Punjab Assembly Election 2022: ਪੰਜਾਬ 'ਚ ਕੁਝ ਹੀ ਦੇਰ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ 'ਚ ਲੋਕਾਂ ਦੇ ਸਾਹਮਣੇ ਖੁਦ ਨੂੰ ਬਿਹਤਰ ਸਾਬਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਆਪਣੀ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਰਿਪੋਰਟ ਕਾਰਡ ਪੇਸ਼ ਕੀਤਾ। ਸੀਐਮ ਚੰਨੀ (CM Channi) ਨੇ ਇਸ ਦੌਰਾਨ ਕਿਹਾ ਕਿ ਉਨ੍ਹਾਂ ਨੇ ਆਪਣੀ ਸਰਕਾਰ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੰਮ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ 'ਚ ਬਿਜਲੀ ਸਸਤੀ ਕੀਤੀ ਅਤੇ ਲੰਬੇ ਬਿੱਲਾਂ ਤੋਂ ਛੁਟਕਾਰਾ ਦਿਵਾਇਆ। ਇਸ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਲੋਕਾਂ ਦੇ ਬਕਾਇਆ ਬਿੱਲ ਮੁਆਫ਼ ਕੀਤੇ ਹਨ ਅਤੇ ਪਾਣੀ ਦੇ ਬਿੱਲਾਂ 'ਚ ਰਾਹਤ ਦਿੱਤੀ ਹੈ।
ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਨੌਕਰੀਆਂ ਲਈ ਪੰਜਾਬੀ ਲਾਜ਼ਮੀ ਕਰ ਦਿੱਤੀ ਹੈ। ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਬਾਹਰਲੇ ਲੋਕ ਇੱਥੋਂ ਦੇ ਲੋਕਾਂ ਦੇ ਹੱਕਾਂ ਦਾ ਘਾਣ ਨਾ ਕਰ ਸਕਣ। ਚੰਨੀ ਨੇ ਇਹ ਵੀ ਕਿਹਾ ਕਿ ਇੱਥੇ ਰੇਤ ਦੀ ਕੀਮਤ 22 ਰੁਪਏ ਪ੍ਰਤੀ ਵਰਗ ਫੁੱਟ ਸੀ, ਜਿਸ ਨੂੰ ਘਟਾ ਕੇ 5.50 ਵਰਗ ਫੁੱਟ ਕਰ ਦਿੱਤਾ ਗਿਆ ਹੈ। ਉਨ੍ਹਾਂ ਰਾਜਪਾਲ 'ਤੇ ਰਾਜਨੀਤੀ ਕਰਨ ਦਾ ਦੋਸ਼ ਵੀ ਲਗਾਇਆ।
ਚੰਨੀ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ ਕਰ ਰਹੇ ਹਨ। ਦਰਅਸਲ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਾਮਲੇ ਨੂੰ ਲੈ ਕੇ ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਇਸ਼ਾਰੇ 'ਤੇ ਰਾਜਪਾਲ ਫਾਈਲ ਫੜ ਕੇ ਬੈਠੇ ਹਨ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904