ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅੱਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਚੋਣਾਂ 6 ਤੋਂ 7 ਦਿਨਾਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਹੈ।,ਇਸ ਕਾਰਨ ਪੰਜਾਬ ਦੀਆਂ ਚੋਣਾਂ ਮੁਲਤਵੀ ਹੋਣੀਆਂ ਚਾਹੀਦੀਆਂ ਹਨ। 

 

 ਦੱਸ ਦੇਈਏ ਕਿ ਪੰਜਾਬ ਵਿਚ 14 ਫਰਵਰੀ ਨੂੰ ਇਕੋ ਗੇੜ ਵਿਚ ਵੋਟਾਂ ਪੈਣਗੀਆਂ। ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਇਸ ਦੌਰਾਨ ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ ਪੜਤਾਲ 29 ਜਨਵਰੀ ਨੂੰ ਹੋਵੇਗੀ। ਪੰਜਾਬ ਵਿਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 10 ਮਾਰਚ ਨੂੰ ਗਿਣਤੀ ਹੋਵੇਗੀ।

 

ਓਧਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਇਹ ਪਹਿਲੀ ਲਿਸਟ ਜਾਰੀ ਕੀਤੀ ਹੈ।  ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ।

 

ਇਸ ਦੇ ਨਾਲ ਹੀ ਕਾਦੀਆਂ ਤੋਂ ਪ੍ਰਤਾਪ ਬਾਜਵਾ , ਸੰਗਰੂਰ ਤੋਂ ਵਿਜੈ ਇੰਦਰ ਸਿੰਗਲਾ ,
  ਲਹਿਰਾਗਾਗਾ ਤੋਂ ਬੀਬੀ ਰਾਜਿੰਦਰ ਕੌਰ ਭੱਠਲ , ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਧੂਰੀ ਤੋਂ ਦਲਵੀਰ ਗੋਲਡੀ ,ਨਾਭਾ ਤੋਂ ਸਾਧੂ ਸਿੰਘ ਧਰਮਸੋਤ , ਪਟਿਆਲਾ ਦਿਹਾਤੀ ਤੋਂ ਮੋਹਿਤ ਮਹਿੰਦਰਾ , ਰਾਜਪੁਰਾ ਤੋਂ ਹਰਦਿਆਲ ਸਿੰਘ ਕੰਬੋਜ਼ , ਘਨੌਰ ਤੋਂ ਮਦਨ ਲਾਲ ਜਲਾਲਪੁਰ ,ਸਨੌਰ ਤੋਂ ਹਰਿੰਦਰਪਾਲ ਸਿੰਘ ਮਾਨ , ਸਮਾਣਾ ਤੋਂ ਰਾਜਿੰਦਰ ਸਿੰਘ ,  ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ , ਦਾਖਾ ਤੋਂ ਕੈਪਟਨ ਸੰਦੀਪ ਸੰਧੂ ਨੂੰ ਟਿਕਟ ਮਿਲੀ ਹੈ।   


ਇਹ ਵੀ ਪੜ੍ਹੋ :UP Assembly Election : ਬੀਜੇਪੀ ਨੇ 105 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ , ਪੜ੍ਹੋ CM ਯੋਗੀ ਕਿਥੋਂ ਲੜਨਗੇ ਚੋਣ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490