Punjab Election 2022: ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ 'ਚ ਕਾਂਗਰਸ ਪਾਰਟੀ 'ਤੇ ਉੱਠ ਰਹੇ ਸਵਾਲ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਟਿਕਟਾਂ ਦੀ ਵੰਡ ਸਬੰਧੀ ਹਾਈਕਮਾਂਡ ਤੋਂ ਜਾਂਚ ਦੀ ਮੰਗ ਕੀਤੀ ਹੈ। ਸ਼ਮਸ਼ੇਰ ਸਿੰਘ ਦਾ ਕਹਿਣਾ ਹੈ ਕਿ ਗਲਤ ਟਿਕਟਾਂ ਦੀ ਵੰਡ ਕਾਰਨ ਕਈ ਦਿੱਗਜ ਆਗੂ ਪਾਰਟੀ ਛੱਡਣ ਲਈ ਮਜਬੂਰ ਹੋਏ ਹਨ।



ਸ਼ਮਸ਼ੇਰ ਸਿੰਘ ਢਿੱਲੋਂ  (Shamsher Singh Dhillon) ਨੇ ਟਿਕਟਾਂ ਦੀ ਵੰਡ 'ਚ ਹੋਈ ਗਲਤੀ ਲਈ ਚਰਨਜੀਤ ਸਿੰਘ ਚੰਨੀ (CM Charanjit Singh Channi) ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਸਹੀ ਢੰਗ ਨਾਲ ਨਹੀਂ ਹੋਈ ਜਿਸ ਕਾਰਨ ਪਾਰਟੀ ਦੇ ਕਈ ਦਿੱਗਜ ਆਗੂ ਜਾਂ ਤਾਂ ਦੂਜੀਆਂ ਪਾਰਟੀਆਂ ਵਿਚ ਚਲੇ ਗਏ ਹਨ ਜਾਂ ਘਰ ਬੈਠੇ ਹਨ।


ਸ਼ਮਸ਼ੇਰ ਸਿੰਘ ਢਿੱਲੋਂ ਨੇ ਉਦਾਹਰਨ ਦਿੰਦਿਆਂ ਕਿਹਾ ਕਿ ਐਚਐਸ ਹੰਸਲ, ਮਹਿੰਦਰ ਸਿੰਘ, ਰਮਨ ਬਹਿਲ, ਮਲਕੀਤ ਸਿੰਘ, ਜਗਮੋਹਨ, ਜੋਗਿੰਦਰ ਸਿੰਘ, ਹਰਮਿੰਦਰ ਜੱਸੀ ਅਤੇ ਦਮਨ ਬਾਜਵਾ ਵਰਗੇ ਆਗੂ ਹੁਣ ਦੂਜੀਆਂ ਪਾਰਟੀਆਂ 'ਚ ਸ਼ਾਮਲ ਹੋ ਗਏ ਹਨ। ਢਿੱਲੋਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਹ ਮਾਮਲਾ ਹਾਈਕਮਾਂਡ ਕੋਲ ਉਠਾਇਆ ਸੀ ਪਰ ਅਜਿਹਾ ਕੁਝ ਨਹੀਂ ਹੋਇਆ। ਕਾਂਗਰਸ ਪਾਰਟੀ ਮੁਸੀਬਤ 'ਚ ਹੈ।

ਸ਼ਮਸ਼ੇਰ ਸਿੰਘ ਨੇ ਦੋਸ਼ ਲਾਇਆ ਕਿ ਕਾਂਗਰਸ ਬਜ਼ੁਰਗ ਆਗੂਆਂ ਦਾ ਸਨਮਾਨ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਦਿੱਗਜ ਨੇਤਾਵਾਂ ਨੂੰ ਪਾਸੇ ਕਰਨ ਦੀ ਕੀਮਤ ਚੁਕਾਉਣੀ ਪਵੇਗੀ। ਜਿਨ੍ਹਾਂ ਆਗੂਆਂ ਦੀ ਮਾਫੀਆ ਨਾਲ ਸਾਂਝ ਹੈ ਉਨ੍ਹਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਕਾਂਗਰਸ ਹਾਈਕਮਾਂਡ ਨੂੰ ਧੋਖੇ 'ਚ ਰੱਖਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਪਾਰਟੀ ਕਈ ਸੀਟਾਂ 'ਤੇ ਨੇਤਾਵਾਂ 'ਚ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰ ਰਹੀ ਹੈ। ਕਰੀਬ 7 ਸੀਟਾਂ 'ਤੇ ਕਾਂਗਰਸ ਪਾਰਟੀ ਦੇ ਆਗੂ ਪਾਰਟੀਆਂ ਬਦਲ ਕੇ ਚੋਣ ਲੜ ਰਹੇ ਹਨ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904