ਪੜਚੋਲ ਕਰੋ

Punjab Politics: ਕੈਪਟਨ ਦੇ ਐਲਾਨ ਮਗਰੋਂ ਕਾਂਗਰਸ ਚੌਕਸ, ਅਗਲੀ ਰਣਨੀਤੀ ਲਈ ਦਿੱਲੀ 'ਚ ਮੀਟਿੰਗਾਂ ਦਾ ਦੌਰ

Punjab News: ਸਿਆਸੀ ਮਾਹਿਰ ਕੈਪਟਨ ਦੇ ਸਿਆਸੀ ਪੈਂਤੜਿਆਂ ਨੂੰ ਬਹੁਤੀ ਅਹਿਮੀਅਤ ਦੇਣ ਲਈ ਤਿਆਰ ਨਹੀਂ ਪਰ ਕਾਂਗਰਸ ਅੰਦਰ ਹਿੱਲਜੁਲ ਵਧ ਗਈ ਹੈ।

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰਨ ਮਗਰੋਂ ਦਿੱਲੀ ਡੇਰੇ ਲਾਏ ਹੋਏ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੀਟਿੰਗ ਕਰਨ ਗਏ ਹਨ ਪਰ ਵੀਰਵਾਰ ਮੁਲਾਕਾਤ ਨਹੀਂ ਹੋ ਸਕੀ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਖੇਤੀ ਕਾਨੂੰਨਾਂ (Captain on Farm Laws) ਦੇ ਮਸਲੇ ਦਾ ਹੱਲ ਕੱਢਣ ਲਈ ਕੇਂਦਰ ਸਰਕਾਰ (Central Government) ਨਾਲ ਗੱਲਬਾਤ ਕਰ ਰਹੇ ਹਨ। ਉਹ ਕਿਸਾਨਾਂ ਦੇ ਮਸਲੇ ਹੱਲ ਕਰਵਾ ਕੇ ਪੰਜਾਬ ਵਿਧਾਨ ਸਭਾ ਚੋਣਾਂ (Punjab Assemly Election 2022) ਵਿੱਚ ਬੀਜੇਪੀ ਨਾਲ ਗੱਠਜੋੜ ਕਰ ਮੈਦਾਨ ਵਿੱਚ ਨਿੱਤਰਣਾ ਚਾਹੁੰਦੇ ਹਨ।

