ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਚਚੇਰੇ ਭਰਾ ਜਸਵਿੰਦਰ ਸਿੰਘ ਧਾਲੀਵਾਲ (Jaswinder Singh Dhaliwal)  ਮੰਗਲਵਾਰ ਨੂੰ ਚੰਡੀਗੜ੍ਹ ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ (Gajendra Singh Shekhawat) ਦੀ ਮੌਜੂਦਗੀ ‘ਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਲੈ ਲਈ।


ਕਈ ਆਗੂ ਹੋਏ ਭਾਜਪਾ ‘ਚ ਸ਼ਾਮਲ


ਪੰਜਾਬ ਚੋਣਾਂ ਤੋਂ ਪਹਿਲਾਂ ਜਸਵਿੰਦਰ ਸਿੰਘ ਦਾ ਭਾਜਪਾ ਦਾ ਪੱਲਾ ਫੜਨਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੰਜਾਬ ‘ਚ 14 ਫਰਵਰੀ ਨੂੰ ਚੋਣਾਂ ਹੋਣ ਵਾਲੀਆਂ ਹਨ ਜਿਸ ਤੋਂ ਪਹਿਲਾਂ ਦਲ ਬਦਲੀਆਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਸਾਬਕਾ ਵਿਧਾਇਕ ਅਰਵਿੰਦ ਖੰਨਾ, ਸ਼੍ਰੋਮਣੀ ਅਕਾਲੀ ਦਲ (Shiromani Akali Dal) ਆਗੂ ਗੁਰਦੀਪ ਸਿੰਘ ਗੋਸ਼ਾ ਤੇ ਅੰਮ੍ਰਿਤਸਰ ਦੇ ਸਾਬਕਾ ਕੌਂਸਲਰ ਧਰਮਵੀਰ ਸਰੀਨ ਸਮੇਤ ਪੰਜਾਬ ਦੇ ਕਈ ਆਗੂ ਮੰਗਲਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਗਜੇਂਦਰ ਸ਼ੇਖਾਵਤ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਏ ਸਨ।






ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਕਾਰਜਕਾਲ ਮਾਰਚ ‘ਚ ਖਤਮ ਹੋ ਜਾਣਾ ਹੈ ਜਿਸ ਤੋਂ ਪਹਿਲਾਂ 14 ਫਰਵਰੀ ਨੂੰ ਇੱਕ ਹੀ ਪੜਾਅ ‘ਚ ਪੰਜਾਬ ‘ਚ ਚੋਣਾਂ ਹੋਣਗੀਆਂ ਤੇ 10 ਮਾਰਚ ਨੂੰ ਇਹਨਾਂ ਦੇ ਨਤੀਜੇ ਐਲਾਨੇ ਜਾਣਗੇ।


ਜ਼ਿਕਰਯੋਗ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੇ 77 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕੀਤਾ ਸੀ ਜਦਕਿ ‘ਆਪ’ ਨੇ 20 ਸੀਟਾਂ ਜਿੱਤੀਆਂ ਸਨ। ਸ਼੍ਰੋਮਣੀ ਅਕਾਲੀ ਦਲ ਨੂੰ 15 ਸੀਟਾਂ ਤੇ ਭਾਜਪਾ ਦੇ ਹਿੱਸੇ ਸਿਰਫ 3 ਸੀਟਾਂ ਆਈਆਂ ਸਨ।



ਇਹ ਵੀ ਪੜ੍ਹੋ: IND vs SA 3rd Test: ਟੀਮ ਇੰਡੀਆ ਲਈ ਸੌਖਾ ਨਹੀਂ ਅੱਗੇ ਦਾ ਰਾਹ, ਅੰਕੜੇ ਕਰਦੇ ਸਭ ਕੁਝ ਬਿਆਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904