ਚੰਡੀਗੜ੍ਹ : ਵਿਧਾਨ ਸਭਾ ਚੋਣਾਂ (Punjab Election 2022) ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਿਸਾਨਾਂ ਨਾਲ ਵੱਡੇ ਵਾਅਦੇ ਕਰਨ ਲੱਗੇ ਹਨ। ਕੈਪਟਨ ਅਮਰਿੰਦਰ ਕਿਹਾ ਹੈ ਕਿ ਐਨਡੀਏ ਦੀ ਸਰਕਾਰ ਬਣਦਿਆਂ ਹੀ ਗੰਨੇ ਦਾ ਐਸਏਪੀ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇਗਾ।
ਕੈਪਟਨ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਮੇਰੀ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਗੰਨੇ ਦਾ SAP ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰਾਂਗੇ ਪਰ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਵਿੱਚ ਅਚਾਨਕ ਕੀਤੀਆਂ ਤਬਦੀਲੀਆਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੇ ਇਸ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਅੱਗੇ ਲਿਖਿਆ ਹੈ ਕਿ ਮੈਂ ਆਪਣੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਐਨਡੀਏ ਦੀ ਸਰਕਾਰ ਬਣਦਿਆਂ ਹੀ ਇਹ ਫੈਸਲਾ ਲਾਗੂ ਕੀਤਾ ਜਾਵੇਗਾ।
ਦੱਸ ਦਈਏ ਕਿ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਚੋਣਾਂ ਲੜੀਆਂ ਹਨ। ਬੇਸ਼ੱਕ ਕਿਆਸ ਲਾਏ ਜਾ ਰਹੇ ਕਿ ਇਸ ਗੱਠਜੋੜ ਨੂੰ ਜ਼ਿਆਦਾ ਸੀਟਾਂ ਮਿਲਣ ਦੀ ਉਮੀਦ ਨਹੀਂ ਪਰ ਬੀਜੇਪੀ ਤੇ ਕੈਪਟਨ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ।
Punjab Election 2022 : ਚੋਣ ਨਤੀਜੇ ਆਉਣ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਨੇ ਕਿਸਾਨਾਂ ਨਾਲ ਕੀਤਾ ਵੱਡਾ ਵਾਅਦਾ
ਏਬੀਪੀ ਸਾਂਝਾ
Updated at:
03 Mar 2022 08:24 PM (IST)
Edited By: shankerd
ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਿਸਾਨਾਂ ਨਾਲ ਵੱਡੇ ਵਾਅਦੇ ਕਰਨ ਲੱਗੇ ਹਨ।
Capt_Amarinder_Singh
NEXT
PREV
ਦੱਸ ਦੇਈਏ ਕਿ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਗੰਨੇ ਦੇ ਭਾਅ ਤੇ ਬਕਾਏ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਪੰਜਾਬ ਸਰਕਾਰ 360 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਦੇਵੇਗੀ ਤੇ 15 ਦਿਨਾਂ ਵਿਚ ਬਕਾਇਆ ਵੀ ਦੇ ਦੇਵੇਗੀ , ਜਿਸ ਤੋਂ ਬਾਅਦ ਕਿਸਾਨਾਂ ਨੇ ਜਲੰਧਰ 'ਚ ਧਰਨਾ ਖ਼ਤਮ ਕਰ ਦਿੱਤਾ ਸੀ।
ਇਸ ਦੇ ਇਲਾਵਾ ਇਕ ਹੋਰ ਟਵੀਟ ਵਿਚ ਉਨ੍ਹਾਂ ਦੇ ਮੀਡੀਆ ਸਲਾਹਕਾਰ ਨੇ ਦੱਸਿਆ ਸੀ ਕਿ ਗੰਨਾ ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਪਿੜਾਈ ਦੇ ਸੀਜ਼ਨ 2021-22 ਲਈ ਰਾਜ ਸਹਿਮਤ ਕੀਮਤ (ਐਸਏਪੀ) ਵਿੱਚ 35 ਰੁਪਏ ਪ੍ਰਤੀ ਕੁਇੰਟਲ ਦੇ ਹੋਰ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਿਸਾਨਾਂ ਨੂੰ ਹੁਣ 360 ਰੁਪਏ ਪ੍ਰਤੀ ਕੁਇੰਟਲ ਮਿਲੇਗਾ - ਗੁਆਂਢੀ ਸੂਬੇ ਹਰਿਆਣਾ ਨਾਲੋਂ 2 ਰੁਪਏ ਜ਼ਿਆਦਾ।
Published at:
03 Mar 2022 04:06 PM (IST)
- - - - - - - - - Advertisement - - - - - - - - -