Punjab Election 2022: ਕੈਪਟਨ ਅਮਰਿੰਦਰ ਸਿੰਘ ਕਰਨਗੇ ਦਿੱਲੀ ਦੌਰਾ, ਭਾਜਪਾ ਨਾਲ ਸੀਟਾਂ ਦੀ ਵੰਡ 'ਤੇ ਹੋ ਸਕਦੀ ਚਰਚਾ
ਖ਼ਬਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਸੀਟਾਂ ਦੀ ਵੰਡ 'ਤੇ ਚਰਚਾ ਕਰਨ ਲਈ ਦਿੱਲੀ ਜਾ ਸਕਦੇ ਹਨ।ਬੀਜੇਪੀ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਸੀਟ ਵੰਡ ਸਮਝੌਤੇ ਨੂੰ ਅੰਤਿਮ ਰੂਪ ਦੇਵੇਗੀ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ‘ਚ ਅਗਲੇ ਸਾਲ ਦੀ ਸ਼ੁਰੂਆਤ ‘ਚ ਚੋਣਾਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਾ ਵਧਿਆ ਹੋਇਆ ਹੈ। ਇਸ ਦੇ ਨਾਲ ਹੀ ਹਰ ਪਾਰਟੀ ਖੁਦ ਨੂੰ ਮਜਬੂਤ ਕਰਨ ‘ਚ ਲੱਗੀ ਹੋਈ ਹੈ। ਤਾਜ਼ਾ ਖ਼ਬਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਸੀਟਾਂ ਦੀ ਵੰਡ 'ਤੇ ਚਰਚਾ ਕਰਨ ਲਈ ਦਿੱਲੀ ਜਾ ਸਕਦੇ ਹਨ। ਭਾਰਤੀ ਜਨਤਾ ਪਾਰਟੀ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਸੀਟ ਵੰਡ ਸਮਝੌਤੇ ਨੂੰ ਅੰਤਿਮ ਰੂਪ ਦੇਵੇਗੀ। ਭਾਜਪਾ ਅਤੇ ਸਿੰਘ ਦੀ ਲੋਕ ਕਾਂਗਰਸ ਪਾਰਟੀ ਵਿਆਪਕ ਗੱਲਬਾਤ ਦੇ ਵਿਚਕਾਰ ਹੈ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਪੰਜਾਬ ਦੇ ਇੰਚਾਰਜ ਗਜੇਂਦਰ ਸਿੰਘ ਸੇਖਾਵਤ ਨਾਲ ਗੱਲਬਾਤ ਦੇ ਦੂਜੇ ਦੌਰ ਲਈ ਸ਼ੁੱਕਰਵਾਰ ਨੂੰ ਦਿੱਲੀ ਜਾਣਗੇ। ਭਾਜਪਾ ਸੂਤਰਾਂ ਅਨੁਸਾਰ ਹਫ਼ਤੇ ਦੇ ਅੰਤ ਤੋਂ ਪਹਿਲਾਂ ਇਸ ਬਾਰੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਸੇਖਾਵਤ ਨੇ ਇਸ ਹਫਤੇ ਦੇ ਸ਼ੁਰੂ ਵਿਚ 6 ਦਸੰਬਰ ਨੂੰ ਚੰਡੀਗੜ੍ਹ ਦੌਰੇ 'ਤੇ ਕੈਪਟਨ ਨਾਲ ਮੁਲਾਕਾਤ ਕਰਕੇ ਸੀਟ ਵੰਡ 'ਤੇ ਚਰਚਾ ਕੀਤੀ ਸੀ।
ਸ਼ੇਖਾਵਤ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਉਨ੍ਹਾਂ ਦੀ ਸੀਟ ਵੰਡ ਫਾਰਮੂਲਾ ਦੱਸਣਗੇ। ਜਿਸ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਕੈਪਟਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ ਅਤੇ ਅੱਗੇ ਦੀ ਰਣਨੀਤੀ ਬਾਰੇ ਗੱਲ ਕਰਨਗੇ।
2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੈਪਟਨ ਲਗਾਤਾਰ ਸਰਗਰਮ ਹਨ। ਉਨ੍ਹਾਂ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਗਠਨ ਕਰਕੇ ਭਾਜਪਾ ਅਤੇ ਹੋਰ ਟਕਸਾਲੀ ਪਾਰਟੀਆਂ ਨਾਲ ਮਿਲ ਕੇ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: Weather Update: ਉੱਤਰੀ ਭਾਰਤ 'ਚ ਸੀਤ ਲਹਿਰ ਨੇ ਠਾਰੇ ਲੋਕ, ਪਹਾੜਾਂ 'ਤੇ ਹੋਈ ਬਰਫਬਾਰੀ ਕਰਕੇ ਮੈਦਾਨੀ ਇਲਾਕਿਆਂ 'ਚ ਵਧੀ ਠੰਢ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin