ਅੰਮ੍ਰਿਤਸਰ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸ਼ਨੀਵਾਰ ਨੂੰ ਹਲਕਾ ਪੂਰਬੀ ਦੇ ਉਮੀਦਵਾਰ ਜਗਮੋਹਨ ਸਿੰਘ ਰਾਜੂ ਅਤੇ ਹਲਕਾ ਕੇਂਦਰੀ ਤੋਂ ਉਮੀਦਵਾਰ ਡਾ. ਰਾਮ ਚਾਵਲਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ।ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਗਰੀਬ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਆਗੂਆਂ ਦੇ ਇਸ ਬਿਆਨ 'ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਜਿਸ ਗਰੀਬ ਕੋਲ ਕਰੋੜਾਂ ਰੁਪਏ ਹਨ, ਉਨ੍ਹਾਂ ਵਰਗਾ ਗ਼ਰੀਬ ਭਗਵਾਨ ਸਾਰਿਆਂ ਨੂੰ ਬਣਾਵੇ।


ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜੇਕਰ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਦੋ ਸਾਲਾਂ ਵਿੱਚ ਗੁੰਡਾਗਰਦੀ ਤੇ ਨਸ਼ਾਖੋਰੀ ਦਾ ਖਾਤਮਾ ਕਰ ਦਿੱਤਾ ਜਾਵੇਗਾ। ਕਾਨੂੰਨ ਵਿਵਸਥਾ ਬਿਲਕੁਲ ਦਰੁਸਤ ਕਰ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਪੰਜ ਸੂਬਿਆਂ 'ਚ ਚੋਣਾਂ ਹੋ ਰਹੀਆਂ ਹਨ ਅਤੇ ਸਾਰਿਆਂ 'ਚ ਭਾਜਪਾ ਦੀ ਸਰਕਾਰ ਬਣ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਅੱਜ ਜਲੰਧਰ ਵਿੱਚ ਚੋਣ ਮੈਨੀਫੈਸਟੋ ਜਾਰੀ ਕਰਨ ਜਾ ਰਹੇ ਹਨ, ਇਸ ਵਿੱਚ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਹੋਵੇਗਾ।


ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕੀਤੀ ਗਈ ਟਿੱਪਣੀ ਬਾਰੇ ਬੋਲਦੇ ਹੋਏ ਪੁਰੀ ਨੇ ਕਿਹਾ ਕਿ ਜੇਕਰ ਮੋਦੀ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਦੀ ਹੈ।


 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