Punjab Election 2022: ਪੰਜਾਬ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਸੰਕੇਤ ਦੇ ਰਿਹਾ ਹੈ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ (CM Charanjit Singh Channi) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਲਈ ਇੱਕ ਵਾਰ ਫਿਰ ਮੁੱਖ ਮੰਤਰੀ ਦਾ ਚਿਹਰਾ ਬਣ ਸਕਦੇ ਹਨ। ਕਾਂਗਰਸ ਪਾਰਟੀ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ 'ਚ ਸਿੱਧੇ ਤੌਰ 'ਤੇ ਇਸ ਦਾ ਐਲਾਨ ਨਹੀਂ ਕੀਤਾ ਗਿਆ, ਪਰ ਇਸ ਗੱਲ ਦਾ ਸਪੱਸ਼ਟ ਸੰਕੇਤ ਮਿਲ ਰਿਹਾ ਹੈ ਕਿ ਪਾਰਟੀ ਵਿਧਾਨ ਸਭਾ ਚੋਣਾਂ 'ਚ ਚੰਨੀ ਨੂੰ ਮੁੱਖ ਮੰਤਰੀ ਵਜੋਂ ਮੈਦਾਨ 'ਚ ਉਤਾਰ ਸਕਦੀ ਹੈ।

ਨਵਜੋਤ ਸਿੱਧੂ ਦਾ ਕੱਟਿਆ ਜਾ ਸਕਦੈ ਪੱਤਾ
ਪੰਜਾਬ 'ਚ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਲਗਾਤਾਰ ਖਹਿਬਾਜ਼ੀ ਚੱਲ ਰਹੀ ਹੈ। ਨਵਜੋਤ ਸਿੱਧੂ ਤੇ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦੇ ਰਿਸ਼ਤੇ ਵਿਗੜ ਗਏ ਹਨ ਪਰ ਹੁਣ ਜਿਸ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਟਵਿੱਟਰ 'ਤੇ ਸ਼ੇਅਰ ਕੀਤੀ ਗਈ ਵੀਡੀਓ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਦਾ ਪੱਤਾ ਕੱਟਿਆ ਜਾ ਸਕਦਾ ਹੈ। ਸਿੱਧੂ ਲਗਾਤਾਰ ਆਪਣੇ ਆਪ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਗੇ ਪੇਸ਼ ਕਰ ਰਹੇ ਹਨ, ਪਰ ਕਾਂਗਰਸ ਪਾਰਟੀ ਵੱਲੋਂ ਸ਼ੇਅਰ ਕੀਤੀ ਗਈ ਇਹ ਵੀਡੀਓ ਨਵਜੋਤ ਸਿੰਘ ਸਿੱਧੂ ਦਾ ਪੱਤਾ ਕੱਟ ਸਕਦੀ ਹੈ।


 






 



ਕੀ ਹੈ ਮਾਮਲਾ
ਦਰਅਸਲ ਕਾਂਗਰਸ ਪਾਰਟੀ ਨੇ ਟਵਿੱਟਰ 'ਤੇ ਇਕ ਵੀਡੀਓ ਸ਼ੇਅਰ ਕੀਤਾ ਸੀ। ਇਸ ਵੀਡੀਓ ਨਾਲ ਲਿਖਿਆ ਗਿਆ ਹੈ, "ਪੰਜਾਬ ਬੋਲ ਰਿਹਾ ਹੈ, ਹੁਣ ਪੰਜੇ ਨਾਲ - ਹਰ ਹੱਥ ਮਜ਼ਬੂਤ ਹੋਵੇਗਾ।" ਇਸ ਵੀਡੀਓ 'ਚ ਸੋਨੂੰ ਸੂਦ ਖੇਤਾਂ 'ਚ ਕੋਲ ਬੈਠੇ ਨਜ਼ਰ ਆ ਰਹੇ ਹਨ। ਉਹ ਕਹਿੰਦਾ ਹੈ, "ਅਸਲੀ ਮੁੱਖ ਮੰਤਰੀ ਉਹ ਹੈ ਜਾਂ ਅਸਲੀ ਰਾਜਾ ਜਿਸ ਨੂੰ ਜ਼ਬਰਦਸਤੀ ਕੁਰਸੀ 'ਤੇ ਬਿਠਾਇਆ ਜਾਂਦਾ ਹੈ। ਉਸ ਨੂੰ ਸੰਘਰਸ਼ ਨਹੀਂ ਕਰਨਾ ਪੈਂਦਾ। ਉਸ ਨੂੰ ਇਹ ਦੱਸਣ ਦੀ ਲੋੜ ਨਹੀਂ ਹੁੰਦੀ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਹਾਂ, ਮੈਂ ਇਸ ਦਾ ਹੱਕਦਾਰ ਹਾਂ। ਕੋਈ ਅਜਿਹਾ ਵਿਅਕਤੀ ਹੋਣਾ ਚਾਹੀਦਾ ਹੈ ਜੋ ਬੈਕਬੈਂਚਰ ਹੋਵੇ।" ਉਸ ਨੂੰ ਪਿੱਛੇ ਤੋਂ ਚੁੱਕੋ, ਉਸ ਨੂੰ ਲਿਆਓ ਤੇ ਕਹੋ ਕਿ ਤੁਸੀਂ ਇਸ ਦੇ ਕਾਬਲ ਹੋ, ਤੁਸੀਂ ਬਣ ਜਾਓ। ਉਹ ਜੋ ਬਣੇਗਾ ਉਹ ਦੇਸ਼ ਨੂੰ ਬਦਲ ਸਕਦਾ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904