Punjab Assembly Election 2022 : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਸੱਤਾਧਾਰੀ ਕਾਂਗਰਸ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਲੋਕ-ਲੁਭਾਊ ਵਾਅਦੇ ਕਰਨ ਵਿੱਚ ਰੁੱਝੀਆਂ ਹੋਈਆਂ ਹਨ। ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਵਾਅਦੇ ਅਤੇ ਜਵਾਬੀ ਦੋਸ਼ ਲਾਏ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕਾਂਗਰਸ ਸਰਕਾਰ ਆਉਣ 'ਤੇ ਲੋਕਾਂ ਨੂੰ ਮੁਫ਼ਤ ਗੈਸ ਸਿਲੰਡਰ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਗਰੀਬ ਅਤੇ ਲੋੜਵੰਦ ਔਰਤਾਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਆਰਥਿਕ ਮਦਦ ਵੀ ਦਿੱਤੀ ਜਾਵੇਗੀ।
8 ਗੈਸ ਸਿਲੰਡਰ ਮੁਫਤ ਦੇਣ ਦਾ ਕੀਤਾ ਵਾਅਦਾ
ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਜੇਕਰ ਸੂਬੇ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਸਰਕਾਰ ਹਰ ਸਾਲ ਲੋਕਾਂ ਨੂੰ 8 ਗੈਸ ਸਿਲੰਡਰ ਮੁਫ਼ਤ ਦੇਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਗਰੀਬ ਤੇ ਲੋੜਵੰਦ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸੀ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਬਰਨਾਲਾ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਬਰਨਾਲਾ ਦੇ ਲੋਕ ਇਕ ਪਾਸੇ ਹੋ ਗਏ ਹਨ ਅਤੇ ਕਾਂਗਰਸ ਪਾਰਟੀ ਦੀ ਜਿੱਤ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਸ ਵਾਰ ਸੂਬੇ ਵਿੱਚ ਕਾਂਗਰਸ ਦੀ ਹੀ ਸਰਕਾਰ ਬਣਨ ਜਾ ਰਹੀ ਹੈ।

ਪੰਜਾਬ ਵਿੱਚ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਚੋਣ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ 'ਤੇ ਵੀ ਨਿਸ਼ਾਨਾ ਸਾਧਿਆ ਸੀ। ਦੱਸ ਦੇਈਏ ਕਿ ਕਾਂਗਰਸ ਤੋਂ ਵੱਖ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਸੂਬੇ ਵਿੱਚ ਚੋਣਾਂ ਲੜ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ 20 ਫਰਵਰੀ ਨੂੰ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।