ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੀ ਫਿਰੋਜ਼ਪੁਰ ਰੈਲੀ (Ferozepur Rally) ਵਿੱਚ ਨਹੀਂ ਜਾਣਗੇ। ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਦੋ ਜਣੇ ਕੋਵਿਡ ਪੌਜ਼ੇਟਿਵ (Corona Positive) ਆ ਗਏ ਹਨ। ਇਸ ਕਰਕੇ ਪ੍ਰਧਾਨ ਮੰਤਰੀ ਦਾ ਸਵਾਗਤ ਉਪ ਮੁੱਖ ਮੰਤਰੀ ਤੇ ਵਜ਼ੀਰ ਕਰਨਗੇ। ਉਹ ਖੁਦ ਵੀਡੀਓ ਕਾਨਫਰੰਸ ਜ਼ਰੀਏ ਜੁੜਨਗੇ।


ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ ਕਿ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਜਿਸ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ, ਸਨਅਤੀ ਪੈਕੇਜ ਦੇਣ, ਕਿਸਾਨੀ ਕਰਜ਼ੇ ਮੁਆਫ਼ ਕਰਨ ਤੇ ਬੀਐਸਐਫ ਦਾ ਦਾਇਰਾ ਘਟਾਉਣ ਦੇ ਮਸਲੇ ਸ਼ਾਮਲ ਹਨ।


ਦੱਸ ਦਈਏ ਕਿ ਪ੍ਰਧਾਨ ਮੰਤਰੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਜਿੱਥੇ ਚੁਣਾਵੀ ਸੌਗਾਤ ਵਜੋਂ 42 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉੱਥੇ ਪੰਜਾਬ ਲਈ ਵਿਸ਼ੇਸ਼ ਪੈਕੇਜ ਐਲਾਨੇ ਜਾਣ ਦੀ ਵੀ ਪੂਰੀ ਸੰਭਾਵਨਾ ਹੈ। ਫ਼ਿਰੋਜ਼ਪੁਰ ਵਿੱਚ ਕਰੀਬ 25 ਏਕੜ ਰਕਬੇ ਵਿੱਚ ਪੰਡਾਲ ਲਾਇਆ ਗਿਆ ਹੈ ਜਿੱਥੇ ਕਰੀਬ 80 ਹਜ਼ਾਰ ਲੋਕਾਂ ਦੇ ਬੈਠਣ ਲਈ ਕੁਰਸੀਆਂ ਦਾ ਇੰਤਜ਼ਾਮ ਹੈ। ਪ੍ਰਧਾਨ ਮੰਤਰੀ ਦੀ ਰੈਲੀ ਪੰਜਾਬ ਭਾਜਪਾ ਲਈ ਵੀ ਚੋਣਾਂ ਤੋਂ ਪਹਿਲਾਂ ਸ਼ਕਤੀ ਪ੍ਰਦਰਸ਼ਨ ਕਰਨ ਦਾ ਮੌਕਾ ਹੈ।


ਕਿਸਾਨ ਕਰਨਗੇ ਵਿਰੋਧ


ਫਿਰੋਜ਼ਪੁਰ 'ਚ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦਾ ਵਿਰੋਧ ਹੋ ਰਿਹਾ ਹੈ। ਕਿਸਾਨ ਸੰਗਠਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਫਿਰੋਜ਼ਪੁਰ ਜ਼ੀਰਾ ਰੋਡ, ਹਰੀਕੇ ਹੈੱਡ ਅਤੇ ਫਿਰੋਜ਼ਪੁਰ ਫਾਜ਼ਿਲਕਾ ਰੋਡ ਨੂੰ ਕਈ ਹੋਰ ਸੜਕਾਂ ’ਤੇ ਜਾਮ ਕਰ ਦਿੱਤਾ ਹੈ ਅਤੇ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵੱਖ-ਵੱਖ ਰਸਤਿਆਂ ’ਤੇ ਬੈਠੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।


ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੇ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇ ਅਤੇ ਕਿਸਾਨਾਂ ਦੇ ਪਰਚੇ ਰੱਦ ਕੀਤੇ ਜਾਣ। ਇਸ ਦੇ ਨਾਲ ਹੀ MSP ਤੇ ਕਮੇਟੀ ਬਣਾਈ ਜਾਵੇ।ਉਹ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ।ਪੁਲਿਸ ਸਾਨੂੰ ਵਿਰੋਧ ਕਰਨ ਤੋਂ ਰੋਕ ਰਹੀ ਹੈ। ਵਿਰੋਧ ਕਰਨਾ ਸਾਡਾ ਹੱਕ ਹੈ।



ਇਹ ਵੀ ਪੜ੍ਹੋ: Shehnaaz Gill ਨੂੰ ਮੁੜ ਆਈ Siddharth Shukla ਦੀ ਯਾਦ, ਇੰਝ ਯਾਦ ਕੀਤੇ ਬੀਤੇ ਲਮ੍ਹੇ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904