ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ 17 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਸੂਤਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਲੀਡਰਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕਾਂਗਰਸ ਅੰਦਰ ਚਰਚਾ ਹੈ ਕਿ ਇਹ ਵਿਧਾਇਕ ਜਿੱਤਣ ਦੀ ਹਾਲਤ ਵਿੱਚ ਨਹੀਂ ਕਿਉਂਕਿ ਕੈਪਟਨ ਨਾਲ ਖੜ੍ਹੇ ਹੋਣ ਕਰਕੇ ਇਨ੍ਹਾਂ ਖਿਲਾਫ ਰੋਹ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਵਿੱਚ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਕਾਂਗਰਸ ਪਾਰਟੀ (Congress) ਪੰਜਾਬ ਦੇ ਕਰੀਬ 17 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਸਕਦੀ ਹੈ। ਸਕਰੀਨਿੰਗ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਕਈ ਦਿੱਗਜ ਆਗੂ ਸ਼ਾਮਲ ਹੋਏ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਜਲਦੀ ਹੀ ਜਾਰੀ ਕੀਤੀ ਜਾ ਸਕਦੀ ਹੈ। ਸੂਤਰਾਂ ਅਨੁਸਾਰ ਇਸ ਵਾਰ ਕਾਂਗਰਸ 60 ਦੇ ਕਰੀਬ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦੇ ਕੇ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ 78 ਸੀਟਾਂ ਜਿੱਤੀਆਂ ਸਨ। ਇਨ੍ਹਾਂ ਵਿੱਚੋਂ 17 ਅਜਿਹੇ ਵਿਧਾਇਕ ਹਨ ਜਿਨ੍ਹਾਂ ਨੂੰ ਮੁੜ ਟਿਕਟ ਮਿਲਣ ਦੀ ਸੰਭਾਵਨਾ ਨਹੀਂ। ਜ਼ਿਆਦਾਤਰ ਵਿਧਾਇਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਦੱਸੇ ਜਾਂਦੇ ਹਨ। ਪਾਰਟੀ ਦੇ ਸੀਨੀਅਰ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪਹਿਲੀ ਸੂਚੀ ਜਲਦੀ ਹੀ ਜਾਰੀ ਕੀਤੀ ਜਾ ਸਕਦੀ
ਇਹ ਵੀ ਪੜ੍ਹੋ : Trending News: ਆਨਲਾਈਨ ਗੇਮ ਨੇ ਬਦਲੀ ਕਿਸਮਤ! ਕਿਸਾਨ ਦਾ ਪੁੱਤ 19 ਸਾਲ ਦੀ ਉਮਰ 'ਚ ਹੀ ਬਣਿਆ ਕਰੋੜਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hinhttps://apps.apple.com/in/app/abp-live-news/id81111490