ਬੇਸ਼ੱਕ ਸਿਆਸੀ ਮਾਹਿਰ ਕੈਪਟਨ ਦੇ ਸਿਆਸੀ ਪੈਂਤੜਿਆਂ ਨੂੰ ਬਹੁਤੀ ਅਹਿਮੀਅਤ ਦੇਣ ਲਈ ਤਿਆਰ ਨਹੀਂ ਪਰ ਕਾਂਗਰਸ ਅੰਦਰ ਹਿੱਲਜੁਲ ਵਧ ਗਈ ਹੈ। ਕਾਂਗਰਸ ਨੂੰ ਫਿਕਰ ਹੈ ਕਿ ਜੇਕਰ ਕੈਪਟਨ ਪਾਰਟੀ ਅੰਦਰ ਸੰਨ੍ਹ ਲਾਉਣ ਵਿੱਚ ਕਾਮਯਾਬ ਹੋ ਗਏ ਤਾਂ ਵਿਧਾਨ ਸਭਾ ਚੋਣਾਂ ਵਿੱਚ ਨਪਕਸਾਨ ਹੋ ਸਕਦਾ ਹੈ। ਇਸੇ ਲਈ ਹੀ ਰਾਜਧਾਨੀ ਦਿੱਲੀ 'ਚ ਇੱਕ ਵਾਰ ਫਿਰ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਰਾਹੁਲ ਗਾਂਧੀ ਵੱਲੋਂ ਮੁਲਾਕਾਤਾਂ ਦਾ ਇਹ ਸਿਲਸਿਲਾ ਮੰਗਲਵਾਰ ਤੋਂ ਜਾਰੀ ਹੈ, ਜਿਸ ਤਹਿਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਮੀਤ ਸਿੰਘ ਸੋਢੀ ਤੇ ਸੁੰਦਰ ਸ਼ਾਮ ਅਰੋੜਾ ਨਾਲ ਵੀ ਮੁਲਾਕਾਤ ਕੀਤੀ ਗਈ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਮੁਲਾਕਾਤਾਂ ਦੇ ਇਸ ਸਿਲਸਿਲੇ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਨਵੀਂ ਪਾਰਟੀ ਦੇ ਗਠਨ ਦੇ ਐਲਾਨ ਤੇ ਹਾਲ ਹੀ 'ਚ ਲੋੜ ਤੋਂ ਵੱਧ ਉੱਭਰ ਕੇ ਆਏ ਅਰੂਸਾ ਵਿਵਾਦ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਕੈਪਟਨ ਦੇ ਐਲਾਨ ਤੋਂ ਬਾਅਦ ਕਾਂਗਰਸ 'ਚ ਫੁੱਟ ਨੂੰ ਵੇਖਦਿਆਂ ਪਾਰਟੀ 'ਚ ਹਲਚਲ ਵਧੀ ਹੋਈ ਹੈ। ਸੋਢੀ, ਧਰਮਸੋਤ ਤੇ ਸਿੱਧੂ ਕੈਪਟਨ ਦੇ ਕਰੀਬੀ ਮੰਨੇ ਜਾ ਰਹੇ ਹਨ।

ਕੈਪਟਨ ਦੀ ਛੁੱਟੀ ਕਰਨ ਤੋਂ ਬਾਅਦ ਨਵੀਂ ਬਣੀ ਚੰਨੀ ਵਜ਼ਾਰਤ ਦੇ ਸਮੇਂ ਇਨ੍ਹਾਂ ਆਗੂਆਂ ਦੇ ਮੰਤਰੀ ਦੇ ਅਹੁਦੇ ਵੀ ਖੁੱਸ ਗਏ ਸਨ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਤਾਂ ਪ੍ਰੈੱਸ ਕਾਨਫ਼ਰੰਸ ਕਰਕੇ ਇਹ ਵੀ ਪੁੱਛਿਆ ਸੀ ਕਿ ਆਖ਼ਰ ਉਨ੍ਹਾਂ ਦਾ ਕਸੂਰ ਕੀ ਹੈ? ਸੂਤਰਾਂ ਮੁਤਾਬਕ ਰਾਹੁਲ ਵੱਲੋਂ ਇਨ੍ਹਾਂ ਨਾਰਾਜ਼ ਵਿਧਾਇਕਾਂ ਨਾਲ ਮੀਟਿੰਗ ਕਰਕੇ ਇਹ ਭਰੋਸਾ ਦਿਵਾਇਆ ਗਿਆ ਕਿ ਭਵਿੱਖ 'ਚ ਉਨ੍ਹਾਂ ਨੂੰ ਪਾਰਟੀ 'ਚ ਚੰਗੀ ਥਾਂ ਦਿੱਤੀ ਜਾਵੇਗੀ।

