Punjab Election 2022: ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਇੱਕ ਟੀਮ ਸੂਬੇ ਦਾ ਦੌਰਾ ਕਰੇਗੀ। ਚੋਣ ਕਮਿਸ਼ਨ ਦੀ ਇਹ ਟੀਮ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਥੇ ਪੁੱਜੇਗੀ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੂਬਿਆਂ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਦੀ ਇਸ ਟੀਮ ਦਾ ਪੰਜਾਬ ਦਾ ਪਹਿਲਾ ਦੌਰਾ ਹੋਵੇਗਾ। ਮੰਨਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਨਵਰੀ ਵਿੱਚ ਤਰੀਕਾਂ ਦਾ ਐਲਾਨ ਕਰ ਸਕਦਾ ਹੈ।
ਚੋਣ ਕਮਿਸ਼ਨ ਦੀ ਇਹ ਟੀਮ ਬੁੱਧਵਾਰ ਅਤੇ ਵੀਰਵਾਰ ਤੱਕ ਪੰਜਾਬ ਵਿੱਚ ਰਹੇਗੀ ਅਤੇ ਕਈ ਤਰ੍ਹਾਂ ਦੀ ਜਾਣਕਾਰੀ ਹਾਸਲ ਕਰੇਗੀ। ਜਿਸ ਤੋਂ ਬਾਅਦ ਕਮਿਸ਼ਨ ਦੀ ਟੀਮ ਅਗਲੇ ਹਫ਼ਤੇ ਗੋਆ ਦਾ ਦੌਰਾ ਕਰ ਸਕਦੀ ਹੈ। ਗੋਆ ਦੌਰੇ ਤੋਂ ਪਰਤਣ ਤੋਂ ਬਾਅਦ ਚੋਣ ਕਮਿਸ਼ਨ ਦੀ ਇਹ ਟੀਮ ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਮਨੀਪੁਰ ਦਾ ਦੌਰਾ ਕਰ ਸਕਦੀ ਹੈ।
ਦੱਸ ਦੇਈਏ ਕਿ ਚੋਣ ਕਮਿਸ਼ਨ ਦੀ ਟੀਮ ਆਮ ਤੌਰ 'ਤੇ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਪਹਿਲਾਂ ਅਜਿਹੇ ਸੂਬਿਆਂ ਦਾ ਦੌਰਾ ਕਰਦੀ ਹੈ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਦੌਰਿਆਂ ਤੋਂ ਬਾਅਦ ਕਮਿਸ਼ਨ ਵੱਲੋਂ ਗਠਿਤ ਇਹ ਟੀਮ ਸੂਬੇ ਵਿੱਚ ਪ੍ਰਸਤਾਵਿਤ ਚੋਣਾਂ ਸਬੰਧੀ ਮਿਤੀ ਅਤੇ ਪੜਾਅ ਸਬੰਧੀ ਸੁਝਾਅ ਦਿੰਦੀ ਹੈ।
ਪੰਜਾਬ ਦੌਰੇ ਦੌਰਾਨ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਅਤੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।
ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਸਾਰੀਆਂ ਪਾਰਟੀਆਂ ਵੱਲੋਂ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਪਹਿਲਾਂ ਹੀ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: Sports Bikes Under 3 Lakhs: 3 ਲੱਖ ਰੁਪਏ 'ਚ ਮਿਲਣ ਵਾਲੀਆਂ ਦਮਦਾਰ ਸਪੋਰਟਸ ਬਾਈਕਸ, ਜਾਣੋ ਸਪੈਸੀਫਿਕੇਸ਼ਨਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin