Punjab Election 2022: ਕੈਪਟਨ ਅੱਜ ਬੀਜੇਪੀ ਨਾਲ ਮਿਲ ਕੇ ਬਣਾਉਣਗੇ ਰਣਨੀਤੀ, ਦਿੱਲੀ 'ਚ ਜੇਪੀ ਨੱਡਾ ਤੇ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਇਸ ਦੌਰਾਨ ਕੈਪਟਨ ਨੇ ਭਾਰਤੀ ਜਨਤਾ ਪਾਰਟੀ ਸੰਗਠਨ ਦੇ ਕਿਸੇ ਵੀ ਆਗੂ ਨਾਲ ਮੁਲਾਕਾਤ ਨਹੀਂ ਕੀਤੀ ਸੀ। ਅਜਿਹੇ 'ਚ ਜੇਪੀ ਨੱਡਾ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੋਵੇਗੀ।
Punjab Election 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਪਹੁੰਚ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ 'ਚ ਹੋਣ ਵਾਲੀਆਂ 2022 ਵਿਧਾਨ ਸਭਾ ਚੋਣਾਂ 'ਚ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਵੀ ਚਰਚਾ ਕਰਨਗੇ। ਸੂਬੇ 'ਚ ਕੁੱਲ 117 ਵਿਧਾਨ ਸਭਾ ਸੀਟਾਂ ਹਨ।
ਪਹਿਲਾਂ ਵੀ ਅਮਿਤ ਸ਼ਾਹ ਨੂੰ ਮਿਲ ਚੁੱਕੇ ਕੈਪਟਨ
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਵੀ ਦਿੱਲੀ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਰਹੇ ਸਨ। ਇਸ ਦੌਰਾਨ ਕੈਪਟਨ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਨਾਲ ਵੀ ਮੁਲਾਕਾਤ ਕੀਤੀ ਸੀ। ਦੋਵਾਂ ਵਿਚਾਲੇ ਸਰਹੱਦੀ ਸੁਰੱਖਿਆ ਸਮੇਤ ਕਈ ਮੁੱਦਿਆਂ 'ਤੇ ਵੀ ਗੱਲਬਾਤ ਹੋਈ ਸੀ।
ਹਾਲਾਂਕਿ ਇਸ ਦੌਰਾਨ ਕੈਪਟਨ ਨੇ ਭਾਰਤੀ ਜਨਤਾ ਪਾਰਟੀ ਸੰਗਠਨ ਦੇ ਕਿਸੇ ਵੀ ਆਗੂ ਨਾਲ ਮੁਲਾਕਾਤ ਨਹੀਂ ਕੀਤੀ ਸੀ। ਅਜਿਹੇ 'ਚ ਜੇਪੀ ਨੱਡਾ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੋਵੇਗੀ। ਇਸ ਦੇ ਨਾਲ ਹੀ ਕਾਂਗਰਸ ਵੱਲੋਂ ਉਨ੍ਹਾਂ 'ਤੇ ਦੋਸ਼ ਲਾਏ ਗਏ ਹਨ ਕਿ ਉਹ ਮੁੱਖ ਮੰਤਰੀ ਹੁੰਦਿਆਂ ਭਾਜਪਾ ਨਾਲ ਮਿਲੇ ਹੋਏ ਸਨ।
ਗਠਜੋੜ ਬਾਰੇ ਅਮਿਤ ਸ਼ਾਹ ਦਾ ਬਿਆਨ
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗਠਜੋੜ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਗੱਲਬਾਤ ਚੱਲ ਰਹੀ ਹੈ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਕੁਰਸੀ ਗੁਆਉਣ ਤੋਂ ਬਾਅਦ ਕਾਂਗਰਸ ਤੋਂ ਵੱਖ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਲ ਹੀ 'ਚ ਪੰਜਾਬ ਲੋਕ ਕਾਂਗਰਸ ਨਾਮ ਦੀ ਪਾਰਟੀ ਬਣਾਈ ਸੀ। ਇਸ ਦੇ ਨਾਲ ਹੀ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਂ ਦੀ ਨਵੀਂ ਪਾਰਟੀ ਬਣਾਈ ਹੈ।
ਇਹ ਵੀ ਪੜ੍ਹੋ: Harley Davidson Sportster S Photos: ਹਾਰਲੇ ਡੈਵਿਡਸਨ ਸਪੋਰਟਰਜ਼ ਐਸ ਹੋਇਆ ਲਾਂਚ, ਏਨੀ ਹੈ ਕੀਮਤ, ਦੇਖੋ ਤਸਵੀਰਾਂਂ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: