਚੋਣਾ ਮੰਨਾ ਨੇ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਵਜੋੰ ਲੜੀ ਸੀ।
ਇਸ ਤੋਂ ਪਹਿਲਾਂ ਭਾਜਪਾ ਵੱਲੋਂ ਅੱਜ ਜਾਰੀ ਕੀਤੀ ਗਈ ਲਿਸਟ ’ਚ ਕੁੱਲ 27 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਜਿਸ ’ਚ ਫਤਿਹਜੰਗ ਬਾਜਵਾ ਨੂੰ ਵੀ ਟਿਕਟ ਦਿੱਤੀ ਗਈ ਹੈ। ਫਤਿਹਜੰਗ ਬਾਜਵਾ ਨੂੰ ਬਟਾਲਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਭੋਆ ਹਲਕੇ ਤੋਂ ਸੀਮਾ ਕੁਮਾਰੀ, ਗੁਰਦਾਸਪੁਰ ਤੋਂ ਪਰਮਿੰਦਰ ਸਿੰਘ ਗਿੱਲ, ਡੇਰਾ ਬਾਬਾ ਨਾਨਕ ਤੋਂ ਕੁਲਦੀਪ ਸਿੰਘ ਕਹਿਲਾਓਨ, ਮਜੀਠਾ ਤੋਂ ਪ੍ਰਦੀਪ ਸਿੰਘ ਭੁੱਲਰ, ਅੰਮ੍ਰਿਤਸਰ ਪੱਛਮੀ (ਐੱਸ.ਸੀ) ਤੋਂ ਕੁਮਾਰ ਅਮਿਤ, ਅਟਾਰੀ (ਐੱਸ) ਤੋਂ ਬਲਵਿੰਦਰ ਕੌਰ, ਫਗਵਾੜਾ ਤੋਂ ਵਿਜੇ ਸਾਂਪਲਾ, ਸ਼ਾਹਕੋਟ ਤੋਂ ਨਰਿੰਦਰ ਪਾਲ ਸਿੰਘ ਚੰਦੀ, ਕਰਤਾਰਪੁਰ (ਐੱਸ.ਸੀ) ਤੋਂ ਸੁਰਿੰਦਰ ਮਹੇ, ਜਲੰਧਰ ਕੈਂਟ ਤੋਂ ਸਰਬਜੀਤ ਸਿੰਘ ਮੱਕੜ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
ਰੂਪਨਗਰ ਹਲਕੇ ਤੋਂ ਇਕਬਾਲ ਸਿੰਘ ਲਾਲਪੁਰਾ, ਸ੍ਰੀ ਚਮਕੌਰ ਸਾਹਿਬ ਤੋਂ ਦਰਸ਼ਨ ਸਿੰਘ ਸ਼ਿਵਜੋਤ, ਐੱਸ. ਏ. ਐੱਸ. ਨਗਰ ਤੋਂ ਸੰਜੀਵ ਵਰਿਸ਼ਠ, ਸਮਰਾਲਾ ਤੋਂ ਰਣਜੀਤ ਸਿੰਘ ਗਹਿਲੇਵਾਲ, ਲੁਧਿਆਣਾ ਉੱਤਰ ਤੋਂ ਪ੍ਰਵੀਣ ਬਾਂਸਲ, ਮੋਗਾ ਤੋਂ ਹਰਜੋਤ ਸਿੰਘ ਕਮਲ ਮੋਗਾ, ਗੁਰੂ ਹਰਸਹਾਏ ਤੋਂ ਗੁਰਪਰਵੇਜ ਸਿੰਘ ਸੰਧੂ, ਬੱਲੁਆਣਾ ਤੋਂ ਵੰਦਨਾ ਸਾਗਵਾਨ, ਲੰਬੀ ਹਲਕੇ ਤੋਂ ਰਾਕੇਸ਼ ਢੀਂਗਰਾ, ਮੌੜ ਹਲਕੇ ਤੋਂ ਦਿਆਲ ਸਿੰਘ ਸੋਢੀ, ਬਰਨਾਲਾ ਤੋਂ ਧੀਰਜ ਕੁਮਾਰ, ਧੁਰੀ ਹਲਕੇ ਤੋਂ ਰਣਦੀਪ ਸਿੰਘ ਦਿਓਲ, ਨਾਭਾ (ਐੱਸ.ਸੀ) ਗੁਰਪ੍ਰੀਤ ਸਿੰਘ ਸ਼ਾਹਪੁਰ, ਰਾਜਪੁਰਾ ਤੋਂ ਜਗਦੀਸ਼ ਕੁਮਾਰ ਜੱਗਾ, ਘਨੌਰ ਤੋਂ ਵਿਕਾਸ ਸ਼ਰਮਾ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਦੱਸਣਯੋਗ ਹੈ ਕਿ ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਨਾਲ ਸੀਟਾਂ ਦੀ ਵੰਡ ਦਾ ਐਲਾਨ ਕੀਤਾ ਸੀ, ਜੋ ਸੱਤਾਧਾਰੀ ਕਾਂਗਰਸ ਦੇ ਖਿਲਾਫ ਇਕੱਠੇ ਚੋਣ ਲੜ ਰਹੇ ਹਨ। ਇਨ੍ਹਾਂ ਚੋਣਾਂ ਵਿੱਚ ਭਾਜਪਾ 65 ਸੀਟਾਂ 'ਤੇ ਚੋਣ ਲੜੇਗੀ, ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਸਭਾ ਕਾਂਗਰਸ 37 ਅਤੇ ਅਕਾਲੀ ਦਲ-ਸੰਯੁਕਤ 15 ਸੀਟਾਂ 'ਤੇ ਚੋਣ ਲੜੇਗੀ।
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 77 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕੀਤਾ ਸੀ ਅਤੇ ਅਕਾਲੀ-ਭਾਜਪਾ ਨੂੰ 10 ਸਾਲ ਬਾਅਦ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ।
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ 77 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕੀਤਾ ਸੀ ਅਤੇ ਅਕਾਲੀ-ਭਾਜਪਾ ਨੂੰ 10 ਸਾਲ ਬਾਅਦ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਮਨੋਰੰਜਨ
ਪੰਜਾਬ
ਸਿਹਤ
Advertisement