Punjab Election 2022: ਪੰਜਾਬ ਚੋਣਾਂ 2022 ਲਈ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਸੋਸ਼ਲ ਮੀਡੀਆ 'ਤੇ ਜਨਤਕ ਕਰ ਦਿੱਤੀ ਹੈ। ਇਸ ਸੂਚੀ ਮੁਤਾਬਕ ਕਈ ਉਮੀਦਵਾਰਾਂ ਖ਼ਿਲਾਫ਼ ਅਪਰਾਧਕ ਮਾਮਲੇ ਦਰਜ ਹਨ। 'ਆਪ' ਨੇ ਪੰਜਾਬ ਦੀਆਂ ਕੁੱਲ 117 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਸੂਚੀ 'ਚ 32 ਅਜਿਹੇ ਉਮੀਦਵਾਰ ਹਨ, ਜਿਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ।
ਆਮ ਆਦਮੀ ਪਾਰਟੀ ਦੀ ਸੂਚੀ ਮੁਤਾਬਕ ਅਜਨਾਲਾ ਤੋਂ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਹੈ। ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਸੱਜਣ ਸਿੰਘ ਚੀਮਾ ਖ਼ਿਲਾਫ਼ ਕਥਿਤ ਤੌਰ 'ਤੇ ਕਤਲ ਦਾ ਮਾਮਲਾ ਦਰਜ ਹੈ। 'ਆਪ' ਦੇ ਜਸਵੀਰ ਸਿੰਘ ਗਿੱਲ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ, ਉਨ੍ਹਾਂ ਖ਼ਿਲਾਫ਼ ਧਾਰਾ 420 ਦੇ ਦੋ ਕੇਸ ਦਰਜ ਹਨ।
ਇਸੇ ਤਰ੍ਹਾਂ ਸੁਖਵੀਰ ਸਿੰਘ ਖ਼ਿਲਾਫ਼ ਧਾਰਾ 420 ਤਹਿਤ 3 ਕੇਸ ਦਰਜ ਹਨ। ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ ਡਾ. ਬਲਬੀਰ ਸਿੰਘ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ 'ਤੇ ਵੀ 1-1 ਧੋਖਾਧੜੀ ਦਾ ਮਾਮਲਾ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸੁਨਾਮ ਤੋਂ ਅਮਨ ਅਰੋੜਾ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਬਠਿੰਡਾ ਦਿਹਾਤੀ ਤੋਂ ਅਮਿਤ ਸਾਹਨੇਵਾਲ, ਹਰਦੀਪ ਸਿੰਘ 'ਤੇ ਵੀ ਧੋਖਾਧੜੀ ਦਾ ਮਾਮਲਾ ਦਰਜ ਹੈ।
ਸੂਚੀ ਮੁਤਾਬਕ ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ, ਸ੍ਰੀ ਹਰਗੋਬਿੰਦਪੁਰ ਤੋਂ ਅਮਰਪਾਲ ਸਿੰਘ, ਮਜੀਠੀਆ ਤੋਂ ਸੁਖਜਿੰਦਰ ਲਾਲੀ, ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ, ਬਾਬਾ ਬਕਾਲਾ ਤੋਂ ਦਲਬੀਰ ਸਿੰਘ, ਨਕੋਦਰ ਤੋਂ ਇੰਦਰਜੀਤ ਕੌਰ, ਦਸੂਹਾ ਤੋਂ ਕਰਮਬੀਰ ਸਿੰਘ ਘੁੰਮਣ, ਚੱਬੇਵਾਲ ਤੋਂ ਹਰਮਿੰਦਰ ਸਿੰਘ, ਪਾਇਲ ਤੋਂ ਮਨਵਿੰਦਰ ਸਿੰਘ ਖ਼ਿਲਾਫ਼ ਮਾਰਕੁੱਟ ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ।
ਇਨ੍ਹਾਂ ਖ਼ਿਲਾਫ਼ ਵੀ ਅਪਰਾਧਿਕ ਮਾਮਲੇ
ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਉਮੀਦਵਾਰਾਂ ਵਿਰੁੱਧ ਵੀ ਕਈ ਕੇਸ ਦਰਜ ਹਨ। ਇਨ੍ਹਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਸ਼ਾ ਤਸਕਰੀ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਹਨ। ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਖ਼ਿਲਾਫ਼ ਵੀ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹ ਇਸ ਸਮੇਂ ਪਟਿਆਲਾ ਜੇਲ੍ਹ 'ਚ ਹਨ ਤੇ ਉੱਥੋਂ ਚੋਣ ਲੜ ਰਹੇ ਹਨ। ਹਾਲਾਂਕਿ ਪੰਜਾਬ-ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਸਬੰਧੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਸਿਆਸਤ 'ਚ ਵਧ ਰਹੇ ਅਪਰਾਧੀਕਰਨ ਨੂੰ ਰੋਕਣ ਲਈ ਭਾਰਤੀ ਚੋਣ ਕਮਿਸ਼ਨ ਨੇ ਇਸ ਵਾਰ ਵੱਡੀ ਮੁਹਿੰਮ ਛੇੜੀ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ। ਨਵੀਆਂ ਹਦਾਇਤਾਂ ਤਹਿਤ ਹੁਣ ਸਾਰੀਆਂ ਪਾਰਟੀਆਂ ਨੂੰ ਉਮੀਦਵਾਰਾਂ ਦੀ ਚੋਣ ਦੇ 48 ਘੰਟੇ ਅੰਦਰ ਆਪਣਾ ਅਪਰਾਧਿਕ ਪਿਛੋਕੜ ਜਨਤਕ ਕਰਨਾ ਹੋਵੇਗਾ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।
Punjab Election 2022: 'ਆਪ' ਦੇ 32 ਉਮੀਦਵਾਰਾਂ ਖਿਲਾਫ ਅਪਰਾਧਿਕ ਕੇਸ, ਕਈਆਂ ਖਿਲਾਫ ਕਤਲ ਤੇ ਕਈਆਂ ਖਿਲਾਫ ਧੋਖਾਧੜੀ ਦੇ ਮੁਕੱਦਮੇ
ਏਬੀਪੀ ਸਾਂਝਾ
Updated at:
23 Jan 2022 10:48 AM (IST)
Edited By: Sewa Singh Virk
ਪੰਜਾਬ ਚੋਣਾਂ 2022 ਲਈ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਸੋਸ਼ਲ ਮੀਡੀਆ 'ਤੇ ਜਨਤਕ ਕਰ ਦਿੱਤੀ ਹੈ।
AAP candidates
NEXT
PREV
Published at:
23 Jan 2022 10:48 AM (IST)
- - - - - - - - - Advertisement - - - - - - - - -