ਰਾਹੁਲ ਗਾਂਧੀ ਨੇ ਵੱਖਰੇ ਤੌਰ 'ਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਵੀ ਮੁਲਾਕਾਤ ਕੀਤੀ। ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦੇ ਆਈਐਸਆਈ ਕੁਨੈਕਸ਼ਨ ਬਾਰੇ ਟਿੱਪਣੀਆਂ ਦੀ ਸ਼ੁਰੂਆਤ ਰੰਧਾਵਾ ਵੱਲੋਂ ਹੀ ਕੀਤੀ ਗਈ ਸੀ, ਜਿਸ ਦੇ ਜਵਾਬ 'ਚ ਕੈਪਟਨ ਨੇ ਸੋਨੀਆ ਗਾਂਧੀ ਤੇ ਅਰੂਸਾ ਵਾਲੀ ਤਸਵੀਰ ਸਾਂਝੀ ਕੀਤੀ ਸੀ। ਇਸ ਵਿਵਾਦ 'ਚ ਸੋਨੀਆ ਗਾਂਧੀ ਦਾ ਨਾਂ ਆਉਣ 'ਤੇ ਹਾਈਕਮਾਨ ਵੱਲੋਂ ਖਾਸੀ ਨਾਰਾਜ਼ਗੀ ਪ੍ਰਗਟਾਈ ਗਈ।

ਸੂਤਰਾਂ ਮੁਤਾਬਕ ਚੰਨੀ ਨੂੰ ਉਚੇਚੇ ਤੌਰ 'ਤੇ ਦਿੱਲੀ ਬੁਲਾਇਆ ਗਿਆ। ਚੰਨੀ ਬੁੱਧਵਾਰ ਰਾਤ ਨੂੰ ਹੀ ਦਿੱਲੀ ਪਹੁੰਚ ਗਏ ਸੀ। ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਕਾਂਗਰਸੀ ਆਗੂਆਂ ਮੁਤਾਬਕ ਇਨ੍ਹਾਂ ਮੁਲਾਕਾਤਾਂ ਨੂੰ ਪੰਜਾਬ ਕਾਂਗਰਸ 'ਚ ਲੰਮੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਾਨਾਜੰਗੀ ਨੂੰ ਖ਼ਤਮ ਕਰਨ ਦੇ ਉਪਰਾਲੇ ਵਜੋਂ ਵੀ ਲਿਆ ਜਾ ਰਿਹਾ ਹੈ ਤਾਂ ਜੋ ਪਾਰਟੀ ਆਗੂ ਆਪਣਾ ਧਿਆਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵੱਲ ਲਗਾ ਸਕਣ।

ਇਹ ਵੀ ਪੜ੍ਹੋ: Prashant Kishor: ਪ੍ਰਸ਼ਾਂਤ ਕਿਸ਼ੋਰ ਨੇ ਕੀਤੀ ਬੀਜੇਪੀ ਬਾਰੇ ਭਵਿੱਖਬਾਣੀ! ਵੀਡੀਓ ਵਾਇਰਲ ਹੋਣ ਮਗਰੋਂ ਸਿਆਸੀ ਭੂਚਾਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
ਕੜਾਕੇ ਦੀ ਠੰਡ ਦੇ ਚੱਲਦੇ 8ਵੀਂ ਤੱਕ ਦੇ ਬੱਚਿਆਂ ਲਈ ਰਾਹਤ, ਇਸ ਸੂਬੇ 'ਚ ਬਦਲਿਆ ਸਕੂਲ ਦਾ ਸਮਾਂ, DM ਨੇ ਜਾਰੀ ਕੀਤੇ ਆਦੇਸ਼
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
Punjab Weather Today: ਪੰਜਾਬ 'ਚ ਕੱਲ੍ਹ ਤੋਂ ਸੰਘਣੇ ਕੋਹਰੇ ਦਾ ਅਲਰਟ, 3.0 ਡਿਗਰੀ ਨਾਲ ਆਹ ਸ਼ਹਿਰ ਰਿਹਾ ਸਭ ਤੋਂ ਠੰਡਾ, ਮੌਸਮ ਵਿਭਾਗ ਨੇ 14 ਦਸੰਬਰ ਤੱਕ ਵੱਡੀ ਭਵਿੱਖਬਾਣੀ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
ਕਿੰਨੀ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨਾ ਰਹਿੰਦਾ ਸਹੀ? ਜਾਣੋ ਓਵਰਇਟਿੰਗ ਕਰਨ ਦੇ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (11-12-2025)
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Embed widget