ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਭਾਈਵਾਲ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਵੀ 20 ਵਿਧਾਨ ਸਭਾ ਸੀਟਾਂ 'ਚੋਂ 14 ਵਿਧਾਨ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਸ਼ਾਮ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਉਨ੍ਹਾਂ ਦੀ ਸੂਚੀ ਜਾਰੀ ਕੀਤੀ ਹੈ।
ਫਗਵਾੜਾ ਤੋਂ ਜਸਵੀਰ ਸਿੰਘ ਗੜ੍ਹੀ , ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ ,ਪਾਇਲ ਤੋਂ ਡਾ: ਜਸਪ੍ਰੀਤ ਸਿੰਘ , ਭੋਆ ਤੋਂ ਰਾਕੇਸ਼ ਮਹਾਸ਼ਾ , ਪਠਾਨਕੋਟ ਤੋਂ ਜਯੋਤੀ ਭੀਮ , ਦੀਨਾਨਗਰ ਤੋਂ ਕਮਲਜੀਤ ਚਾਵਲਾ ,ਕਪੂਰਥਲਾ ਤੋਂ ਦਵਿੰਦਰ ਸਿੰਘ ਢਪਈ ,ਜਲੰਧਰ ਉੱਤਰੀ ਤੋਂ ਕੁਲਦੀਪ ਸਿੰਘ ਲੁਬਾਣਾ ,ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ , ਟਾਂਡਾ ਉਮਰ ਤੋਂ ਲਖਵਿੰਦਰ ਸਿੰਘ ਲੱਖੀ , ਹੁਸ਼ਿਆਰਪੁਰ ਤੋਂ ਵਰਿੰਦਰ ਸਿੰਘ ਪਰਹਾਰ , ਆਨੰਦਪੁਰ ਸਾਹਿਬ ਤੋਂ ਨਿਤਿਨ ਨੰਦਾ, ਬੱਸੀ ਪਠਾਣਾ ਤੋਂ ਐਡਵੋਕੇਟ ਸ਼ਿਵ ਕੁਮਾਰ ਕਲਿਆਣ ,ਰਾਏਕੋਟ ਤੋਂ ਬਲਵਿੰਦਰ ਸਿੰਘ ਸੰਧੂ ਚੋਣ ਲੜਨਗੇ।
ਉਨ੍ਹਾਂ ਦੱਸਿਆ ਕਿ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਅਤੇ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਸਪਾ ਵੱਲੋਂ ਅਕਾਲੀ ਦਲ ਨਾਲ ਕੀਤੇ ਗਏ ਚੋਣ ਗਠਜੋੜ ਤਹਿਤ 20 ਸੀਟਾਂ ਤੋਂ ਉੱਪਰ ਉਮੀਦਵਾਰ ਖੜ੍ਹੇ ਕੀਤੇ ਜਾਣੇ ਹਨ, 14 ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੁਣ ਸਿਰਫ਼ 6 ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।
ਹਾਲਾਂਕਿ ਬਸਪਾ ਦੇ ਸੰਭਾਵੀ ਉਮੀਦਵਾਰ ਬਾਕੀ 6 ਸੀਟਾਂ ਲਈ ਵੀ ਚੋਣ ਪ੍ਰਚਾਰ ਕਰ ਰਹੇ ਹਨ। ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਸੀ ਕਿ ਕਿਸੇ ਨੂੰ ਉਮੀਦਵਾਰ ਨਹੀਂ ਐਲਾਨਿਆ ਗਿਆ ਸਗੋਂ ਹਲਕਾ ਇੰਚਾਰਜ ਬਣਾਇਆ ਗਿਆ ਹੈ। ਉਮੀਦਵਾਰਾਂ ਦੀ ਅੰਤਿਮ ਸੂਚੀ ਪਾਰਟੀ ਸੁਪਰੀਮੋ ਬਹਿਨ ਕੁ. ਮਾਇਆਵਤੀ ਨੇ ਐਲਾਨ ਕਰਨੀ ਸੀ।
ਇਹ ਵੀ ਪੜ੍ਹੋ : ਸੁੰਦਰਨਗਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਮੌਤਾਂ , CM ਠਾਕੁਰ ਨੇ ਕੀਤਾ SIT ਦਾ ਗਠਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490