ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀ ਖੇਤੀ ਕਾਨੂੰਨ ਵਾਪਸ ਲਏ ਜਾਣ ਤੇ ਕਿਸਾਨਾਂ ਦੀ ਪੰਜਾਬ ਵਾਪਸੀ ਤੋਂ ਬਾਅਦ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਭਾਜਪਾ ਨੇ ਲੁਧਿਆਣਾ ਵਿੱਚ ਪੰਜਾਬ ਪ੍ਰਦੇਸ਼ ਕੌਂਸਲ ਦੀ ਮੀਟਿੰਗ ਬੁਲਾਈ ਹੈ। ਸੂਬਾ ਕੌਂਸਲ ਦੀ ਮੀਟਿੰਗ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਵੇਗੀ।
ਇਸ ਮੀਟਿੰਗ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਤੇ ਭਾਜਪਾ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਖੇਤਰੀ ਇੰਚਾਰਜ ਸੌਦਾਨ ਸਿੰਘ, ਭਾਜਪਾ ਦੇ ਸੂਬਾ ਇੰਚਾਰਜ ਦੁਸ਼ਯੰਤ ਗੌਤਮ ਤੋਂ ਇਲਾਵਾ ਕਈ ਦਿੱਗਜ ਆਗੂ ਪਹੁੰਚ ਰਹੇ ਹਨ।
ਇਸ ਦੇ ਨਾਲ ਹੀ ਇਸ ਮੀਟਿੰਗ ਵਿੱਚ ਪੰਜਾਬ 'ਚ ਭਾਜਪਾ ਨਾਲ ਕੰਮ ਕਰ ਰਹੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ ਨੂੰ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਅੱਜ ਤੋਂ ਪੂਰੇ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਕਾਰਜਕਾਰਨੀ ਦੇ ਸਾਰੇ ਮੈਂਬਰਾਂ ਤੇ ਅਹੁਦੇਦਾਰਾਂ, ਜ਼ਿਲ੍ਹਾ ਕਾਰਜਕਾਰਨੀ ਦੇ ਪ੍ਰਧਾਨ, ਕਿਸਾਨ ਸੈੱਲ, ਲੀਗਲ ਸੈੱਲ ਤੇ ਹੋਰ ਸਾਰੇ ਸੈੱਲਾਂ ਦੇ ਪ੍ਰਧਾਨਾਂ ਨੂੰ ਬੁਲਾਇਆ ਗਿਆ ਹੈ।
ਮੀਟਿੰਗ ਵਿੱਚ 5000 ਦੇ ਕਰੀਬ ਅਧਿਕਾਰੀਆਂ ਤੇ ਅਹੁਦੇਦਾਰਾਂ ਨੂੰ ਬੁਲਾਇਆ ਗਿਆ ਹੈ। ਮੀਟਿੰਗ ਦੌਰਾਨ ਕੌਮੀ ਤੇ ਸੂਬਾਈ ਆਗੂ ਛੋਟੇ ਆਗੂਆਂ ਨੂੰ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਦੱਸਣਗੇ। ਉਨ੍ਹਾਂ ਨੂੰ ਇਹ ਵੀ ਦੱਸਣਾ ਪਵੇਗਾ ਕਿ ਉਹ ਹੁਣ ਕਿਸ ਤਰ੍ਹਾਂ ਪਿੰਡਾਂ ਵਿੱਚ ਪ੍ਰਚਾਰ ਕਰਨਗੇ।
ਭਾਜਪਾ ਦੇ ਵੱਡੇ ਆਗੂ ਅੱਜ ਤੋਂ ਹੀ ਪਾਰਟੀ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੇ ਹਨ। ਪਾਰਟੀ ਦੇ ਕਈ ਵੱਡੇ ਆਗੂ ਅੱਜ ਤੋਂ ਹੀ ਪੰਜਾਬ ਵਿੱਚ ਡੇਰੇ ਲਾਉਣਗੇ। ਲੁਧਿਆਣਾ ਵਿੱਚ ਪਾਰਟੀ ਵੱਲੋਂ ਵੱਡੇ ਆਗੂਆਂ ਦੀ ਰਿਹਾਇਸ਼ ਲਈ 6 ਆਲੀਸ਼ਾਨ ਕਮਰੇ ਕਿਰਾਏ ’ਤੇ ਲਏ ਗਏ ਹਨ। ਪਾਰਟੀ ਦਾ ਮੁੱਖ ਦਫ਼ਤਰ ਜਲੰਧਰ ਵਿੱਚ ਹੋਵੇਗਾ। ਪਰ ਆਗੂ ਲੁਧਿਆਣਾ ਵਿੱਚ ਹੀ ਰਹਿਣਗੇ ਤੇ ਇੱਥੋਂ ਹੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab Election 2022: ਆਖਰ ਸੁਨੀਲ ਜਾਖੜ ਹੋਏ ਸਰਗਰਮ, ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੱਧੂ ਸਣੇ ਸੀਨੀਅਰ ਲੀਡਰਾਂ ਦੀ ਬੁਲਾਈ ਮੀਟਿੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin